Khanna,(AZAD SOCH NEWS):- ਸੁਰਾਂ ਦੇ ਸਿਕੰਦਰ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ (Surdul Sikandar) ਨੂੰ ਉਸਦੇ ਜੱਦੀ ਪਿੰਡ ਖੇੜੀ ਨੌਧ ਸਿੰਘ (Village Kheri Naudh Singh) ,ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ (District Fatehgarh Sahib) ਵਿਖੇ ਸਪੁਰਦ-ਏ-ਖਾਕ (Spurd-E-Khak) ਕੀਤਾ ਗਿਆ ਹੈ,ਇਸ ਤੋਂ ਪਹਿਲਾਂ ਮਰਹੂਮ ਸਰਦੂਲ ਸਿਕੰਦਰ ਦੀ ਖੰਨਾ (Khanna) ‘ਚ ਅੰਤਿਮ ਯਾਤਰਾ ਕੱਢੀ ਗਈ ਤੇ ਅੰਤਿਮ ਵਿਦਾਈ ਵੇਲੇ ਹਰ ਇੱਕ ਦੀ ਅੱਖ ਨਮ ਸੀ,ਇਸ ਮੌਕੇ ਵੱਡੀ ਗਿਣਤੀ ‘ਚ ਉਨ੍ਹਾਂ ਦੇ ਚਾਹੁਣ ਵਾਲੇ ਮੌਜੂਦ ਹਨ।
ਪੰਜਾਬੀ ਗਾਇਕ ਬੱਬੂ ਮਾਨ ਤੇ ਹਰਭਜਨ ਮਾਨ ਸਮੇਤਕਈ ਨਾਮਵਰ ਹਸਤੀਆਂ ਨੇ ਮਰਹੂਮ ਗਾਇਕ ਸਰਦੂਲ ਸਿਕੰਦਰ (Surdul Sikandar) ਨੂੰ ਖੰਨਾ (Khanna) ਵਿਖੇ ਸਥਿਤ ਉਨ੍ਹਾਂ ਦੇ ਜੱਦੀ ਘਰ ‘ਚ ਜਾ ਸ਼ਰਧਾਂਜਲੀ ਭੇਂਟ ਕੀਤੀ,ਸਰਦੂਲ ਸਿਕੰਦਰ (Surdul Sikandar) ਨੇ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ਵਿੱਚ ਆਖਰੀ ਸਾਹ ਲਏ ਤੇ ਉਨ੍ਹਾਂ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਸੀ।
ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ ਤੇ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ,ਪੰਜ ਕੁ ਸਾਲ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ (Amar Noorie) ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ,ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ (Baba Bohar) ਵੱਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ (Surdul Sikandar) ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਸਨ।
CLICK THE LINK:- ਪੰਜਾਬ ਸਰਕਾਰ ਵੱਲੋਂ Sardool Sikander ਦੇ ਹਸਪਤਾਲ ਦੇ 10 ਲੱਖ ਰੁਪਏ ਬਿੱਲ ਅਦਾ ਕਰਨ ਦਾ ਐਲਾਨ
15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ (Village Kheri Naudh Singh) ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਸਿਕੰਦਰ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ,ਉਸ ਦੇ ਪੁਰਖੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧਤ ਸਨ,ਉਹ ਛੇ ਭੈਣ-ਭਰਾ ਸਨ,ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ,ਉਨ੍ਹਾਂ ਦੀ ਵਿਸ਼ਵ ਪੱਧਰ ‘ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ ‘ਹੁਸਨਾਂ ਦੇ ਮਾਲਕੋ’ ਸੀ।
ਮਰਹੂਮ ਗਾਇਕ ਸਰਦੂਲ ਸਿਕੰਦਰ (Surdul Sikandar) ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ,ਉਹ ਚੰਗੀ ਅਵਾਜ ਦੇ ਮਲਿਕ ਸਨ,ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ,ਹੁਣ ਸੁਰਾਂ ਦੇ ਸਿਕੰਦਰ ਤੇ ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow