ਕੈਪਟਨ ਅਮਰਿੰਦਰ ਸਿੰਘ ਕਰਨਗੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਅਗਵਾਈ-ਸੁਨੀਲ ਕੈਪਟਨ ਅਮਰਿੰਦਰ ਸਿੰਘ ਕਰਨਗੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਅਗਵਾਈ-ਸੁਨੀਲ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਕਰਨਗੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਅਗਵਾਈ-ਸੁਨੀਲ ਜਾਖੜ

ਕੈਪਟਨ ਅਮਰਿੰਦਰ ਸਿੰਘ ਕਰਨਗੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਅਗਵਾਈ-ਸੁਨੀਲ ਜਾਖੜ

16

AZAD SOCH:-

PATIALA,(AZAD SOCH NEWS):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ (President Sunil Jakhar) ਨੇ ਅੱਜ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Minister Capt. Amarinder Singh) ਪਾਰਟੀ ਦੀ ਅਗਵਾਈ ਕਰਨਗੇ ਕਿਉਂਕਿ ਹਾਲ ਹੀ ਵਿੱਚ ਹੋਈਆਂ ਮਿਊਂਸਪਲ ਚੋਣਾਂ (Municipal Elections) ਵਿੱਚ ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਸਮਰਥਨ ਵਿੱਚ ਸਪੱਸ਼ਟ ਫਤਵਾ ਦੇ ਕੇ ਮੁੱਖ ਮੰਤਰੀ ਦੀ ਲੀਡਰਸ਼ਿਪ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਰਟ ਸਿਟੀ (Smart City) ਅਤੇ ਅਮਰੁਤ ਸਕੀਮਾਂ ਤਹਿਤ 1087 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੇ ਜਾਣ ਲਈ ਹੋਏ ਇਕ ਸਮਾਗਮ ਦੌਰਾਨ ਸ੍ਰੀ ਜਾਖੜ ਨੇ ਕਿਹਾ,‘‘ਮਿਊਂਸਪਲ ਚੋਣਾਂ (Municipal Elections) ਵਿੱਚ ਕਾਂਗਰਸ (Congress) ਦੀ ਹੂੰਝਾ ਫੇਰ ਜਿੱਤ ਨਾਲ ਵੋਟਰਾਂ ਨੇ ਨਾ ਸਿਰਫ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਮੁੜ ਪ੍ਰਵਾਨਿਤ ਕੀਤਾ ਹੈ ਸਗੋਂ ਉਨਾਂ ਦੀ ਭਵਿੱਖੀ ਅਗਵਾਈ ਵਿੱਚ ਵੀ ਪੰਜਾਬੀਆਂ ਨੇੇ ਭਰੋਸਗੀ ਜ਼ਾਹਰ ਕੀਤੀ ਹੈ।

ਉਨਾਂ ਕਿਹਾ ਕਿ ਕਾਂਗਰਸ ਪਾਰਟੀ ਮਿਸ਼ਨ ‘2022 (Congress Party Mission ‘2022) ਲਈ ਕੈਪਟਨ’ ਦੀ ਸ਼ੁਰੂਆਤ ਪਹਿਲਾਂ ਹੀ ਕਰ ਚੁੱਕੀ ਹੈ ਅਤੇ ਅਗਲੀਆਂ ਚੋਣਾਂ ਵੀ ਉਨਾਂ ਦੀ ਅਗਵਾਈ ਵਿੱਚ ਹੀ ਲੜੇਗੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਬਹੁਤ ਹੀ ਔਖੇ ਸਮਿਆਂ ਵਿੱਚ ਕਾਂਗਰਸ ਦੀ ਅਗਵਾਈ ਕੀਤੀ ਹੈਅਤੇ ਪੰਜਾਬ ਦੇ ਲੋਕ ਸੂਬੇ ਪ੍ਰਤੀ ਉਨਾਂ ਦੇ ਯੋਗਦਾਨ ਨੂੰ ਭਲੀ-ਭਾਂਤ ਜਾਣਦੇ ਹਨ।

ਉਨਾਂ ਕਿਹਾ,‘‘ਪੰਜਾਬ ਸ਼ਾਇਦ ਇਸ ਵੇਲੇ ਬਹੁਤ ਬੁਰੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਭਾਵੇਂ ਕੋਵਿਡ ਦੀ ਗੱਲ ਹੋਵੇ, ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਬੇਚੈਨੀ ਦੀ ਗੱਲ ਹੋਵੇ ਜਾਂ ਫਿਰ ਕੇਂਦਰ ਸਰਕਾਰ ਦੇ ਸੂਬੇ ਪ੍ਰਤੀ ਬੇਰੁਖੀ ਵਾਲੇ ਵਿਹਾਰ ਦੀ, ਸਿਰਫ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਦੂਰਅੰਦੇਸ਼ੀ ਅਤੇ ਲੀਡਰਸ਼ਿਪ ਵਾਲੀ ਪਹੁੰਚ ਹੀ ਸੂਬੇ ਨੂੰ ਇਸ ਤੋਂ ਬਾਹਰ ਕੱਢਣ ਦੇ ਸਮਰੱਥਵਾਨ ਹੈ।

ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੇ ਕੇਂਦਰ ਸਰਕਾਰ ’ਤੇ ਵਰਦਿਆਂ ਸ੍ਰੀ ਸੁਨੀਲ ਜਾਖੜ (Mr. Sunil Jakhar) ਨੇ ਕਿਹਾ ਕਿ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦੇ ਇਵਜ਼ ਵਿੱਚ ਸੂਬੇ ਨੂੰ ਸਜ਼ਾ ਦੇਣ ਲਈ ਕੇਂਦਰ ਸਰਕਾਰ ਨੇ ਆਰਥਿਕ ਨਾਕਾਬੰਦੀ ਸਮੇਤ ਹਰੇਕ ਤਰਾਂ ਦਾ ਹਰਬਾ ਵਰਤਿਆ ਹੈ,ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਧੀਨ ਮੁਲਕ ਦਾ ਸੰਘੀ ਢਾਂਚਾ ਖ਼ਤਰੇ ਹੇਠ ਹੈ।

ਉਨਾਂ ਨੇ ਹਾਲ ਹੀ ਵਿੱਚ ਪਾਕਿਸਤਾਨ (Pakistan) ਵਿੱਚ ਨਨਕਾਣਾ ਸਾਹਿਬ (Nankana Sahib) ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਕੇਂਦਰ ਸੂਬੇ ਵਿਰੁੱਧ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ।


ਸ਼ਹਿਰੀ ਇਲਾਕਿਆਂ ਵਿੱਚ ਵਿਕਾਸ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Minister Capt. Amarinder Singh) ਨੂੰ ਵਧਾਈ ਦਿੰਦਿਆਂ ਸ੍ਰੀ ਸੁਨੀਲ ਜਾਖੜ (Mr. Sunil Jakhar) ਨੂੰ ਕਿਹਾ ਕਿ ਇਹ ਗ਼ਲਤ ਧਾਰਨਾ ਪਾਈ ਜਾ ਰਹੀ ਸੀ ਕਿ ਉਨਾਂ ਦੀ ਸਰਕਾਰ ਸਿਰਫ ਪੇਂਡੂ ਇਲਾਕਿਆਂ ਲਈ ਕੰਮ ਕਰ ਰਹੀ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *