ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਅੱਜ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਅੱਜ

Live Clock Date

Your browser is not supported for the Live Clock Timer, please visit the Support Center for support.
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਅੱਜ

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਅੱਜ

15

AZAD SOCH:-

NEW DELHI,(AZAD SOCH NEWS):- ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਅੱਜ : 18 ਫਰਵਰੀ ਨੂੰ ਦੇਸ਼ ਭਰ ਵਿੱਚ 4 ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ,ਮੋਰਚੇ ਵੱਲੋਂ ਦਿੱਤੇ ‘ਰੇਲ ਰੋੋਕੋ’ ਦੇ ਸੱਦੇ ਤਹਿਤ ਦਿਨੇਂ 12 ਵਜੇ ਤੋਂ ਸ਼ਾਮ 4 ਵਜੇ ਤੱਕ ਕੌਮੀ ਅਹਿਮੀਅਤ ਵਾਲੇ ਸਾਰੇ ਰੇਲ ਮਾਰਗਾਂ ਸਮੇਤ ਲੋਕਲ ਰੇਲ ਪਟੜੀਆਂ ਉਪਰ ਰੇਲ ਗੱਡੀਆਂ ਰੋਕੀਆਂ ਜਾਣਗੀਆਂ, ਮੋਰਚੇ ਵੱਲੋਂ ਕਿਸਾਨਾਂ ਨੂੰ ਚਾਰ ਘੰਟੇ ਦੇ ਇਸ ਅੰਦੋਲਨ ਦੌਰਾਨ ਪੂਰੀ ਤਰ੍ਹਾਂ ਸ਼ਾਂਤਮਈ ਰਹਿਣ ਲਈ ਆਖਿਆ ਗਿਆ ਹੈ,ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ।

ਆਪਣੀਆਂ ਮੰਗਾਂ ਨਾ ਪੂਰਾ ਹੁੰਦਿਆਂ ਦੇਖ ਕਿਸਾਨ ਹੁਣ ਹੋਰ ਰੋਹ ‘ਚ ਦਿਖਾਈ ਦੇ ਰਹੇ ਹਨ, ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ,ਇਸ ਤਹਿਤ ਅੱਜ ਕਿਸਾਨਾਂ ਵੱਲੋਂ ਦੇਸ਼ਭਰ ‘ਚ ਰੇਲ ਰੋਕੋ ਅਭਿਆਨ ਦਾ ਐਲਾਨ ਕੀਤਾ ਗਿਆ ਹੈ,ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ) ਦੇ ਪ੍ਰਧਾਨ ਡਾ.ਦਰਸ਼ਨ ਪਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਅਗਲੇ ਪੜਾਅ ਦੌਰਾਨ ਇਹ ‘ਰੇਲ ਰੋਕੋ’ ਪ੍ਰੋਗਰਾਮ ਸ਼ਾਂਤਮਈ ਤਰੀਕੇ ਨਾਲ ਬਿਨਾਂ ਕਿਸੇ ਨੂੰ ਤੰਗ ਕੀਤੇ ਮੋਰਚੇ ਨਾਲ ਜੁੜੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਯੂਨੀਅਨਾਂ ਦੀਆਂ ਸਥਾਨਕ ਇਕਾਈਆਂ ਨਾਲ ਮਿਲ ਕੇ ਨੇਪਰੇ ਚਾੜਿ੍ਹਆ ਜਾਵੇਗਾ।

ਚੋਣ ਨਤੀਜਿਆਂ ਨੇ Akali Dal,AAP ਤੇ BJP ਦੀਆਂ ਲੋਕ ਮਾਰੂ ਅਤੇ ਕਿਸਾਨ ਮਾਰੂ ਨੀਤੀਆਂ ਖਿਲਾਫ ਫ਼ਤਵਾ ਦਿੱਤਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਦੀਆਂ ਬਰੂਹਾਂ ਉਪਰ ਬੈਠੇ ਹਨ, ਜਿਸ ਕਰਕੇ ਦਿੱਲੀ ਵਿੱਚ ਰੇਲਾਂ ਬੰਦ ਕਰਨ ਦੀ ਥਾਂ ਦੇਸ਼ ਭਰ ਵਿੱਚ ਰੇਲ ਮਾਰਗ ਘੇਰੇ ਜਾਣਗੇ,ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ,ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ,ਕਿਸੇ ਵੀ ਅਣਹੋਣੀ ਦੇ ਖਦਸ਼ੇ ਨੂੰ ਦੇਖਦਿਆਂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ,ਸੰਯੁਕਤ ਕਿਸਾਨ ਮੋਰਚਾ ਨੇ ਕਿਹਾ,18 ਫਰਵਰੀ ਨੂੰ ਦੇਸ਼ ਭਰ ‘ਚ ਰੇਲ ਰੋਕੋ ਅਭਿਆਨ ‘ਚ ਸਾਰਿਆਂ ਨੂੰ ਸ਼ਾਂਤਮਈ ਪ੍ਰਦਰਸ਼ਨ ਦੀ ਅਪੀਲ ਕੀਤੀ ਗਈ ਹੈ।

ਦੁਪਹਿਰ 12 ਤੋ 4 ਵਜੇ ਤਕ ਰੇਲ ਰੋਕਣ ਦਾ ਪ੍ਰੋਗਰਾਮ ਹੈ,ਜਿਸ ‘ਚ ਦੇਸ਼ਭਰ ਤੋਂ ਸਮਰਥਨ ਦੀ ਉਮੀਦ ਹੈ,ਰੇਲਵੇ ਸੁਰੱਖਿਆ ਬਲ ਦੇ ਮਹਾਂਨਿਰਦੇਸ਼ਕ ਨੇ ਕਿਹਾ, ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ,ਅਸੀਂ ਜ਼ਿਲ੍ਹਾ ਪ੍ਰਸ਼ਾਸਨਾਂ ਦੇ ਨਾਲ ਸੰਪਰਕ ਬਣਾਈ ਰੱਖਾਂਗੇ ਤੇ ਕੰਟਰੋਲ ਰੂਮ ਬਣਾਵਾਂਗੇ,ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 16 ਥਾਵਾਂ ਉਪਰ ਪਹਿਲਾਂ ਹੀ ਕਿਸਾਨਾਂ ਨੇ ਰੇਲ ਮਾਰਗਾਂ ਕੋਲ ਪਾਰਕਾਂ ਵਿੱਚ ਡੇਰੇ ਲਾਏ ਹੋਏ ਹਨ ਤੇ ਭਲਕੇ ‘ਰੇਲ ਰੋਕੋ’ ਮੁਹਿੰਮ ਤਹਿਤ ਕਰੀਬ 40 ਥਾਵਾਂ ਉਪਰ ਕਿਸਾਨ ਰੇਲਾਂ ਰੋਕਣਗੇ।

ਕਿਸਾਨ ਮਹਾਂ ਪੰਚਾਇਤ 20 ਫਰਵਰੀ ਨੂੰ ਹੋਵੇਗੀ ਚੰਡੀਗੜ੍ਹ ਵਿੱਚ


ਰੇਲਵੇ ਬਲਾਂ ਦੀਆਂ 20 ਵਾਧੂ ਕੰਪਨੀਆਂ ਤਾਇਨਾਤ
ਨਵੀਂ ਦਿੱਲੀਯਖੇਤੀ ਕਾਨੂੰਨਾਂ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਚਾਰ ਘੰਟਿਆਂ ਲਈ ਦੇਸ਼ਵਿਆਪੀ ‘ਰੇਲ ਰੋਕੋ’ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਰੇਲਵੇ ਨੇ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸ (ਆਰਪੀਐੱਸਐੱਫ) ਦੀਆਂ 20 ਵਾਧੂ ਕੰਪਨੀਆਂ ਪੂਰੇ ਦੇਸ਼ ਵਿੱਚ ਤਾਇਨਾਤ ਕਰ ਦਿੱਤੀਆਂ ਹਨ,ਪੰਜਾਬ, ਹਰਿਆਣਾ, ਯੂਪੀ ਤੇ ਪੱਛਮੀ ਬੰਗਾਲ ’ਚ ਵਾਧੂ ਬਲਾਂ ਦੀ ਤਾਇਨਾਤੀ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ।

ਰੇਲਵੇ ਸੁਰੱਖਿਆ ਫੋਰਸ ਦੇ ਡੀਜੀ ਅਰੁਣ ਕੁਮਾਰ ਨੇ ਕਿਹਾ, ‘ਮੈਂ ਸਾਰਿਆਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦਾ ਹਾਂ,ਅਸੀਂ ਜ਼ਿਲ੍ਹਾ ਪ੍ਰਸ਼ਾਸਨਾਂ ਨਾਲ ਸੰਪਰਕ ਬਣਾ ਕੇ ਰੱਖਾਂਗੇ ਤੇ ਇਸ ਕੰਮ ਲਈ ਕੰਟਰੋਲ ਰੂਮ ਵੀ ਹੋਵੇਗਾ.ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਜਿਹੇ ਸੂਬਿਆਂ ’ਤੇ ਸਾਡੀ ਖਾਸ ਨਿਗ੍ਹਾ ਰਹੇਗੀ। ਪੀਟੀਆਈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *