ਕਿਸਾਨ ਅੰਦੋਲਨ ਦੀ ਭੇਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤ ਨੌਜਵਾਨ ਕਿਸਾਨ 19 ਸਾਲਾ ਨਵਜੋਤ ਸਿੰਘ ਕਿਸਾਨ ਅੰਦੋਲਨ ਦੀ ਭੇਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤ ਨੌਜਵਾਨ ਕਿਸਾਨ 19 ਸਾਲਾ ਨਵਜੋਤ ਸਿੰਘ
BREAKING NEWS
Search

Live Clock Date

Your browser is not supported for the Live Clock Timer, please visit the Support Center for support.

ਕਿਸਾਨ ਅੰਦੋਲਨ ਦੀ ਭੇਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤ ਨੌਜਵਾਨ ਕਿਸਾਨ 19 ਸਾਲਾ ਨਵਜੋਤ ਸਿੰਘ,ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

4

AZAD SOCH:-

Singhu Border,(AZAD SOCH NEWS):– ਸਿੰਘੂ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ,ਮ੍ਰਿਤਕ ਨੌਜਵਾਨ ਕਿਸਾਨ ਦੀ ਪਛਾਣ 19 ਸਾਲਾ ਨਵਜੋਤ ਸਿੰਘ ਵਜੋਂ ਹੋਈ ਹੈ, ਜੋਕਿ ਪਟਿਆਲਾ ਜ਼ਿਲ੍ਹੇ ਵਿੱਚ ਨਾਭਾ ਦੇ ਪਿੰਡ ਖੇੜੀ ਜੱਟਾਂ ਦਾ ਰਹਿਣ ਵਾਲਾ ਸੀ,ਜਾਣਕਾਰੀ ਅਨੁਸਾਰ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ,ਨਵਜੋਤ ਸਿੰਘ ਆਪਣੇ ਘਰ ਦਾ ਇਕਲੌਤਾ ਪੁੱਤਰ ਸੀ,ਜਿਵੇਂ ਹੀ ਨੌਜਵਾਨ ਦੀ ਮੌਤ ਦੀ ਖ਼ਬਰ ਪਿੰਡ ਪਹੁੰਚੀ, ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਛਾ ਗਿਆ।

Click The Link:- Aam Aadmi Party का गुजरात की नगर निगम मतदान में बेहतर प्रदरशन,Arvind Kejriwal का सूरत में Road Show

ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ,ਨਵਜੋਤ ਸਿੰਘ ਆਪਣੇ ਪਿੰਡ ਦੇ ਕੁਝ ਕਿਸਾਨਾਂ ਨਾਲ ਸਿੰਘੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਆਇਆ ਸੀ, ਦੱਸਿਆ ਜਾ ਰਿਹਾ ਹੈ ਕਿ ਨਵਜੋਤ ਚਾਰ ਦਿਨਾਂ ਤੋਂ ਧਰਨੇ ਵਿੱਚ ਸ਼ਾਮਲ ਸੀ,ਪੁਲਿਸ ਨੇ ਮ੍ਰਿਤਕ ਦੇਹ ਨੂੰ ਸੋਨੀਪਤ ਵਿੱਚ ਪੋਸਟ ਮਾਰਟਮ ਤੋਂ ਬਾਅਦ ਰਿਸ਼ਤੇਦਾਰਾਂ ਹਵਾਲੇ ਕਰ ਦਿੱਤਾ ਹੈ,ਪਿੰਡ ਦੇ ਕਿਸਾਨਾਂ ਅਨੁਸਾਰ ਉਸ ਨੇ ਰਾਤ ਨੂੰ ਖਾਣਾ ਖਾਧਾ ਪਰ ਬਾਅਦ ਵਿੱਚ ਸਵੇਰੇ ਉਠਿਆ ਹੀ ਨਹੀਂ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *