ਕੇਂਦਰ ਨੇ Nankana Sahib ਜਾਣ ਵਾਲੇ ਜੱਥੇ ਨੂੰ ਮੌਕੇ ‘ਤੇ ਆ ਕੇ,Pakistan ਜਾਣ ਦੀ ਇਜਾਜ਼ਤ ਕੇਂਦਰ ਨੇ Nankana Sahib ਜਾਣ ਵਾਲੇ ਜੱਥੇ ਨੂੰ ਮੌਕੇ ‘ਤੇ ਆ ਕੇ,Pakistan ਜਾਣ ਦੀ ਇਜਾਜ਼ਤ

Live Clock Date

Your browser is not supported for the Live Clock Timer, please visit the Support Center for support.
ਕੇਂਦਰ ਨੇ Nankana Sahib ਜਾਣ ਵਾਲੇ ਜੱਥੇ ਨੂੰ ਮੌਕੇ ‘ਤੇ ਆ ਕੇ,Pakistan ਜਾਣ ਦੀ ਇਜਾਜ਼ਤ ਨਹੀਂ ਦਿੱਤੀ

ਕੇਂਦਰ ਨੇ Nankana Sahib ਜਾਣ ਵਾਲੇ ਜੱਥੇ ਨੂੰ ਮੌਕੇ ‘ਤੇ ਆ ਕੇ,Pakistan ਜਾਣ ਦੀ ਇਜਾਜ਼ਤ ਨਹੀਂ ਦਿੱਤੀ

3

AZAD SOCH:-

AMRITSAR SAHIB,(AZAD SOCH NEWS):- SGPC ਵੱਲੋਂ ਇਹ ਸਿੱਖ ਜਥਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) (Sri Nankana Sahib (Pakistan)) ਭੇਜਿਆ ਜਾ ਰਿਹਾ ਸੀ,ਗ੍ਰਹਿ ਮੰਤਰਾਲੇ ਨੇ ਸਾਕਾ ਨਨਕਾਣਾ ਸਾਹਿਬ (Saka Nankana Sahib) ਦੇ ਸ਼ਤਾਬਦੀ ਸਮਾਰੋਹ ਵਿਚ ਸ਼ਾਮਲ ਹੋਣ ਲਈ ਜਾਣ ਵਾਲੇ ਸਿੱਖ ਜਥਾ ਨੂੰ ਵੀਰਵਾਰ ਨੂੰ ਪਾਕਿਸਤਾਨ (Pakistan) ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਗ੍ਰਹਿ ਮੰਤਰਾਲੇ ਵੱਲੋਂ ਇੱਕ ਪੱਤਰ ਭੇਜਿਆ ਗਿਆ ਹੈ ਜਿਸ ‘ਚ ਉਨ੍ਹਾਂ ਦੱਸਿਆ ਕਿ ਕੋਵਿਡ-19 (Covid-19) ਕਾਰਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਜਿਸ ਕਾਰਨ ਇਹ ਰੋਕ ਲਗਾਈ ਗਈ ਹੈ।

ਬੀਬੀ ਜਗੀਰ ਕੌਰ (Bibi Jagir Kaur) ਵੱਲੋਂ ਕੇਂਦਰ ਦੇ ਇਸ ਕਦਮ ਦੀ ਨਿਖੇਧੀ ਕੀਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਵਨਾਵਾਂ ਦਾ ਕਤਲ ਹੋਇਆ ਹੈ,ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋਣ ’ਤੇ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ।

ਬੀਬੀ ਜਗੀਰ ਕੌਰ (Bibi Jagir Kaur) ਨੇ ਇਸ ਫੈਸਲੇ ਨੂੰ ਸਹੀ ਨਹੀਂ ਠਹਿਰਾਇਆ ਹੈ,ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ (Pakistan) ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ।

ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ,ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ,ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ।

ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. (SGPC) ਵੱਲੋਂ ਸਿੱਖ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ,ਬੱਸਾਂ ਤੋਂ ਇਲਾਵਾ ਧਾਰਮਿਕ ਸਮਾਗਮਾਂ ‘ਚ ਲੰਗਰ ਵਗੈਰਾ ਆਦਿ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਸਨ,ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਾਲ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *