ਜੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਅਸਲ 'ਚ ਚਿੰਤਾ ਹੈ ਤਾਂ ਕਾਲੇ ਖੇਤੀ ਕਾਨੂੰਨ ਤੁਰੰਤ ਮਨਸੂਖ ਕੀਤੇ ਜਾਣ-ਪ੍ਰਨੀਤ ਕੌਰ - AZAD SOCH ਜੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਅਸਲ 'ਚ ਚਿੰਤਾ ਹੈ ਤਾਂ ਕਾਲੇ ਖੇਤੀ ਕਾਨੂੰਨ ਤੁਰੰਤ ਮਨਸੂਖ ਕੀਤੇ ਜਾਣ-ਪ੍ਰਨੀਤ ਕੌਰ - AZAD SOCH
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਜੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਅਸਲ 'ਚ ਚਿੰਤਾ ਹੈ ਤਾਂ ਕਾਲੇ ਖੇਤੀ ਕਾਨੂੰਨ ਤੁਰੰਤ ਮਨਸੂਖ ਕੀਤੇ ਜਾਣ-ਪ੍ਰਨੀਤ ਕੌਰ

ਜੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਅਸਲ ‘ਚ ਚਿੰਤਾ ਹੈ ਤਾਂ ਕਾਲੇ ਖੇਤੀ ਕਾਨੂੰਨ ਤੁਰੰਤ ਮਨਸੂਖ ਕੀਤੇ ਜਾਣ-ਪ੍ਰਨੀਤ ਕੌਰ

30

AZAD SOCH:-

-ਆਪਣੇ ਅਧਿਕਾਰਾਂ ਲਈ ਸੰਘਰਸ਼ੀਲ ਕਿਸਾਨਾਂ ਦੀ ਭਲਾਈ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਬਾਰੇ ਵਿੱਤ ਮੰਤਰੀ ਦਾ ਸੰਸਦ ‘ਚ ਦਾਅਵਾ ਹਾਸੋਹੀਣਾ-ਐਮ.ਪੀ. ਪਟਿਆਲਾ

ਪਟਿਆਲਾ, 1 ਫਰਵਰੀ (AZAD SOCH NEWS):- ਸੰਸਦ ‘ਚ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕੇਂਦਰ ਸਰਕਾਰ ਦੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਹੀ ਕਿਸਾਨਾਂ ਦੀ ਭਲਾਈ ਲਈ ਵੱਚਨਬੱਧ ਹੈ ਤਾਂ ਉਹ ਪਿੱਛਲੇ ਤਿੰਨ ਮਹੀਨਿਆਂ ਤੋਂ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੀ।

Click The Link:- Share Market: बजट पेश करने के बाद शेयर बाजार में जबरदस्त उछाल देखा गया

ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ 2021 ਦਾ ਬਜਟ ਸ਼ੁਰੂ ਕਰਦਿਆਂ ਵਿੱਤ ਮੰਤਰੀ ਦਾ ਐਲਾਨ, ਕਿ ਕਣਕ, ਝੋਨੇ ਅਤੇ ਦਾਲਾਂ ਦੀ ਖਰੀਦ ਲਈ ਸਰਕਾਰ ਦੇ ਖ਼ਰਚਿਆਂ ‘ਚ ਮਹੱਤਵਪੂਰਨ ਵਾਧਾ ਹੋਇਆ ਹੈ, ਸਰਕਾਰ ਦੀ ਕਿਸਾਨਾਂ ਪ੍ਰਤੀ ਭਲਾਈ ਲਈ ਚਿੰਤਾ ਦਰਸਾਉਣ ਦੀ ਕੋਸ਼ਿਸ਼ ਕਰਨਾ ਬੇਹੱਦ ਹਾਸੋਹੀਣਾ ਹੈ, ਕਿਉਂਕਿ ਇਹ ਬਹੁਤ ਦੁੱਖਦਾਈ ਹੈ ਕਿ ਉਹੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠਾ ਅੰਦੋਲਨ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰ ਦੇ ਅਗਸਤ ‘ਚ ਸੰਸਦ ਸੈਸ਼ਨ ਦੌਰਾਨ ਕੀਤੇ ਦਾਅਵਿਆਂ ਦੇ ਬਿਲਕੁਲ ਉਲਟ ਹੈ, ਕਿਉਂਜੋ ਅੱਜ ਕਿਸਾਨ ਆਪਣੇ ਅਧਿਕਾਰਾਂ ਅਤੇ ਹੱਕੀ ਮੰਗਾਂ ਲਈ ਲੜਾਈ ਲੜ ਰਿਹਾ ਹੈ,ਪਟਿਆਲਾ ਤੋਂ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਚਮੁੱਚ ਹੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤਾਂ ਇਹ ਕਿਸਾਨ ਵਿਰੋਧੀ ਕਾਲੇ ਕਾਨੂੰਨ ਤੁਰੰਤ ਮਨਸੂਖ ਕੀਤੇ ਜਾਣ।

Click The Link:- Union Budget 2021: हैलथकेयर, इनफ्रास्ट्रक्चर सैक्टर पर रहा वित्त मंत्री का ज़ोर,टैकस के सम्बन्ध में बड़ा ऐलान

ਉਨ੍ਹਾਂ ਕਿਹਾ ਕਿ ਸਾਡੇ ਲਈ ਕਿਸਾਨ ਸਭ ਤੋਂ ਪਹਿਲਾਂ ਅਤੇ ਸਭ ਤੋਂ ਮਹੱਤਵਪੂਰਨ ਹਨ ਅਤੇ ਉਨ੍ਹਾਂ ਦੀ ਭਲਾਈ ਸਿਰਫ ਤੇ ਸਿਰਫ ਇਹ ਤਿੰਨੇ ਕਾਲੇ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣ ਨਾਲ ਹੀ ਸੰਭਵ ਹੈ,ਸ੍ਰੀਮਤੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਇਸ ਮੁਸ਼ਕਿਲ ਘੜੀ ‘ਚ ਪੂਰਾ ਪੰਜਾਬ, ਕਾਂਗਰਸ ਪਾਰਟੀ ਅਤੇ ਦੇਸ਼ ਦੇ ਸਮੂਹ ਇਕੋ ਜਿਹੇ ਵਿਚਾਰਾਂ ਵਾਲੇ ਲੋਕ ਉਸ ਸਮੇਂ ਤੱਕ ਅੰਦੋਲਨਕਾਰੀ ਕਿਸਾਨਾਂ ਦਾ ਸਾਥ ਦੇਣਗੇ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਲਈ ਅਤੇ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਲੜਾਈ ਜਾਰੀ ਰਹੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *