DGP Dinkar Gupta ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ, Punjab Police DGP Dinkar Gupta ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ, Punjab Police
BREAKING NEWS
Search

Live Clock Date

Your browser is not supported for the Live Clock Timer, please visit the Support Center for support.
DGP Dinkar Gupta ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ, Punjab Police ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ

DGP Dinkar Gupta ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ, Punjab Police ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ

14

AZAD SOCH :-

ਚੰਡੀਗੜ,(AZAD SOCH NEWS):- DGP Dinkar Gupta ਨੇ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਦਿੱਤੀ ਵਧਾਈ: ਪੰਜਾਬ ਪੁਲਿਸ (Punjab Police) ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਣਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 72ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਕਰਮਚਾਰੀਆਂ/ ਅਧਿਕਾਰੀਆਂ ਦੇ ਨਾਵਾਂ ਦੀ ਘੋਸਣਾ ਕੀਤੀ,ਜਿਹਨਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀ.ਐੱਮ.ਜੀ.), Police Medal (PMG),ਵਿਲੱਖਣ ਸੇਵਾਵਾਂ ਬਦਲੇ ਰਾਸਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) (Presidential Police Medal (PPMDS)) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) (Police Medal for Services (PMMS)) ਨਾਲ ਸਨਮਾਨਿਤ ਕੀਤਾ।

ਪੰਜਾਬ ਪੁਲਿਸ (Punjab Police) ਦੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਦੇ ਡੀਐਸਪੀ ਇੰਟੈਲੀਜੈਂਸ ਪੰਜਾਬ ਬਿਕਰਮਜੀਤ ਸਿੰਘ ਬਰਾੜ, ਏਐਸਆਈ ਸੁਖਵਿੰਦਰ ਕੁਮਾਰ ਅਤੇ ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ,ਜਦਕਿ ਏਡੀਜੀਪੀ ਜੇਲਾਂ ਪੰਜਾਬ ਪ੍ਰਵੀਨ ਕੁਮਾਰ ਸਿਨਹਾ ਅਤੇ ਆਈਜੀਪੀ ਵਿੱਤੀ ਜਾਂਚ ਯੂਨਿਟ (ਐਫਆਈਯੂ) ਅਨੰਨਿਆ ਗੌਤਮ ਨੂੰ ਵਿਲੱਖਣ ਸੇਵਾਵਾਂ ਲਈ ਰਾਸਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ।

ਇਸ ਦੇ ਨਾਲ ਹੀ ਪੁਲਿਸ ਦੇ ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ ਅਗਰਵਾਲ ਅਤੇ ਚਾਰ ਪੀਪੀਐਸ ਅਧਿਕਾਰੀਆਂ ਐਸਐਸਪੀ ਵਿਜੀਲੈਂਸ ਬਿਊਰੋ ਲੁਧਿਆਣਾ ਰੁਪਿੰਦਰ ਸਿੰਘ, ਐਸਪੀ ਹੈਡਕੁਆਟਰ ਐਸਬੀਐਸ ਨਗਰ ਮਨਵਿੰਦਰਬੀਰ ਸਿੰਘ, ਡੀਐਸਪੀ ਬੱਸੀ ਪਠਾਣਾ ਸੁਖਮਿੰਦਰ ਸਿੰਘ ਚੌਹਾਨ ਅਤੇ ਡੀਐਸਪੀ ਪੰਜਾਬ ਪੁਲਿਸ ਅਕੈਡਮੀ ਫਿਲੌਰ ਅਸੋਕ ਕੁਮਾਰ ਸਮੇਤ 16 ਪੁਲਿਸ ਕਰਮਚਾਰੀਆਂ / ਅਧਿਕਾਰੀਆਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ।

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਪ੍ਰਭਜੀਤ ਕੁਮਾਰ, ਇੰਸਪੈਕਟਰ ਕੁਲਵੰਤ ਸਿੰਘ, ਐਸਆਈ ਸੋਮ ਨਾਥ, ਐਸਆਈ ਨਿਰਮਲ ਸਿੰਘ, ਐਸਆਈ ਅਵਤਾਰ ਸਿੰਘ, ਐਸਆਈ ਸੁਖਜੀਤ ਸਿੰਘ, ਏਐਸਆਈ ਜਸਪਾਲ ਸਿੰਘ, ਏਐਸਆਈ ਪਰਮਿੰਦਰ ਕੁਮਾਰ, ਏਐਸਆਈ ਦਲਜੀਤ ਸਿੰਘ, ਏਐਸਆਈ ਸੰਿਦਰ ਪਾਲ ਅਤੇ ਏਐਸਆਈ ਅਨਿਲ ਕੁਮਾਰ ਸਾਮਲ ਹਨ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ (DGP Dinkar Gupta) ਨੇ ਪੁਰਸਕਾਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਇਨਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ (Punjab Police Force) ਦੇ ਮਨੋਬਲ ਨੂੰ ਵਧਾਉਣ ਲਈ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦਾ ਧੰਨਵਾਦ ਕੀਤਾ,ਉਨਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ (Police Force) ਨੂੰ ਵਧੇਰੇ ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸਾਹਤ ਕਰਨ ਵਿਚ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ।    

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *