–ਅਧਿਕਾਰੀਆਂ ਕਰਮਚਾਰੀਆਂ ਨੂੰ ਲਾਭਪਾਤਰੀਆਂ ਦੇ ਕਾਰਡ ਬਣਵਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼
BARNALA,(AZAD SOCH NEWS):- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਆਦਿਤਿਆ ਡੇਚਲਵਾਲ ਨੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਖ ਵੱਖ ਲਾਭਪਾਤਰੀਆਂ ਦੇ ਬਣਾਏ ਜਾ ਰਹੇ ਕਾਰਡਾਂ ਬਣਵਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ,ਇਸ ਮੌਕੇ ਉਨਾਂ ਕਿਹਾ ਕਿ ਸਰਕਾਰ ਵੱਲੋਂ ਆਮ ਜਨਤਾ ਨੂੰ ਚੰਗੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਇਹ ਸਕੀਮ ਚਲਾਈ ਗਈ ਹੈ।
ਉਨਾਂ ਕਿਹਾ ਕਿ ਜਿੱਥੇ ਪਿੰਡ ਪੱਧਰ ਉੱਤੇ ਕੈੰਂਪ ਲਗਾ ਕੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਸਰਕਾਰ ਵਲੋਂ ਸਾਰੇ ਲਾਭਪਾਤਰੀਆਂ ਦੇ ਕਾਰਡ ਵੀ ਬਣਾਏ ਜਾ ਰਹੇ ਹਨ,ਉਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੇ ਸੀਐਸਸੀ ਜਾਂ ਸੇਵਾ ਕੇਂਦਰ ਜਾ ਕੇ ਆਪਣੇ ਈ ਕਾਰਡ ਬਣਵਾ ਸਕਦੇ ਹਨ,ਇਸੇ ਤਰਾਂ ਉਨਾਂ ਨੇ ਜ਼ਿਲਾ ਬਰਨਾਲਾ ਵਿਚ 149 ਆਂਗਣਵਾੜੀ ਕੇਂਦਰਾਂ ਵਿਚ ਬਣਾਏ ਜਾ ਰਹੇ ਪਖਾਨਿਆਂ ਸਬੰਧੀ ਸਮੀਖਿਆ ਕੀਤੀ ਅਤੇ ਹਿਦਾਇਤ ਕੀਤੀ ਕਿ ਕੰਮ ਸਮੇਂ ਸਿਰ ਨੇਪਰੇ ਚਾੜਿਆ ਜਾਵੇ।
ਨਗਰ ਕੌਂਸਲ ਬਰਨਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 10 ਦਿਨਾਂ ਵਿਚ ਉਨਾਂ ਨੇ 160 ਅਵਾਰਾ ਪਸ਼ੂ ਫੜ ਕੇ ਪਿੰਡ ਮਨਾਲ ਵਿਖੇ ਸਥਿਤ ਗਊਸ਼ਾਲਾ ਭੇਜੇ ਹਨ, ਇਸ ਤੋਂ ਇਲਾਵਾ ਨਗਰ ਕੌਂਸਲ ਬਰਨਾਲਾ, ਤਪਾ, ਧਨੌਲਾ ਤੇ ਭਦੌੜ ਵੱਲੋਂ ਗਿੱਲੇ ਕੂੜੇ ਤੋਂ ਖਾਦ ਬਣਾਉਣ ਸਬੰਧੀ ਜਾਣਕਾਰੀ ਸਾਂਝੀ ਕੀਤੀ,ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਵੱਖ ਵੱਖ ਸਕੀਮਾਂ ਦੀ ਸਮੀਖਿਆ ਕੀਤੀ।
ਵਿਭਾਗ ਨੂੰ ਹਿਦਾਇਤ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਡੇਚਲਵਾਲ ਨੇ ਕਿਹਾ ਕਿ ਹੁਣ ਸਰਕਰੀ ਸਕੂਲ ਖੁੱਲ ਗਏ ਹਨ ਅਤੇ ਰਾਸ਼ਟਰੀ ਬਾਲੜੀ ਸੁਰੱਖਿਆ ਕਾਰਯਕ੍ਰਮ ਤਹਿਤ ਦੋਬਾਰਾ ਸਕੂਲਾਂ ਵਿਚ ਗਤਵਿਧੀਆਂ ਸ਼ੁਰੂ ਕੀਤੀਆਂ ਜਾਣ,ਇਸ ਮੀਟਿੰਗ ਦੌਰਾਨ ਐੱਸ ਡੀ ਐੱਮ ਸ੍ਰੀ ਵਰਜੀਤ ਵਾਲੀਆ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਸ਼ਰਮਾ, ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ, ਡੀਐੱਸਪੀ (ਹੈਡਕੁਆਰਟਰ) ਸ੍ਰੀ ਵਿਲੀਅਮ ਜੇਜੀ ਤੇ ਹੋਰ ਅਧਿਕਾਰੀ ਮੌਜੂਦ ਸਨ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow