PATIALA,(AZAD SOCH NEWS):- ਪੰਜਾਬ ਪੁਲਿਸ (Punjab Police) ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਤਿੰਨ ਦਰਜਨ ਦੇ ਕਰੀਬ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾਵੇਗਾ,ਇਨ੍ਹਾਂ ਨੂੰ ਬਹਾਦਰੀ ਲਈ ਪੁਲੀਸ ਮੈਡਲ (ਪੀਐੱਮਜੀ), ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲੀਸ ਮੈਡਲ (ਪੀਪੀਐੱਮਡੀਐੱਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲੀਸ ਮੈਡਲ (ਪੀਐੱਮਐੱਮਐੱਸ) ਦਿੱਤੇ ਜਾਣਗੇ।
ਪੰਜਾਬ ਪੁਲਿਸ ਦੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਦੇ ਡੀਐੱਸਪੀ ਇੰਟੈਲੀਜੈਂਸ ਪੰਜਾਬ ਬਿਕਰਮਜੀਤ ਸਿੰਘ ਬਰਾੜ, ਏਐੱਸਆਈ ਸੁਖਵਿੰਦਰ ਕੁਮਾਰ ਅਤੇ ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਨੂੰ ਬਹਾਦਰੀ ਲਈ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਜਦਕਿ ਪੰਜਾਬ ਦੇ ਏਡੀਜੀਪੀ ਜੇਲ੍ਹਾਂ ਪਰਵੀਨ ਕੁਮਾਰ ਸਿਨਹਾ ਅਤੇ ਆਈਜੀਪੀ ਵਿੱਤੀ ਜਾਂਚ ਯੂਨਿਟ (ਐੱਫਆਈਯੂ) ਅਨੰਨਿਆ ਗੌਤਮ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਵਿਜੀਲੈਂਸ ਬਿਊਰੋ ਲੁਧਿਆਣਾ ਦੇ ਐੱਸਐੱਸਪੀ ਰੁਪਿੰਦਰ ਸਿੰਘ, ਨਵਾਂ ਸ਼ਹਿਰ ਦੇ ਐੱਸਪੀ ਹੈੱਡਕੁਆਰਟਰ ਮਨਵਿੰਦਰਬੀਰ ਸਿੰਘ, ਬੱਸੀ ਪਠਾਣਾ ਦੇ ਡੀਐੱਸਪੀ ਸੁਖਮਿੰਦਰ ਸਿੰਘ ਚੌਹਾਨ ਅਤੇ ਡੀਐੱਸਪੀ ਅਸ਼ੋਕ ਕੁਮਾਰ ਸਮੇਤ 16 ਪੁਲੀਸ ਅਧਿਕਾਰੀਆਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲੀਸ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਪ੍ਰਭਜੀਤ ਕੁਮਾਰ, ਇੰਸਪੈਕਟਰ ਕੁਲਵੰਤ ਸਿੰਘ, ਐੱਸਆਈ ਸੋਮ ਨਾਥ, ਐੱਸਆਈ ਨਿਰਮਲ ਸਿੰਘ, ਐੱਸਆਈ ਅਵਤਾਰ ਸਿੰਘ, ਐੱਸਆਈ ਸੁਖਜੀਤ ਸਿੰਘ, ਏਐੱਸਆਈ ਜਸਪਾਲ ਸਿੰਘ, ਏਐਸਆਈ ਪਰਮਿੰਦਰ ਕੁਮਾਰ, ਏਐੱਸਆਈ ਦਲਜੀਤ ਸਿੰਘ, ਏਐੱਸਆਈ ਸ਼ਿੰਦਰ ਪਾਲ ਅਤੇ ਏਐੱਸਆਈ ਅਨਿਲ ਕੁਮਾਰ ਸ਼ਾਮਲ ਹਨ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow