ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਅਨੰਦ ਅਮ੍ਰਿਤ ਪਾਰਕ ਵਿੱਚ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਦਾ ਚੰਡੀਗੜ੍ਹ ਬੈਠਿਆਂ ਵਰਚੁਅਲੀ ਨੀਂਹ ਪਥਰ ਰੱਖਿਆ। ਮੁੱਖ ਮੰਤਰੀ ਸੰਘਣੀ ਧੁੰਦ ਪੈਣ ਕਰਕੇ ਖ਼ਰਾਬ ਮੌਸਮ ਦੇ ਚਲਦਿਆਂ ਅੰਮ੍ਰਿਤਸਰ ਨਹੀਂ ਪਹੁੰਚ ਸਕੇ। ਸਮਾਗਮ ਦੌਰਾਨ ਮੌਕੇ ਸ਼ਹੀਦਾਂ ਦੀ ਅਸਲੀ ਗਿਣਤੀ ਅਤੇ ਉਨ੍ਹਾਂ ਦਾ ਪਤਾ ਲਾਉਣ ਲਈ ਖੋਜ ਕਰਨ ਵਾਸਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਵਿਸ਼ੇਸ਼ ਚੇਅਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਿੰਡਾਂ ਵਿਚ ਇਸੇ ਤਰ੍ਹਾਂ ਦੇ ਛੋਟੇ ਯਾਦਗਾਰੀ ਸਮਾਰਕ ਬਣਾਉਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਆਖਿਆ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ ਵਿੱਚ ਵੀ ਪੰਜਾਬ ਵਿੱਚ ਇੱਕ ਸਮਾਰਕ ਬਣਾਇਆ ਜਾਵੇਗਾ। ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਸਮਾਰਕ ਨੂੰ ਬਣਾਉਣ ਵਾਸਤੇ ਸ਼ਹੀਦਾਂ ਦੇ ਘਰਾਂ ਅਤੇ ਪਿੰਡਾਂ ਦੀ ਮਿੱਟੀ ਇੱਥੇ ਲਿਆਂਦੀ ਗਈ ਹੈ ਜਿਸ ਨੂੰ ਇੱਥੇ ਨੀਹਾਂ ਵਿਚ ਪਾਇਆ ਜਾਵੇਗਾ। ਇਸ ਮੌਕੇ ਜੱਲ੍ਹਿਆਂਵਾਲਾ ਬਾਗ਼ ਸਾਕੇ ਦੇ 28 ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹੋਰ ਕਾਂਗਰਸੀ ਵਿਧਾਇਕਾਂ ਤੋਂ ਇਲਾਵਾ ਭਾਜਪਾ ਦੀ ਲਕਸ਼ਮੀ ਕਾਂਤਾ ਚਾਵਲਾ ਤੇ ਹੋਰ ਪਤਵੰਤੇ ਹਾਜ਼ਰ ਸਨ।
Home Latest News ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਬੈਠਿਆਂ ਜੱਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਰਕ ਦਾ ਵਰਚੁਅਲੀ ਨੀਂਹ ਪੱਥਰ ਰੱਖਿਆ

Latest NewsPunjab
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਬੈਠਿਆਂ ਜੱਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਰਕ ਦਾ ਵਰਚੁਅਲੀ ਨੀਂਹ ਪੱਥਰ ਰੱਖਿਆ
By Azad SochJan 25, 2021, 21:48 pm0
Previous PostRepublic Day 2021: PM मोदी ने दी गणतंत्र दिवस की बधाई
Next Postਕਿਸਾਨ ਨੇਤਾ ਦਾ ਨਵਾਂ ਐਲਾਨ Tractor Parade ਤੋਂ ਬਾਅਦ ਹੁਣ 1 ਫਰਵਰੀ ਨੂੰ ਸੰਸਦ ਤਕ ਪੈਦਲ ਮਾਰਚ