New Delhi,(AZAD SOCH NEWS):- 26 ਜਨਵਰੀ ਨੂੰ ਲਾਲ ਕਿਲ੍ਹੇ (Red Fort) ’ਤੇ ਵਾਪਰੀ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ (Punjabi Actor Deep Sidhu) ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕਰਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ,ਦੀਪ ਸਿੱਧੂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਅਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ।
ਦੀਪ ਸਿੱਧੂ (Deep Sidhu) ਵਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਦੌਰਾਨ ਅਦਾਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ 26 ਜਨਵਰੀ ਨੂੰ ਦੀਪ ਸਿੱਧੂ ਦੁਪਹਿਰ 12 ਵਜੇ ਤੱਕ ਮੂਰਥਲ ਵਿਚ ਸੀ,ਵਕੀਲ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਦੀਪ ਸਿੱਧੂ (Deep Sidhu) 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ (Red Fort) ਵਿਚ ਲੋਕਾਂ ਨੂੰ ਸ਼ਾਂਤ ਕਰਨ ਵਿਚ ਪੁਲਿਸ ਦੀ ਮਦਦ ਕਰ ਰਿਹਾ ਸੀ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow