Sardool Sikander: ਬਾਅਦ ਦੁਪਹਿਰ ਕੀਤਾ ਜਾਵੇਗਾ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ Sardool Sikander: ਬਾਅਦ ਦੁਪਹਿਰ ਕੀਤਾ ਜਾਵੇਗਾ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Sardool Sikander: ਬਾਅਦ ਦੁਪਹਿਰ ਕੀਤਾ ਜਾਵੇਗਾ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਸਪੁਰਦ-ਏ-ਖ਼ਾਕ

Sardool Sikander: ਬਾਅਦ ਦੁਪਹਿਰ ਕੀਤਾ ਜਾਵੇਗਾ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਸਪੁਰਦ-ਏ-ਖ਼ਾਕ

11

AZAD SOCH:-

Khanna,(AZAD SOCH NEWS):- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ (Sardool Sikander) ਦੀ ਮ੍ਰਿਤਕ ਦੇਹ ਨੂੰ ਆਖ਼ਰੀ ਦਰਸ਼ਨਾਂ ਲਈ ਖੰਨਾ ਵਿਖੇ ਉਨ੍ਹਾਂ ਦੇ ਜੱਦੀ ਘਰ ‘ਚ ਰੱਖਿਆ ਗਿਆ ਹੈ,ਇੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ,ਅੱਜ ਸੁਰਾਂ ਦੇ ਸਿਕੰਦਰ ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਦੇ ਕਬਰਿਸਤਾਨ ਵਿਖੇ ਬਾਅਦ ਦੁਪਹਿਰ 2 ਵਜੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।

ਦੱਸਣਯੋਗ ਹੈ ਇਸੇ ਕਬਰਿਸਤਾਨ ਵਿਚ ਸਰਦੂਲ ਸਿਕੰਦਰ ਦੇ ਪਿਤਾ ਸਾਗਰ ਮਸਤਾਨਾ, ਮਾਤਾ ਲੀਲਾਵਤੀ, ਵੱਡੇ ਭਰਾ ਤੇ ਸੂਫ਼ੀ ਗਾਇਕ ਗ਼ਮਦੂਰ ਅਮਨ ਅਤੇ ਉਸ ਤੋਂ ਛੋਟੇ ਭਰਾ ਤਬਲਾਵਾਦਕ ਉਸਤਾਦ ਭਰਪੂਰ ਅਲੀ ਨੂੰ ਵੀ ਸਪੁਰਦ ਏ ਖ਼ਾਕ ਕੀਤਾ ਗਿਆ ਸੀ,ਦੱਸ ਦਈਏ ਕਿ ਸਰਦੂਲ ਸਿਕੰਦਰ ਨੇ ਪੰਜਵੀਂ ਤੱਕ ਵੀ ਮੁੱਢਲੀ ਪੜ੍ਹਾਈ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਨੌਧ ਸਿੰਘ ਤੋਂ ਹਾਸਲ ਕੀਤੀ ਸੀ ਅਤੇ 7ਵੀਂ ਕਲਾਸ ਸਰਕਾਰੀ ਹਾਈ ਸਕੂਲ ਖੇੜੀ ਨੌਧ ਸਿੰਘ ਤੋਂ ਪਾਸ ਕੀਤੀ ਸੀ।

Linck The Link:- ਪੰਜਾਬ ਸਰਕਾਰ ਵੱਲੋਂ Sardool Sikander ਦੇ ਹਸਪਤਾਲ ਦੇ 10 ਲੱਖ ਰੁਪਏ ਬਿੱਲ ਅਦਾ ਕਰਨ ਦਾ ਐਲਾਨ

ਸਰਦੂਲ ਸਿਕੰਦਰ ਦੀ ਮੌਤ ਦੀ ਖਬਰ ਸੁਣਦੇ ਹੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਹਜ਼ੂਮ ਦਾ ਹੜ੍ਹ ਆ ਗਿਆ ਸੀ, ਉਥੇ ਖੰਨਾ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਖੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਗਾਇਕ, ਸਿਆਸੀ ਲੋਕ ਤੇ ਆਮ ਜਨਤਾ ਪਹੁੰਚ,ਕੱਲ ਪੰਜਾਬੀ ਗਾਇਕ ਐਮੀ ਵਿਰਕ ਤੋਂ ਲੈ ਕੇ ਗੁਰਪ੍ਰੀਤ ਘੁੱਗੀ, ਰਣਜੀਤ ਬਾਵਾ, ਕਮਲਜੀਤ ਅਨਮੋਲ ਵਰਗੇ ਨਾਮੀ ਕਲਾਕਾਰ ਫੋਰਟਿਸ ਹਸਪਤਾਲ ਪਹੁੰਚੇ ਸੀ।

ਅੰਤਿਮ ਸਸਕਾਰ ਦੀਆਂ ਰਸਮਾਂ ‘ਚ ਸ਼ਾਮਲ ਹੋਣ ਲਈ ਉਹਨਾਂ ਦੇ ਪ੍ਰਸ਼ੰਸਕਾਂ ਵੀ ਵੱਡੀ ਗਿਣਤੀ ਵਿਚ ਆਏ ਹਨ,ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਗਾਇਕ ਬੱਬੂ ਮਾਨ, ਦੁਰਗਾ ਰੰਗੀਲਾ, ਜਸਪਾਲ ਜੱਸੀ,ਗੀਤਕਾਰ ਦਵਿੰਦਰ ਖੰਨੇਵਾਲਾ ਸਮੇਤ ਹੋਰ ਨਾਮੀ ਕਲਾਕਾਰ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਹਨ,ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਦੀ ਦੇਹ ਨੂੰ ਬੁੱਧਵਾਰ ਦੀ ਸ਼ਾਮ ਖੰਨਾ ਵਿਖੇ ਲਿਆਂਦਾ ਗਿਆ ਸੀ।

Linck The Link:- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਨਹੀਂ ਰਹੇ,ਕਾਫੀ ਦਿਨਾਂ ਤੋਂ ਸਨ ਬਿਮਾਰ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਦਲਜੀਤ ਸਿੰਘ ਚੀਮਾ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਖੰਨਾ ਵਿਖੇ ਸਥਿਤ ਘਰ ‘ਚ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਾਲ ਦੁੱਖ ਸਾਂਝਾ ਕੀਤਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *