ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਕੁਲਬੀਰ ਸਿੰੰਘ ਜ਼ੀਰਾ ਉਤੇ ਹਮਲੇ ਲਈ ‘ਆਪ’ ਜ਼ਿੰਮੇਵਾਰ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਕੁਲਬੀਰ ਸਿੰੰਘ ਜ਼ੀਰਾ ਉਤੇ ਹਮਲੇ ਲਈ ‘ਆਪ’ ਜ਼ਿੰਮੇਵਾਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਕੁਲਬੀਰ ਸਿੰੰਘ ਜ਼ੀਰਾ ਉਤੇ ਹਮਲੇ ਲਈ ‘ਆਪ’ ਜ਼ਿੰਮੇਵਾਰ:ਕੈਪਟਨ ਅਮਰਿੰਦਰ ਸਿੰਘ

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਕੁਲਬੀਰ ਸਿੰੰਘ ਜ਼ੀਰਾ ਉਤੇ ਹਮਲੇ ਲਈ ‘ਆਪ’ ਜ਼ਿੰਮੇਵਾਰ:ਕੈਪਟਨ ਅਮਰਿੰਦਰ ਸਿੰਘ

15

AZAD SOCH:-

PATIALA,(AZAD SOCH NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਅੱਜ ਕਿਹਾ ਕਿ ਸਿੰਘੂ ਬਾਰਡਰ (Singhu Border) ’ਤੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ (Ravneet Bittu) ਅਤੇ ਵਿਧਾਇਕ ਕੁਲਬੀਰ ਸਿੰੰਘ ਜ਼ੀਰਾ ਉਪਰ ਹੋਏ ਹਮਲੇ ਪਿੱਛੇ ਕਿਸਾਨਾਂ ਦਾ ਨਹੀਂ, ਸਗੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰਾਂ ਦਾ ਹੱਥ ਹੈ ਜਿਨ੍ਹਾਂ ਦਾ ਇੱਕ ਨੁਕਾਤੀ ਏਜੰਡਾ ਭਾਜਪਾ ਦੇ ਇਸ਼ਾਰੇ ’ਤੇ ਗੜਬੜ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨਾ ਹੈ।

ਇਹ ਵੀ ਪੜ੍ਹੋ:-  Singhu Border ਉਤੇ ਰਵਨੀਤ ਬਿੱਟੂ ਨਾਲ ਬਦਸਲੂਕੀ,ਨੌਜਵਾਨਾਂ ਨੇ ਜ਼ੋਰਦਾਰ ਵਿਰੋਧ ਕੀਤਾ

ਖੁੁਫੀਆ ਰਿਪੋਰਟਾਂ ਦੇ ਹਵਾਲੇ ਨਾਲ ਮੁੱਖ ਮੰਤਰੀ ਦਾ ਇਹ ਵੀ ਕਹਿਣਾ ਸੀ ਕਿ ‘ਆਪ’ ਵਰਕਰਾਂ ਨੇ ਕਿਸਾਨਾਂ ਵਿੱਚ ਘੁਸਪੈਠ ਕਰਕੇ ਸੋਚੀ ਸਮਝੀ ਸਾਜ਼ਿਸ਼ ਤਹਿਤ ਕਾਂਗਰਸੀ ਨੇਤਾਵਾਂ ’ਤੇ ਹਮਲਾ ਕੀਤਾ,ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਆਸ ਜਤਾਈ ਕਿ ਕਿਸਾਨਾਂ ਦਾ ਭਲ਼ਕੇ ਹੋਣ ਵਾਲਾ ਟਰੈਕਟਰ ਮਾਰਚ ਸ਼ਾਂਤਮਈ ਰਹੇਗਾ,ਖੇਤੀਬਾੜੀ ਬਾਰੇ ਉਚ ਤਾਕਤੀ ਕਮੇਟੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ‘ਆਪ’ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਰਾਘਵ ਚੱਢਾ (Raghav Chadha) ਨੂੰ ਆਪਣਾ ਮੂੰਹ ਖੋਲ੍ਹਣ ਤੋਂ ਪਹਿਲਾਂ ਤੱਥ ਖੰਘਾਲਣ ਦੀ ਲੋੜ ਹੈ।

ਇਹ ਵੀ ਪੜ੍ਹੋ:-  ਦਿੱਲੀ ਰਿੰਗ ਰੋਡ ਤੋਂ ਕਿਸਾਨਾਂ ਨੇ ਸ਼ੁਰੂ ਕੀਤਾ Tractor March

ਸੂਬਿਆਂ ਦੇ ਹੱਕ ਖੋਹਣ ਲਈ ਕੇਂਦਰ ਸਰਕਾਰ ਦੀ ਕਰੜੀ ਆਲੋਚਨਾ ਕਰਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਕਿਹਾ ਕਿ ਭਾਵੇਂ ਖੇਤੀਬਾੜੀ ਸੂਬਾਈ ਵਿਸ਼ਾ ਹੈ, ਪਰ ਕੇਂਦਰ ਸਰਕਾਰ ਮੁਲਕ ਦੇ ਸੰਘੀ ਢਾਂਚੇ ਨੂੰ ਖੇਰੂੰ-ਖੇਰੂੰ ਕਰਨ ਲਈ ਪੱਬਾਂ ਭਾਰ ਹੋਈ ਹੈ,ਇਸ ਮੌਕੇ ਵਿਧਾਇਕ ਹਰਦਿਆਲ ਕੰਬੋਜ, ਮਦਨ ਲਾਲ ਜਲਾਲਪੁਰ, ਕਾਕਾ ਰਾਜਿੰਦਰ ਸਿੰਘ, ਹਲਕਾ ਇੰੰਚਾਰਜ ਹੈਰੀ ਮਾਨ, ਚੇਅਰਮੈਨ ਗੁਰਸ਼ਰਨ ਕੌਰ ਰੰਧਾਵਾ, ਅਸ਼ਵਨੀ ਬੱਤਾ, ਮਦਨਜੀਤ ਡਕਾਲ਼ਾ, ਰਿੱਕੀ ਮਾਨ, ਬਲਿਹਾਰ ਸ਼ਮਸ਼ਪੁਰ ਆਦਿ ਮੌਜੂਦ ਸਨ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *