ਆਪ ਵੱਲੋਂ ਸਾਂਝੀਆਂ ਕੀਤੀਆਂ Edit Videos ਨੇ ਆਪ ਦੀ ਨਿਰਾਸ਼ਾ 'ਤੇ ਧੋਖੇਬਾਜ਼ੀ ਦੀ ਹੱਦ ਦਿਖਾਈ ਆਪ ਵੱਲੋਂ ਸਾਂਝੀਆਂ ਕੀਤੀਆਂ Edit Videos ਨੇ ਆਪ ਦੀ ਨਿਰਾਸ਼ਾ 'ਤੇ ਧੋਖੇਬਾਜ਼ੀ ਦੀ ਹੱਦ ਦਿਖਾਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਆਪ ਵੱਲੋਂ ਸਾਂਝੀਆਂ ਕੀਤੀਆਂ Edit Videos ਨੇ ਆਪ ਦੀ ਨਿਰਾਸ਼ਾ 'ਤੇ ਧੋਖੇਬਾਜ਼ੀ ਦੀ ਹੱਦ ਦਿਖਾਈਪਟਨ ਅਮਰਿੰਦਰ ਸਿੰਘ

ਆਪ ਵੱਲੋਂ ਸਾਂਝੀਆਂ ਕੀਤੀਆਂ Edit Videos ਨੇ ਆਪ ਦੀ ਨਿਰਾਸ਼ਾ ‘ਤੇ ਧੋਖੇਬਾਜ਼ੀ ਦੀ ਹੱਦ ਦਿਖਾਈ:CM ਅਮਰਿੰਦਰ ਸਿੰਘ

8

AZAD SOCH:-

ਚੰਡੀਗੜ੍ਹ, 24 ਜਨਵਰੀ 2021,(AZAD SOCH NEWS):- ਆਪ ਵੱਲੋਂ ਢੀਠਤਾ ਨਾਲ ਬੋਲੇ ਜਾ ਰਹੇ ਝੂਠਾਂ ’ਤੇ ਵਿਅੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਵੱਲੋਂ ਉਨਾਂ ਖਿਲਾਫ ਲਗਾਏ ਗਏ ਬੇਬੁਨਿਆਦ ਦੋਸ਼ਾਂ ਦੀ ਹਮਾਇਤ ਵਿੱਚ ਸਾਂਝੇ ਕੀਤੇ ਗੈਰ ਸਬੂਤ ਉਨਾਂ ਦੀ ਨਿਰਾਸ਼ਾ ਨੂੰ ਹੀ ਦਰਸਾਉਦੇ ਹਨ। ਇਸ ਦੇ ਨਾਲ ਹੀ ਰਾਜਨੀਤੀ ਤੋਂ ਪ੍ਰੇਰਿਤ ਏਜੰਡੇ ਨੂੰ ਅੱਗੇ ਵਧਾਉਣ ਲਈ ਉਨਾਂ ਵੱਲੋਂ ਬੋਲੇ ਜਾ ਰਹੇ ਝੂਠਾਂ ਦਾ ਵੀ ਪਰਦਾਫਾਸ਼ ਹੋ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ (ਮੁੱਖ ਮੰਤਰੀ ਦੇ ਬਿਆਨ) ਦੀ ਅੰਤਿਮ ਕਮੇਟੀ ਮੈਂਬਰਾਂ ਦੀ ਲਿਸਟ ਜਾਰੀ ਕਰਨ ਬਾਰੇ ਐਡਿਟ ਕੀਤੀ ਵੀਡਿਓ ਦਾ ਚੋਣਵਾਂ ਹਿੱਸਾ ਸਾਂਝਾ ਕਰਕੇ ਆਪ ਦੇ ਬੁਲਾਰੇ ਨੇ ਆਪਣੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਕੋਲ ਬੋਲੇ ਜਾਂਦੇ ਝੂਠ ਦੇ ਪੁਲੰਦਿਆਂ ਦੀ ਲੜੀ ਵਿੱਚ ਇਕ ਹੋਰ ਵਾਧਾ ਕੀਤਾ ਹੈ,ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਿੱਧ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਵਿੱਚ ਆਪਣੇ ਰਾਜਸੀ ਏਜੰਡੇ ਨੂੰ ਵਧਾਉਣ ਦੀ ਬੇਚੈਨੀ ਨੇ ਜ਼ੋਰ ਫੜ ਲਿਆ ਹੈ।

ਇਹ ਵੀ ਪੜ੍ਹੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਰਤੀ ਕਾਮਿਆਂ ਦੀਆਂ ਕੁੜੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਸ਼ਗਨ ਰਾਸ਼ੀ 51000 ਰੁਪਏ ਕਰਨ ਦਾ ਐਲਾਨ ਕੀਤਾ

ਜਿੱਥੇ ਉਨਾਂ ਨੂੰ ਵੋਟਰਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ ਉਸ ਤੋਂ ਬਾਅਦ ਹੋਈਆਂ ਹਰੇਕ ਚੋਣਾਂ ਵਿੱਚ ਗੈਰ-ਸਨਮਾਨਯੋਗ ਤਰੀਕੇ ਨਾਲ ਰੱਦ ਕਰ ਦਿੱਤਾ ਸੀ,ਮੁੱਖ ਮੰਤਰੀ ਨੇ ਕਿਹਾ, ‘‘ਜੇ ਉਹ ਇਹ ਸੋਚਦੇ ਹਨ ਕਿ ਉਹ ਛੇੜਛਾੜ ਕਰਕੇ ਬਣਾਈ ਵੀਡਿਓ ਸਾਂਝੀ ਕਰਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਲੈਣਗੇ ਤਾਂ ਆਪ ਆਗੂ ਮੇਰੇ ਵਿਸ਼ਵਾਸ ਤੋਂ ਵੱਧ ਕੇ ਸੂਬੇ ਬਾਰੇ ਇੰਨੇ ਜ਼ਿਆਦਾ ਅਣਜਾਨ ਹੈ ਜਿਨਾਂ ਕਿ ਮੈਂ ਸੋਚਦਾ ਸੀ।

ਉਨਾਂ ਕਿਹਾ ਕਿ ਅਸਲ ਵਿੱਚ ਆਪ ਨੂੰ ਪੰਜਾਬ ਵਿੱਚ ਪੈਰ ਜਮਾਉਣ ਲਈ ਅਜਿਹੀਆਂ ਹੋਛੀਆਂ ਚਾਲਾਂ ਚੱਲਣ ਦੀ ਇਸ ਲਈ ਲੋੜ ਪੈਂਦੀ ਹੈ ਕਿਉਕਿ ਉਨਾਂ ਕੋਲ ਪੰਜਾਬ ਲਈ ਠੋਸ ਏਜੰਡਾ ਹੀ ਨਹੀਂ ਹੈ,ਕੈਪਟਨ ਅਮਰਿੰਦਰ ਸਿੰਘ ਨੇ ਆਪ ਬੁਲਾਰੇ ਜਿਸ ਦੀ ਪੰਜਾਬ ਦੇ ਰਾਜਸੀ ਖੇਤਰ ਵਿੱਚ ਕੋਈ ਹਸਤੀ ਨਹੀਂ, ਨੂੰ ਸਵਾਲ ਕੀਤਾ ਕਿ ਉਹ 7 ਅਗਸਤ 2019 ਤਰੀਕ ਦੀ ਉਚ ਤਾਕਤੀ ਕਮੇਟੀ ਮੈਂਬਰਾਂ ਦੀ ਅੰਤਿਮ ਸੂਚੀ ਸਾਂਝੀ ਕਰਕੇ ਕੀ ਸਿੱਧ ਕਰਨਾ ਚਾਹੁੰਦੇ ਹਨ ਜਦੋਂ ਕਿ ਅਸਲੀ ਕਮੇਟੀ (ਪੰਜਾਬ ਨੂੰ ਛੱਡ ਕੇ) ਅਸਲ ਵਿੱਚ 15 ਜੂਨ 2019 ਨੂੰ ਬਣੀ ਸੀ।

ਉਨਾਂ ਕਿਹਾ ਕਿ ਆਪ ਬੁਲਾਰੇ ਵੱਲੋਂ ਸਾਂਝੇ ਕੀਤੇ ਦਸਤਾਵੇਜ਼ਾਂ ਵਿੱਚ ਇਹ ਤਰੀਕਾਂ ਸਾਫ ਸਪੱਸ਼ਟ ਹੁੰਦੀਆਂ ਹਨ,ਮੁੱਖ ਮੰਤਰੀ ਨੇ ਕਿਹਾ, ‘‘ਤੁਸੀਂ ਇਸ ਫਰਕ ਨੂੰ ਬਿਲਕੁਲ ਨਹੀਂ ਸਮਝ ਸਕਦੇ ਕਿ ਪੰਜਾਬ ਸ਼ੁਰੂਆਤ ਵਿੱਚ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਸੀ ਅਤੇ ਉਨਾਂ ਵੱਲੋਂ ਨਿੱਜੀ ਤੌਰ ’ਤੇ ਕੇਂਦਰ ਨੂੰ ਇਸ ਮੁੱਦੇ ਬਾਰੇ ਲਿਖਣ ਤੋਂ ਬਾਅਦ ਕਮੇਟੀ ਦੇ ਮੈਂਬਰ ਵਜੋਂ ਬਾਅਦ ਵਿੱਚ ਸ਼ਾਮਲ ਕੀਤਾ ਗਿਆ।

ਮੁੱਖ ਮੰਤਰੀ ਨੇ ਪੁੱਛਿਆ, ‘‘ਅੰਤਿਮ ਸੂਚੀ, ਜਿਸ ਵਿੱਚ ਪੰਜਾਬ ਨੂੰ ਮੇਰੇ ਦਖਲ ਤੋਂ ਬਾਅਦ ਸ਼ਾਮਲ ਕੀਤਾ ਗਿਆ ਸੀ, ਦਾ ਦਿਖਾਵਾ ਕਰਨ ਤੋਂ ਬਾਅਦ ਮੈਂ ਗਲਤ ਸਾਬਤ ਕਿਵੇਂ ਹੋ ਗਿਆ,’’ ਉਨਾਂ ਕਿਹਾ ਕਿ ਉਨਾਂ ਕਦੇ ਵੀ ਇਹ ਦਾਅਵਾ ਨਹੀਂ ਕੀਤਾ ਕਿ ਪੰਜਾਬ ਪੁਨਰ ਗਠਿਤ ਕਮੇਟੀ ਵਿੱਚ ਸ਼ਾਮਲ ਨਹੀਂ ਹੈ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਜੇਕਰ ਆਮ ਆਦਮੀ ਪਾਰਟੀ ਨੇ ਮੇਰੇ ਬਿਆਨਾਂ ਦੀਆਂ ਮੁਕੰਮਲ ਵੀਡੀਓਜ਼ ਸਾਂਝੀਆਂ ਕੀਤੀਆਂ ਹੁੰਦੀਆਂ ਤਾਂ ਜੋ ਮੈਂ ਕਹਿ ਰਿਹਾ ਹਾਂ ਉਸ ਦਾ ਸੱਚ ਤਸਦੀਕ ਹੋ ਜਾਣਾ ਸੀ।

ਇਸ ਤੋਂ ਜ਼ਾਹਰ ਹੁੰਦਾ ਹੈ ਕਿ ਉਨਾਂ ਨੇ ਬਹੁਤ ਸੋਚ ਸਮਝ ਕੇ ਮੇਰੇ ਬਿਆਨਾਂ ਨੂੰ ਤੋੜ ਭੰਨ ਕੇ ਪੇਸ਼ ਕੀਤਾ ਹੈ,’’ ਉਨਾਂ ਨਾਲ ਹੀ ਕਿਹਾ ਜਦੋਂ ਕਮੇਟੀ ਦੀ ਪਹਿਲੀ ਮੀਟਿੰਗ ਹੋਈ ਸੀ ਪੰਜਾਬ ਇਸ ਦਾ ਹਿੱਸਾ ਨਹੀਂ ਸੀ,ਅਤੇ ਉਸ ਤੋਂ ਬਾਅਦ ਉਨਾਂ ਦੇ ਆਦੇਸ਼ ’ਤੇ ਪੰਜਾਬ ਨੂੰ ਸ਼ਾਮਲ ਕੀਤੇ ਜਾਣ ਬਾਅਦ, ਇੱਕ ਮੀਟਿੰਗ ਹੋਈ ਜਿਸ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਵਿੱਤੀ ਮੁੱਦੇ ਵਿਚਾਰੇ ਗਏ ਸਨ ਜਦੋਂ ਕਿ ਆਖਰੀ ਵਿੱਚ ਸਿਰਫ ਖੇਤੀਬਾੜੀ ਸਕੱਤਰ ਨੂੰ ਸ਼ਮੂਲੀਅਤ ਲਈ ਸੱਦਿਆ ਗਿਆ।

ਉਨਾਂ ਕਿਹਾ, ‘‘ਇਹ ਸਭ ਰਿਕਾਰਡ ਵਿੱਚ ਹੈ, ਜ਼ਾਹਰਾ ਤੌਰ ’ਤੇ ਆਮ ਆਦਮੀ ਪਾਰਟੀ ਇਸ ਦਾ ਪਤਾ ਲਾਉਣ ਵਿੱਚ ਵਿਸ਼ਵਾਸ ਨਹੀਂ ਰੱਖਦੀ,ਉਨਾਂ ਨਾਲ ਹੀ ਕਿਹਾ, ਆਪ ਪਾਰਟੀ ਦਾ ਬੁਲਾਰੇ ਆਪਣੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਵ-ਨਿਯੁਕਤੀ ਨੂੰ ਸਿੱਧ ਕਰਨੇ ਦੇ ਜੋਸ਼ ਵਿੱਚ ਪੂਰੀ ਪੜਤਾਲ ਕਰਨ ਵਿੱਚ ਅਸਫਲ ਰਿਹਾ ਜਾਂ ਸ਼ਾਇਦ ਉਹ ਮਹਿਜ਼ ਆਪਣੇ ਆਕਾ ਕੇਜਰੀਵਾਲ ਦੇ ਦਿਖਾਏ ਕਦਮਾਂ ’ਤੇ ਚੱਲ ਰਿਹਾ ਹੈ, ਜੋ ਕਿ ਢੀਠਤਾ ਨਾਲ ਧੋਖਾ ਦੇਣ ਦਾ ਮਾਹਿਰ ਹੈ, ਜਿਸ ਨੂੰ ਝੂਠ ਨੂੰ ਸੱਚ ਦੱਸਣ ਵਿੱਚ ਕੋਈ ਪਛਤਾਵਾ ਨਹੀਂ ਹੁੰਦਾ।

ਇਹ ਵੀ ਪੜ੍ਹੋ:- ਪ੍ਰਨੀਤ ਕੌਰ ਪੁੱਜੇ ਪਿੰਡ ਤੁੰਗਾਂ,ਕਿਸਾਨ ਧੰਨਾ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ


ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਇਥੋਂ ਤੱਕ ਕਿ ਕਮੇਟੀ ਦੇ ਏਜੰਡੇ ਵਿੱਚ ਖੇਤੀਬਾੜੀ ਕਾਨੂੰਨਾਂ ਜਾਂ ਨਵੇਂ ਕਾਨੂੰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਜਿਸ ਦਾ ਹਵਾਲਾ ਆਪ ਪਾਰਟੀ ਵਲੋਂ ਆਪਣੇ ਝੂਠ ਦੇ ਸਮਰਥਨ ਵਿੱਚ ਵਾਰ-ਵਾਰ ਦਿੱਤਾ ਜਾ ਰਿਹਾ ਹੈ,ਕਮੇਟੀ ਦੀਆਂ ਸ਼ਰਤਾਂ ਦਾ ਹਵਾਲਾ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਵੀ ਰਿਕਾਰਡ ’ਤੇ ਹੈ।

ਉਨਾਂ ਅੱਗੇ ਕਿਹਾ ਕਿ ਉਨਾਂ ਦੇ ਕੈਬਨਿਟ ਸਹਿਯੋਗੀ ਮਨਪ੍ਰੀਤ ਸਿੰਘ ਬਾਦਲ ਵਲੋਂ ਪਹਿਲਾਂ ਹੀ ਉਨਾਂ ਵਲੋਂ ਸ਼ਿਰਕਤ ਕੀਤੀ ਗਈ ਮੀਟਿੰਗ ਅਤੇ ਪੰਜਾਬ ਸਰਕਾਰ ਵਲੋਂ ਕੇਂਦਰ ਨੂੰ ਸੌਂਪੇ ਗਏ ਨੋਟ ਦੇ ਵੇਰਵੇ ਜਾਰੀ ਕੀਤੇ ਜਾ ਚੁੱਕੇ ਹਨ,ਮੁੱਖ ਮੰਤਰੀ ਨੇ ਆਪ ਆਗੂਆਂ ਨੂੰ ਕਿਹਾ, ‘‘ਤੁਹਾਡੇ ਝੂਠੇ ਦਾਅਵੇ ਅਤੇ ਦੋਸ਼ ਰਿਕਾਰਡ ’ਤੇ ਦਰਜ ਤੱਥਾਂ ਦੇ ਸੱਚ ਨੂੰ ਝੁਠਲਾ ਨਹੀਂ ਸਕਦੇ।


ਆਪ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਵਲੋਂ ਆਰ.ਟੀ.ਆਈ. ਦੇ ਜੁਆਬ ਦੀ ਕਾਪੀ ਸਾਂਝੀ ਕੀਤੇ ਜਾਣ ਨੂੰ ਲੈ ਕੇ ਆਪ ਪਾਰਟੀ ’ਤੇ ਕਟਾਖਸ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਦਸਤਾਵੇਜ ਨੇ ਅਸਲ ’ਚ ਇਹ ਸਾਬਤ ਕੀਤਾ ਹੈ ਕਿ ਕੇਂਦਰ ਨੇ ਉੱਚ ਤਾਕਤੀ ਕਮੇਟੀ ਦੀ ਰਿਪੋਰਟ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਅੱਗੇ ਪੇਸ਼ ਕੀਤੇ ਜਾਣ ਤੋਂ ਬਗੈਰ ਹੀ ਖੇਤੀ ਕਾਨੂੰਨ ਲਿਆਂਦੇ ਅਤੇ ਲਾਗੂ ਕੀਤੇ।

ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਮੈਂ ਹੈਰਾਨ ਹਾਂ ਕਿ ਆਪ ਦੇ ਬੁਲਾਰੇ ਨੇ ਖੁਦ ਦਸਤਾਵੇਜ ਪੜੇ ਬਗੈਰ ਹੀ ਆਪਣੇ ਇਲਜਾਮਾਂ ਦੇ ਕਥਿਤ ਸਬੂਤ ਵਜੋਂ ਮੀਡੀਆ ਸਾਹਮਣੇ ਪੇਸ ਕਰ ਦਿੱਤੇ।’’
ਆਪ ਪਾਰਟੀ ਦੇ ਇਸ ਬਿਆਨ ਕਿ ਕਾਨੂੰਨਾਂ ਨੂੰ ਲਾਗੂ ਕਰਨ ਦੀਆਂ ਸ਼ਕਤੀਆਂ ਸੂਬਿਆਂ ਨੂੰ ਦਿੱਤੀਆਂ ਜਾਣ ਦਾ ਮਜ਼ਾਕ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ।

ਕਿ ਇਹ ਮੰਗ ਪੂਰੀ ਤਰਾਂ ਗੈਰ ਗੰਭੀਰ ਅਤੇ ਬੇਤੁਕੀ ਹੈ ਕਿਉਂਜੋ ਉਨਾਂ ਦੀ ਆਪਣੀ ਸਰਕਾਰ ਦਿੱਲੀ ਵਿੱਚ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਲਾਗੂ ਕਰਨ ਲਈ ਪਹਿਲਾਂ ਹੀ ਨੋਟੀਫਾਈ ਕਰ ਚੁੱਕੀ ਹੈ,ਉਨਾਂ ਕਿਹਾ, ‘‘ਜੇਕਰ ਇਹ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਮੈਚ ਫਿਕਸਿੰਗ ਦਾ ਮਾਮਲਾ ਨਹੀਂ ਤਾਂ ਮੈਂ ਹੈਰਾਨ ਕਿ ਇਹ ਹੈ ਕੀ?

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow
Leave a Reply

Your email address will not be published. Required fields are marked *