ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਦਰਦੀ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਦਰਦੀ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਦਰਦੀ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਦਰਦੀ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

32

AZAD SOCH :-

ਪਟਿਆਲਾ, (AZAD SOCH NEWS):- ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ, ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਸਪੁੱਤਰ ਸਤਬੀਰ ਸਿੰਘ ਦਰਦੀ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ  ਦਰਦੀ ਦੇ ਗ੍ਰਹਿ ਵਿਖੇ ਪੁੱਜੇ,ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਸਲਾਹਕਾਰ  ਭਰਤ ਇੰਦਰ ਸਿੰਘ ਚਾਹਲ ਨੇ ਵੀ  ਜਗਜੀਤ ਸਿੰਘ ਦਰਦੀ ਦੇ ਘਰ ਜਾ ਕੇ ਦਰਦੀ ਪਰਿਵਾਰ ਨਾਲ ਦੁੱਖ ਵੰਡਾਇਆ।

ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ  ਸਤਬੀਰ ਸਿੰਘ ਦੇ ਬੇਵਕਤ ਅਕਾਲ ਚਲਾਣੇ ਨੂੰ ਪਰਿਵਾਰ, ਸਮਾਜ ਅਤੇ ਮੀਡੀਆ ਜਗਤ ਲਈ ਵੱਡਾ ਘਾਟਾ ਦੱਸਿਆ,ਉਨ੍ਹਾਂ ਕਿਹਾ ਕਿ  ਸਤਬੀਰ ਸਿੰਘ ਨੇ ਛੋਟੀ ਉਮਰ ‘ਚ ਹੀ ਵੱਡੀਆਂ ਪੁਲਾਂਘਾ ਪੁਟਦਿਆਂ ਆਪਣੇ ਪਿਤਾ  ਜਗਜੀਤ ਸਿੰਘ ਦਰਦੀ ਦੇ ਮੋਢੇ ਨਾਲ ਮੋਢਾ ਜੋੜ ਕੇ ਚੜ੍ਹਦੀਕਲਾ ਅਦਾਰੇ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ‘ਚ ਆਪਣਾ ਅਹਿਮ ਯੋਗਦਾਨ ਪਾਇਆ ਸੀ।

ਸ੍ਰੀਮਤੀ ਪ੍ਰਨੀਤ ਕੌਰ ਨੇ ਸ੍ਰੀਮਤੀ ਹਰਬੰਸ ਕੌਰ,  ਜਗਜੀਤ ਸਿੰਘ ਦਰਦੀ, ਡਾ. ਜਸਵਿੰਦਰ ਕੌਰ ਦਰਦੀ, ਸਤਬੀਰ ਸਿੰਘ ਦੀ ਪਤਨੀ ਡਾ. ਗੁਰਲੀਨ ਕੌਰ, ਭੈਣ ਡਾ. ਇੰਦਰਪ੍ਰੀਤ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਖ਼ੁਦ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਰਦੀ ਪਰਿਵਾਰ ਦੀ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਦੇ ਨਾਲ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਪੁੱਤਰ ਦਾ ਵਿਛੋੜਾ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਸਦਮਾ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ,ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ.  ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ,ਇਸੇ ਦੌਰਾਨ ਮੁੱਖ ਮੰਤਰੀ ਦੇ ਸਲਾਹਕਾਰ  ਭਰਤ ਇੰਦਰ ਸਿੰਘ ਚਾਹਲ ਨੇ ਕਿਹਾ ਕਿ ਜਗਜੀਤ ਸਿੰਘ ਦਰਦੀ ਨੇ ਪੱਤਰਕਾਰਤਾ ਦੇ ਖੇਤਰ ‘ਚ ਨਵੇਂ ਮੀਲ ਪੱਥਰ ਸਥਾਪਤ ਕੀਤੇ ਹਨ ਅਤੇ ਇਨ੍ਹਾਂ ਦੇ ਦੋਵੇਂ ਹੋਣਹਾਰ ਸਪੁੱਤਰਾਂ ਨੇ  ਦਰਦੀ ਵੱਲੋਂ ਖੜ੍ਹੇ ਕੀਤੇ ਅਦਾਰਿਆਂ ਨੂੰ ਤਰੱਕੀ ਦੀਆਂ ਲੀਹਾਂ ‘ਤੇ ਤੋਰਿਆ ਹੈ।


ਚਾਹਲ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਦੇਖਿਆ ਹੈ ਕਿ ਕਿਵੇਂ  ਦਰਦੀ ਨੇ ਸਖਤ ਮਿਹਨਤ ਕੀਤੀ ਅਤੇ ਸਵਰਗੀ  ਸਤਬੀਰ ਸਿੰਘ ਦਰਦੀ ਨੇ ਆਪਣੀ ਕਾਬਲੀਅਤ ਦਾ ਸਬੂਤ ਦਿੰਦਿਆਂ ਚੜ੍ਹਦੀਕਲਾ ਮੀਡੀਆ ਅਦਾਰੇ ਨੂੰ ਵਿਸ਼ਵ ਭਰ ‘ਚ ਪ੍ਰਸਿੱਧੀ ਦਿਵਾਈ ਹੈ।

Click The Link:- ਨਗਰ ਨਿਗਮ ਮੋਹਾਲੀ ਚੋਣਾਂ 2021 ਨਤੀਜੇ : ਨਗਰ ਨਿਗਮ ਮੋਹਾਲੀ ਦੀਆਂ 50 ਵਾਰਡਾਂ ਵਿਚੋਂ 37 ਤੇ ਕਾਂਗਰਸ,13 ਤੇ ਅਜ਼ਾਦ ਉਮੀਦਵਾਰ ਜੇਤੂ ਰਹੇ

ਚਾਹਲ ਨੇ ਛੋਟੀ ਉਮਰੇ ਸਤਬੀਰ ਸਿੰਘ ਦੇ ਬੇਵਕਤ ਅਕਾਲ ਚਲਾਣੇ ਨੂੰ ਪਰਿਵਾਰ ਦੇ ਨਾਲ-ਨਾਲ ਪੱਤਰਕਾਰਤਾ ਤੇ ਸਮਾਜ ਲਈ ਵੱਡਾ ਘਾਟਾ ਦੱਸਿਆ ਹੈ,ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ‘ਚ ਇਹ ਅਸਹਿ ਅਤੇ ਅਕਹਿ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।


ਜਿਕਰਯੋਗ ਹੈ ਕਿ ਚੜ੍ਹਦੀਕਲਾ ਟਾਈਮ ਟੀਵੀ ਗਰੁੱਪ ਦੇ ਡਾਇਰੈਕਟਰ  ਸਤਬੀਰ ਸਿੰਘ ਦਰਦੀ ਨਮਿਤ ਅੰਤਿਮ ਅਰਦਾਸ ਮਿਤੀ 20 ਫਰਵਰੀ, ਸ਼ਨੀਵਾਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਾਤ‌ਸਾ਼ਹੀ ਨੌਵੀਂ, ਪਟਿਆਲਾ ਵਿਖੇ ਹੋਵੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *