ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਮਲੇ ’ਚ ਦੋ ਹਫ਼ਤਿਆਂ ’ਚ ਫੈਸਲਾ ਲਏ ਕੇਂਦਰ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਮਲੇ ’ਚ ਦੋ ਹਫ਼ਤਿਆਂ ’ਚ ਫੈਸਲਾ ਲਏ ਕੇਂਦਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਮਲੇ ’ਚ ਦੋ ਹਫ਼ਤਿਆਂ ’ਚ ਫੈਸਲਾ ਲਏ ਕੇਂਦਰ ਸਰਕਾਰ: Supreme Court

ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਮਲੇ ’ਚ ਦੋ ਹਫ਼ਤਿਆਂ ’ਚ ਫੈਸਲਾ ਲਏ ਕੇਂਦਰ ਸਰਕਾਰ: Supreme Court

10

AZAD SOCH:-

NEW DELHI,(AZAD SOCH NEWS):- ਸੁਪਰੀਮ ਕੋਰਟ (Supreme Court) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਮੌਤ ਦੀ ਸਜ਼ਾ ਨੂੰ ਖ਼ਤਮ ਕਰਨ ਬਾਰੇ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ,ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ ਨੂੰ ਸਾਫ਼ ਕਰ ਦਿੱਤਾ ਕਿ ਉਹ ਰਾਜੋਆਣਾ ਦੀ ਮੌਤ ਦੀ ਸਜ਼ਾ ਬਦਲਣ ਬਾਰੇ ਫੈਸਲਾ ਲੈਣ ਲਈ ਆਖਰੀ ਮੌਕਾ ਦੇ ਰਹੀ ਹੈ।

ਇਸ ਤੋਂ ਪਹਿਲਾਂ ਗਣਤੰਤਰ ਦਿਵਸ (Republic Day) ਤੋਂ ਪਹਿਲਾਂ ਸਰਕਾਰ ਨੂੰ ਪਟੀਸ਼ਨ ਦਾ ਫ਼ੈਸਲਾ ਕਰਨ ਲਈ ਕਿਹਾ ਗਿਆ ਸੀ, ਜਿਸ ਵਿੱਚ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਸਰਕਾਰ ਇਸ ਮੁੱਦੇ ਦੀ ਜਾਂਚ ਕਰ ਰਹੀ ਹੈ,ਚੀਫ਼ ਜਸਟਿਸ ਐਸ.ਏ. ਬੋਬੜੇ, ਜਸਟਿਸ ਏ.ਐਸ.ਬੋਪੰਨਾ ਅਤੇ ਜਸਟਿਸ ਵੀ. ਰਾਮਾਸੁਬਰਾਮਨੀਅਨ ਨੂੰ ਸਰਕਾਰ ਵੱਲੋਂ ਦਲੀਲ ਦਿੰਦਿਆਂ ਮਹਿਤਾ ਨੇ ਕਿਹਾ ਕਿ ਇਸ ਸਮੇਂ ਇਸ ਮਸਲੇ ਦਾ ਫ਼ੈਸਲਾ ਕਰਨਾ ਸਮਝਦਾਰੀ ਦੀ ਗੱਲ ਨਹੀਂ ਹੋਵੇਗੀ ਕਿਉਂਕਿ ਇਸ ਨਾਲ ਮੌਜੂਦਾ ਸਥਿਤੀ ਵਿਚ ਕੁਝ ਪ੍ਰਤਿਕ੍ਰਿਆ ਹੋ ਸਕਦੀ ਹੈ।

ਇਹ ਵੀ ਪੜ੍ਹੋ:-  ਕਿਸਾਨ ਨੇਤਾ ਦਾ ਨਵਾਂ ਐਲਾਨ Tractor Parade ਤੋਂ ਬਾਅਦ ਹੁਣ 1 ਫਰਵਰੀ ਨੂੰ ਸੰਸਦ ਤਕ ਪੈਦਲ ਮਾਰਚ

ਜਿਵੇਂ ਕਿ ਮਹਿਤਾ ਨੇ ਤਿੰਨ ਹਫ਼ਤੇ ਦੀ ਮੰਗ ਕੀਤੀ, ਸੀਜੇਆਈ ਨੇ ਕਿਹਾ, “ਤਿੰਨ ਹਫ਼ਤੇ ਕਿਉਂ? ਸ਼੍ਰੀਮਾਨ ਮਹਿਤਾ ਕੀ ਹੋ ਰਿਹਾ ਹੈ … ਤਿੰਨ ਹਫਤਿਆਂ ਦੀ ਮਿਆਦ ਗੈਰ-ਜ਼ਰੂਰੀ ਹੈ,ਅਸੀਂ ਤੁਹਾਨੂੰ 26 ਜਨਵਰੀ ਤੋਂ ਪਹਿਲਾਂ ਫੈਸਲਾ ਕਰਨ ਲਈ ਕਿਹਾ ਹੈ,” ਪਟੀਸ਼ਨਕਰਤਾ ਦੀ ਤਰਫੋਂ, ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਮਹਿਤਾ ਦੀ ਬੇਨਤੀ ਦਾ ਵਿਰੋਧ ਕਰਦਿਆਂ ਕਿਹਾ, “ਬਲਵੰਤ ਸਿੰਘ ਰਾਜੋਆਣਾ (Balwant Singh Rajoana) 25 ਸਾਲਾਂ ਤੋਂ ਜੇਲ੍ਹ ਵਿੱਚ ਹੈ।

ਉਸ ਦੀ ਰਹਿਮ ਦੀ ਅਪੀਲ ਅੱਠ ਸਾਲਾਂ ਤੋਂ ਪੈਂਡਿੰਗ ਹੈ,” “ਉਹ ਇੱਕ ਮੁੱਖ ਮੰਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹੈ,” ਮਹਿਤਾ ਨੇ ਜਵਾਬ ਦਿੱਤਾ,1995 ਵਿਚ ਬੇਅੰਤ ਸਿੰਘ ਦੀ ਹੱਤਿਆ ਦਾ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਆਪਣੀ ਫਾਂਸੀ ਦੀ ਉਡੀਕ ਵਿਚ 25 ਸਾਲ ਜੇਲ੍ਹ ਵਿਚ ਰਿਹਾ ਹੈ,ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ 16 ਹੋਰ ਲੋਕ 1995 ਵਿੱਚ ਚੰਡੀਗੜ੍ਹ (Chandigarh) ਵਿੱਚ ਸਿਵਲ ਸਕੱਤਰੇਤ ਦੇ ਬਾਹਰ ਹੋਏ ਇੱਕ ਧਮਾਕੇ ਵਿੱਚ ਮਾਰੇ ਗਏ ਸਨ,ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ 2007 ਵਿੱਚ ਇੱਕ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *