ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮਨਾਇਆ ਗਿਆ ਵਿਸ਼ਵ ਕੈਂਸਰ ਦਿਵਸ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮਨਾਇਆ ਗਿਆ ਵਿਸ਼ਵ ਕੈਂਸਰ ਦਿਵਸ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮਨਾਇਆ ਗਿਆ ਵਿਸ਼ਵ ਕੈਂਸਰ ਦਿਵਸ

ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮਨਾਇਆ ਗਿਆ ਵਿਸ਼ਵ ਕੈਂਸਰ ਦਿਵਸ

26

AZAD SOCH :-

ਪਟਿਆਲਾ,(AZAD SOCH NEWS):- ਵਿਸ਼ਵ ਕੈਂਸਰ ਦਿਵਸ ਦੇ ਮੌਕੇ ‘ਤੇ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਰੇਡੀਏਸ਼ਨ ਓਨਕੋਲੋਜੀ ਵਿਭਾਗ ਵਿੱਚ ਮੈਡੀਕਲ ਸੁਪਰਡੈਂਟ ਡਾ. ਐਚ. ਐਸ. ਰੇਖੀ ਤੇ ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਕੁਮਾਰ ਡੰਗਵਾਲ ਦੀ ਹਾਜ਼ਰੀ ਵਿੱਚ ਕੈਂਸਰ ਜਾਗਰੂਕਤਾ ‘ਤੇ ਵਿਸ਼ੇਸ਼ ਗੱਲਬਾਤ ਕੀਤੀ ਗਈ,ਇਸ ਮੌਕੇ ਹੋਏ ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦੇ ਹੋਏ ਡਾ: ਐਚ ਐਸ ਰੇਖੀ ਨੇ ਰਾਜਿੰਦਰਾ ਹਸਪਤਾਲ ਅਤੇ ਰੇਡੀਏਸ਼ਨ ਓਨਕੋਲੋਜੀ ਵਿਭਾਗ ਵਿਚ ਕੈਂਸਰ ਦੇ ਇਲਾਜ ਲਈ ਉਪਲਬਧ ਸੇਵਾਵਾਂ ਬਾਰੇ ਦੱਸਿਆ।

ਉਨ੍ਹਾਂ ਕੈਂਸਰ ਦੇ ਮਰੀਜ਼ਾਂ ਦੇ ਲਾਭ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪੀ.ਈ.ਟੀ. ਸਕੈਨ ਲਗਾਉਣ ਲਈ ਪੰਜਾਬ ਸਰਕਾਰ ਦੀ ਭਵਿੱਖ ਦੀ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ।ਸਮਾਗਮ ਦੌਰਾਨ ਪ੍ਰੋਫੈਸਰ ਅਤੇ ਮੁਖੀ, ਰੇਡੀਏਸ਼ਨ ਓਨਕੋਲੋਜੀ ਡਾ. ਰਾਜਾ ਪਰਮਜੀਤ ਸਿੰਘ ਨੇ ਕੈਂਸਰ ਦੇ ਇਲਾਜ ਦੀਆਂ ਵੱਖ-ਵੱਖ ਵਿਧੀਆਂ ਅਰਥਾਤ ਰੇਡੀਓਥੈਰੇਪੀ, ਕੀਮੋਥੈਰੇਪੀ ਅਤੇ ਪੈਲੀਐਟਿਵ ਕੇਅਰ ਬਾਰੇ ਦੱਸਿਆ।

ਡਾ. ਵਿਨੋਦ ਕੁਮਾਰ ਡੰਗਵਾਲ ਨੇ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਵਰਤੀ ਜਾਂਦੀ ਲੀਨੀਅਰ ਐਕਸਲੇਟਰ ਮਸ਼ੀਨ ਬਾਰੇ ਬਾਰੇ ਜਾਣਕਾਰੀ ਦਿੱਤੀ ਹੈ,ਇਸੇ ਤਰਾਂ ਇਮੇਰਿਟਸ ਪ੍ਰੋਫੈਸਰ ਡਾ. ਹਰਜੋਤ ਕੌਰ ਬੱਗਾ ਨੇ ਛਾਤੀ ਦੇ ਕੈਂਸਰ ਬਾਰੇ ਸੰਖੇਪ ਵਿੱਚ ਦੱਸਿਆ, ਸਹਾਇਕ ਪ੍ਰੋਫੈਸਰ ਡਾ.ਅਸ਼ੂਮਾ ਬਾਂਸਲ ਨੇ ਕਾਰਸਿਨੋਮਾ ਸਰਵਿਕਸ ਬਾਰੇ ਭਾਸ਼ਣ ਦਿੱਤਾ ਅਤੇ ਸੀਨੀਅਰ ਰੈਜ਼ੀਡੈਂਟ ਡਾ. ਨੀਰੂ ਬੇਦੀ ਨੇ ਹਾਜ਼ਰੀਨ ਨੂੰ ਸਿਰ ਅਤੇ ਗਰਦਨ ਦੇ ਕੈਂਸਰ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ।

ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮਨਾਇਆ ਗਿਆ ਵਿਸ਼ਵ ਕੈਂਸਰ ਦਿਵਸ

ਇਸ ਮੌਕੇ ਨਰਸਿੰਗ ਸਟਾਫ ਸ੍ਰੀਮਤੀ ਗਰਿਮਾ ਸ਼ਰਮਾ ਅਤੇ ਸ਼੍ਰੀਮਤੀ ਬਲਜੀਤ ਕੌਰ ਨੇ ਵੱਖ-ਵੱਖ ਕਿਸਮਾਂ ਦੇ ਕੈਂਸਰ ਅਤੇ ਇਨ੍ਹਾਂ ਦੇ ਇਲਾਜ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਮਰੀਜ਼ਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow




Leave a Reply

Your email address will not be published. Required fields are marked *