Faridkot,(AZAD SOCH NEWS):- ਫ਼ਰੀਦਕੋਟ (Faridkot) ਵਿੱਚ ਯੂਥ ਕਾਂਗਰਸ (Youth Congress) ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ (Gurlal Singh) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ,ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ,ਸੂਤਰਾਂ ਮੁਤਾਬਿਕ ਦੋ ਬਾਈਕ ਸਵਾਰ ਹਮਲਾਵਰਾਂ ਨੇ 11 ਰਾਊਂਡ ਫਾਇਰ (11 Rounds Of Fire) ਕੀਤੇ,ਪੁਲਿਸ ਨੇ ਮੌਕੇ ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ।
ਵਿਧਾਇਕ ਕੁਸ਼ਲਦੀਪ ਢਿੱਲੋਂ (MLA Kushaldeep Dhillon) ਵੀ ਹਸਪਤਾਲ ਪਹੁੰਚੇ,ਗੋਲੀਆਂ ਲੱਗਣ ਨਾਲ ਗੰਭੀਰ ਜਖ਼ਮੀ ਹੋਏ ਗੁਰਲਾਲ ਭਲਵਾਨ (Gurlal Bhalwan) ਤੁਰੰਤ ਨਜ਼ਦੀਕੀ ਹਸਪਤਾਲ ਵਿਚ ਲਿਜਾਇਆ ਗਿਆ,ਜਿੱਥੇ ਡਾਕਟਰਾਂ ਵੱਲੋਂ ਗੁਰਲਾਲ ਭਲਵਾਨ (Gurlal Bhalwan) ਨੂੰ ਮ੍ਰਿਤਕ ਐਲਾਨਿਆ ਗਿਆ।
ਦੱਸ ਦਈਏ ਕਿ ਇਹ ਘਟਨਾ ਜੁਬਲੀ ਸਿਨੇਮਾ ਘਰ (Jubilee Cinema House) ਦੇ ਨੇੜੇ ਹੋਈ ਹੈ,ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ,ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਵੀ ਅਜਿਹੇ ਕਈਂ ਮਾਮਲੇ ਸਾਹਮਣੇ ਆ ਚੁੱਕੇ ਹਨ ਜੋ ਪੰਜਾਬ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਪੈਦਾ ਕਰ ਗਏ ਸਨ,ਫਰੀਦਕੋਟ (Faridkot) ‘ਚ ਗੋਲੀਆਂ ਮਾਰ ਕਤਲ ਕੀਤੇ ਗੁਰਲਾਲ ਭਲਵਾਨ (Gurlal Bhalwan) ਦੀ ਮੌਤ ਤੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਪੰਜਾਬ ਪੁਲਿਸ ਨੂੰ ਦੋਸ਼ੀਆਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਕਿਹਾ ਹੈ।
ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਆਪਣੇ ਟਵੀਟ ‘ਚ ਕਿਹਾ ਕਿ ਸਾਡੇ ਫਰੀਦਕੋਟ (Faridkot) ਯੂਥ ਕਾਂਗਰਸ (Faridkot Youth Congress) ਦੇ ਪ੍ਰਧਾਨ ਗੁਰਲਾਲ ਸਿੰਘ (President Gurlal Singh) ‘ਤੇ ਜਾਨਲੇਵਾ ਹਮਲੇ ਦੀ ਘਟਨਾ ਤੋਂ ਸਦਮਾ ਪਹੁੰਚਿਆ ਹੈ,ਘਟਨਾ ਦੀ ਤੇਜ ਜਾਂਚ ਨੂੰ ਯਕੀਨੀ ਬਣਾਉਣ ਅਤੇ ਇਸ ਘਿਨਾਉਣੇ ਕੰਮ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਫੜਨ ਲਈ ਡੀਜੀਪੀ ਪੰਜਾਬ (DGP Punjab) ਨੂੰ ਨਿਰਦੇਸ਼ ਦਿੱਤੇ ਹਨ,ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow