ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਮੋਦੀ ਤੇ ਅਮਿਤ ਸ਼ਾਹ ਨੂੰ ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਮੋਦੀ ਤੇ ਅਮਿਤ ਸ਼ਾਹ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਮੋਦੀ ਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਲਈ ਜਥੇ ’ਤੇ ਰੋਕ ਨੂੰ ਲੈ ਕੇ ਮੋਦੀ ਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

20

AZAD SOCH:-

ਅੰਮ੍ਰਿਤਸਰ,(AZAD SOCH NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ (President Bibi Jagir Kaur) ਨੇ ਸਾਕਾ ਸ੍ਰੀ ਨਨਕਾਣਾ ਸਾਹਿਬ (Saka Sri Nankana Sahib) ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਗਾਉਣ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਹੈ।

Click The Link:- ਕੇਂਦਰ ਨੇ Nankana Sahib ਜਾਣ ਵਾਲੇ ਜੱਥੇ ਨੂੰ ਮੌਕੇ ‘ਤੇ ਆ ਕੇ,Pakistan ਜਾਣ ਦੀ ਇਜਾਜ਼ਤ ਨਹੀਂ ਦਿੱਤੀ

ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਦੇ ਫੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ, ਬੀਬੀ ਜਗੀਰ ਕੌਰ (President Bibi Jagir Kaur) ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਉਨ੍ਹਾਂ ਨੂੰ 21 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ (Sri Nankana Sahib) ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਆਖ਼ਰੀ ਮੌਕੇ ਜਥੇ ’ਤੇ ਰੋਕ ਲਗਾਉਣੀ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ,ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਯਾਦ ਦਿਵਾਇਆ ਕਿ ਜਥੇ ਸਬੰਧੀ 12 ਜਨਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ,ਪਰੰਤੂ ਆਖ਼ਰੀ ਮੌਕੇ ’ਤੇ ਬੀਤੇ ਕੱਲ੍ਹ ਜਥੇ ਨੂੰ ਰੱਦ ਕਰ ਦੇਣਾ ਹੈਰਾਨੀਜਨਕ ਹੈ।

ਉਨ੍ਹਾਂ ਲਿਖਿਆ ਕਿ ਸ੍ਰੀ ਨਨਕਾਣਾ ਸਾਹਿਬ (Sri Nankana Sahib) ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਨ੍ਹਾਂ ਨੂੰ ਠੇਸ ਪੁੱਜੀ ਹੈ,ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦਾ ਲਾਂਘਾ ਵੀ ਬੀਤੇ ਕਈ ਚਿਰ ਤੋਂ ਬੰਦ ਕੀਤਾ ਹੋਇਆ ਹੈ,ਉਨ੍ਹਾਂ ਕਿਹਾ ਕਿ ਆਪਣੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ, ਜਿਸ ਲਈ ਸੰਜਦੀਗੀ ਨਾਲ ਗੌਰ ਕੀਤਾ ਜਾਵੇ,ਬੀਬੀ ਜਗੀਰ ਕੌਰ (Bibi Jagir Kaur) ਨੇ ਕਰਤਾਰਪੁਰ ਸਾਹਿਬ (Sri Kartarpur Sahib) ਦਾ ਲਾਂਘਾ ਵੀ ਤੁਰੰਤ ਖੋਲ੍ਹਣ ਦੀ ਮੰਗ ਕੀਤੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *