ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਪਹੁੰਚੀ ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ NoDeep Kaur ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਪਹੁੰਚੀ ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ NoDeep Kaur
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਪਹੁੰਚੀ ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ NoDeep Kaur

ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਪਹੁੰਚੀ ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ NoDeep Kaur

15

AZAD SOCH:-

Chandigarh,(AZAD SOCH NEWS):- ਮਜ਼ਦੂਰ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ (NoDeep Kaur) ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਐਤਵਾਰ ਨੂੰ ਨਵੀਂ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ (Gurdwara Rakab Ganj Sahib) ਵਿਖੇ ਨਤਮਸਤਕ ਹੋਈ,ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦਾ ਰਹਿਣ ਵਾਲੀ 23 ਸਾਲਾ ਕਾਰਜਕਰਤਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) (Delhi Sikh Gurdwara Management Committee (DSGMC)) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸਨਮਾਨਿਤ ਕੀਤਾ,ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਣੇ ਸਮਰਥਕਾਂ ਵੱਲੋਂ ਸਵਾਗਤ ਕੀਤਾ ਗਿਆ।

Click The Link:- Tikri Border ‘ਤੇ ਰਿਹਾਅ ਹੋਏ ਨੌਜਵਾਨਾਂ ਕਿਸਾਨਾਂ ਦਾ ਸਨਮਾਨ ਕੀਤਾ

ਉਸਨੇ ਕਿਹਾ ਸੋਨੀਪਤ ਪੁਲਿਸ ਵੱਲੋਂ ਮੈਨੂੰ ਅਤੇ ਸ਼ਿਵ ਕੁਮਾਰ ਦੋਵਾਂ ਨੂੰ ਤਸੀਹੇ ਦਿੱਤੇ ਗਏ, ਨੌਦੀਪ ਕੌਰ (NoDeep Kaur) ਨੂੰ ਕੁੰਡਲੀ ਪੁਲਿਸ ਵੱਲੋਂ 12 ਜਨਵਰੀ ਨੂੰ ਸੋਨੀਪਤ ਜ਼ਿਲ੍ਹੇ ਵਿੱਚ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ,ਨੌਦੀਪ ਕੌਰ ਲਈ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਆਵਾਜ਼ਾ ਉਠੀਆਂ ਸਨ, ਜਿਸ ਤੋਂ ਬਾਅਦ ਉਸ ਦੀ ਰਿਹਾਈ ਦੀ ਮੰਗ ਤੇਜ਼ ਹੋ ਗਈ ਸੀ।

Click The Link:-  ਕਿਸਾਨ ਆਗੂ ਦਾਤਾਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ,ਕਿਸਾਨ ਆਗੂਆਂ,ਬੁੱਧੀਜੀਵੀ ਤੇ ਵੱਡੀ ਗਿਣਤੀ ‘ਚ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਉਸ ਨੂੰ ਦੋ ਮਾਮਲਿਆਂ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਤੇ ਤੀਸਰੇ ਮਾਮਲੇ ਜੋਕਿ ਧਾਰਾ 307 ਅਧੀਨ ਇਰਾਦਾ-ਏ-ਕਤਲ ਤਹਿਤ ਦਰਜ ਕੀਤਾ ਗਿਆ ਸੀ,ਵਿੱਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲੀ ਸੀ,ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਕਿਹਾ ਕਿ ਪੁਲਿਸ ਵੱਲੋਂ ਨੌਦੀਪ ਕੌਰ (NoDeep Kaur) ਨਾਲ ਕੀਤੀ ਗਈ ਕਾਰਵਾਈ ਸ਼ਰਮਸਾਰ ਕਰਨ ਵਾਲੀ ਹੈ,ਉਨ੍ਹਾਂ ਕਿਹਾ ਕਿ ਅਸੀਂ ਨੌਦੀਪ ਕੌਰ ਨਾਲ ਡੱਟ ਕੇ ਖੜ੍ਹੇ ਹਾਂ ਅਤੇ ਉਸ ਦੀ ਲੜਾਈ ਲੜਾਂਗੇ,ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹਂ ਜਦੋਂ ਨੌਦੀਪ ਕੌਰ (NoDeep Kaur) ਦੀ ਆਵਾਜ਼ ਸੰਸਦ ਵਿੱਚ ਗੂੰਜੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *