NEW DELHI,(AZAD SOCH NEWS):- ਸੁਪਰੀਮ ਕੋਰਟ (Supreme Court) ਨੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਰਹਿਮ ਅਪੀਲ ‘ਤੇ ਫੈਸਲਾ ਕਰਨ ਲਈ ਕੇਂਦਰ ਸਰਕਾਰ (Central Government) ਨੂੰ ਛੇ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ,ਦੱਸ ਦਈਏ ਕਿ ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਅਦਾਲਤ ਤੋਂ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ,ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ (Murder Case) ਵਿਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਮੌਤ ਦੀ ਸਜ਼ਾ ਤਬਦੀਲੀ ਦੀ ਪਟੀਸ਼ਨ ਉੱਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ।
ਇਸ ਦੌਰਾਨ ਕੇਂਦਰ ਨੇ ਸੁਪਰੀਮ ਕੋਰਟ (Supreme Court) ਨੂੰ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਸਜ਼ਾ ਤਬਦੀਲੀ ਲਈ ਕੀਤੀ ਗਈ ਰਹਿਮ ਦੀ ਅਪੀਲ ‘ਤੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ,ਚੀਫ ਜਸਟਿਸ ਐਸਏ ਬੋਬੜੇ (Chief Justice SA Bobre) ਨੇ ਪੁੱਛਿਆ ਕਿ ਉਹ ਆਖਿਰ ਤਿੰਨ ਹਫ਼ਤਿਆਂ ਦਾ ਸਮਾਂ ਕਿਉਂ ਮੰਗ ਰਹੇ ਹਨ,ਤੁਸੀਂ 26 ਜਨਵਰੀ ਤੋਂ ਪਹਿਲਾਂ ਕਿਹਾ ਸੀ,ਸੁਪਰੀਮ ਕੋਰਟ (Supreme Court) ਨੇ ਕੇਂਦਰ ਸਰਕਾਰ (Central Government) ਨੂੰ ਬਲਵੰਤ ਸਿੰਘ ਰਾਜੋਆਣਾ ‘ਤੇ ਫੈਸਲਾ ਲੈਣ ਦਾ ਆਖਰੀ ਮੌਕਾ ਦਿੱਤਾ ਸੀ।
ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਕਰੀਬ 25 ਸਾਲਾਂ ਤੋਂ ਜੇਲ੍ਹ ਵਿਚ ਹਨ,1 ਅਗਸਤ 1995 ਨੂੰ ਚੰਡੀਗੜ੍ਹ ਵਿਚ ਸਕੱਤਰੇਤ ਦੇ ਸਾਹਮਣੇ ਹੋਏ ਬੰਬ ਧਮਾਕਿਆਂ ਵਿਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ (The Then Chief Minister Beant Singh) ਸਣੇ 18 ਲੋਕ ਮਾਰੇ ਗਏ ਸਨ,ਬਲਵੰਤ ਸਿੰਘ ਰਾਜੋਆਣਾ ਨੇ 25 ਦਸੰਬਰ 1997 ਨੂੰ ਇਸ ਘਟਨਾ ਵਿਚ ਅਪਣੀ ਸ਼ਮੂਲੀਅਤ ਸਵੀਕਾਰ ਕੀਤੀ ਸੀ।
ਇਸ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿਚ 1 ਅਗਸਤ 2007 ਨੂੰ ਸੀਬੀਆਈ ਅਦਾਲਤ (CBI Court) ਨੇ ਮੌਤ ਦੀ ਸਜ਼ਾ ਸੁਣਾਈ ਸੀ,ਉਹਨਾਂ ਨੂੰ 31 ਮਾਰਚ 2012 ਨੂੰ ਫਾਸੀ ਦਿੱਤੀ ਜਾਣੀ ਸੀ ਪਰ ਲੋਕਾਂ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੇਣ ਦਾ ਭਾਰੀ ਵਿਰੋਧ ਕੀਤਾ,ਜਿਸ ਤੋਂ ਬਾਅਦ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ (Ministry Of Home Affairs) ਦੀ ਸਿਫ਼ਾਰਿਸ਼ ‘ਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow