MOHALI,(AZAD SOCH NEWS):- ਅੱਜ ਮੋਹਾਲੀ ‘ਚ ਹੋਵੇਗੀ ਰੀ-ਪੋਲਿੰਗ,ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਤਰੀਕ ਵੀ ਬਦਲੀ: ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ (S.A.S. Town) ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ,ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ (Sub Divisional MagistrateCum Returning Officer) ਐਸ.ਏ.ਐਸ. ਨਗਰ ਵਲੋਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੀਂ ਰਿਪੋਰਟ ਭੇਜੀ ਗਈ ਜਿਸ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿੱਚ ਵੋਟਾਂ ਪੈਣ ਦੋਰਾਨ ਹੋਈਆਂ ਕੁਤਾਹੀਆਂ ਦਾ ਜ਼ਿਕਰ ਕੀਤਾ ਗਿਆ ਅਤੇ ਇਨ੍ਹਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ।
CLICK THE LINK:- ਆਮ ਆਦਮੀ ਪਾਰਟੀ ਆਗੂ ਦੇ ਹਰਪਾਲ ਸਿੰਘ ਚੀਮਾ ਨੇ ਉਠਾਈ ਚੋਣਾਂ ਦੁਬਾਰਾ ਕਰਾਉਣ ਦੀ ਮੰਗ,200 ਬੂਥਾਂ ‘ਤੇ ਕਬਜ਼ਾ ਹੋਣ ਦਾ ਦਾਅਵਾ ਕੀਤਾ
ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ 2 ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ,ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਬੂਥਾਂ ਤੇ ਹੁਣ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow