ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਮਾਰਟ ਸਿਟੀ Development ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਮਾਰਟ ਸਿਟੀ Development
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਮਾਰਟ ਸਿਟੀ Development Projects ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਮਾਰਟ ਸਿਟੀ Development Projects ਦਾ ਆਗਾਜ਼

13

AZAD SOCH:-

PATIALA,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1087 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਵਰਚੁਅਲ ਤਰੀਕੇ ਨਾਲ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ,ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਗੁਰੂ ਤੇਗ਼ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇ। 

ਮਿਉਂਸਪਲ ਚੋਣਾਂ ਵਿੱਚ ਕਾਂਗਰਸ ਨੂੰ ਭਾਰੀ ਸਮਰਥਨ ਦੇਣ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਫ਼ਤਵਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਸਬੂਤ ਹੈ,ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਲਈ 721 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਣ ਦੀ ਖੁਸ਼ੀ ਹੋ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪਣੇ ਪਹਿਲੇ ਪੜਾਅ ਵਿੱਚ 300 ਕਰੋੜ ਰੁਪਏ ਦੀ ਲਾਗਤ ਨਾਲ 2065 ਕਾਰਜ ਸ਼ੁਰੂ/ਮੁਕੰਮਲ ਕੀਤੇ ਗਏ ਜਦਕਿ ਦੂਜੇ ਪੜਾਅ ਅਧੀਨ 4227 ਕਾਰਜ ਪ੍ਰਵਾਨ ਕੀਤੇ ਗਏ ਅਤੇ 1300 ਕਾਰਜ ਸ਼ੁਰੂ ਕੀਤੇ ਗਏ,ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਸੁਲਤਾਨਪੁਰ ਲੋਧੀ ਵਿੱਚ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 3000 ਕਰੋੜ ਰੁਪਏ ਦੀ ਕੁੱਲ ਵਿਵਸਥਾ ਵਿੱਚੋਂ ਇਸ ਯੋਜਨਾ ਅਧੀਨ 1246 ਕਰੋੜ ਰੁਪਏ ਦੀ ਲਾਗਤ ਨਾਲ ਕਾਰਜ ਸ਼ੁਰੂ ਤੇ ਮੁਕੰਮਲ ਕੀਤੇ ਗਏ।

ਸਰਕਾਰ ਨੇ ਅਮਰੁਤ ਯੋਜਨਾ ਤਹਿਤ 16 ਸ਼ਹਿਰਾਂ ਲਈ 2785 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਹਨ ਅਤੇ 2740 ਕਰੋੜ ਰੁਪਏ ਦੇ ਪ੍ਰਾਜੈਕਟਾਂ ਉਤੇ ਕੰਮ ਜਾਰੀ ਹੈ,ਸਕੀਮਾਂ ਦਾ ਉਦੇਸ਼ 100 ਫ਼ੀਸਦੀ ਜਲ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।

ਮੁੱਖ ਮੰਤਰੀ ਵੱਲੋਂ ਬਰਨਾਲਾ ਵਿੱਚ 105.63 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ,ਅੰਮ੍ਰਿਤਸਰ ਲਈ 20.50 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ,ਅੰਮ੍ਰਿਤਸਰ ਵਿੱਚ 24 ਘੰਟੇ ਨਹਿਰੀ ਜਲ ਸਪਲਾਈ ਯੋਜਨਾ ਲਈ 721.85 ਕਰੋੜ ਰੁਪਏ ਦੇ ਕਾਰਜਾਂ ਸਮੇਤ ਸੁਲਤਾਨਪੁਰ ਲੋਧੀ ਲਈ 129.33 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਵੀ ਵਰਚੁਅਲ ਤੌਰ ’ਤੇ ਨੀਂਹ ਪੱਥਰ ਰੱਖੇ ਗਏ।

ਜਲੰਧਰ ਵਿੱਚ ਵੱਖ-ਵੱਖ ਕਾਰਜਾਂ ਜਿਵੇਂ ਬਸਤੀ ਪੀਰ ਦਾਦ ’ਚ 15 ਐੱਮ.ਐੱਲ.ਡੀ. ਐੱਸ.ਟੀ.ਪੀ, ਜਲੰਧਰ ਰੇਲਵੇ ਸਟੇਸ਼ਨ ਦਾ ਨਵੀਨੀਕਰਨ, ਰੈਣਿਕ ਬਾਜ਼ਾਰ ਦੀ ਬਿਜਲੀ ਲਾਈਨ ਵੰਡ ਪ੍ਰਣਾਲੀ ਦੀ ਅਪਗ੍ਰੇਡੇਸ਼ਨ, ਗਦਾਈਪੁਰ ਵਿੱਚ 5 ਸਾਲਾਂ ਲਈ ਚਲਾਉਣ ਅਤੇ ਸਾਂਭ-ਸੰਭਾਲ ਤਹਿਤ ਵੇਸਟ ਪ੍ਰੋਸੈਸਿੰਗ ਪਲਾਂਟ, ਅਰਬਨ ਅਸਟੇਟ ਫੇਜ਼-2 ਵਿੱਚ ਨਵੀਂ ਸੜਕ ਤੇ ਮੌਜੂਦਾ ਗੁਰੂ ਨਾਨਕ ਦੇਵ ਲਾਇਬ੍ਰੇਰੀ ਦੀ ਡਿਜੀਟਲਾਈਜ਼ੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *