NEW DELHI,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਪ੍ਰਸ਼ਾਂਤ ਕਿਸ਼ੋਰ (Prashant Kishor ) ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ,ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟਰ (Twitter) ਜਰੀਏ ਦਿੱਤੀ ਹੈ।
ਉਨ੍ਹਾਂ ਲਿਖਿਆ, “ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ !” ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ‘ਆਈ-ਪੈਕ’ ਫਿਲਹਾਲ ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਤਾਮਿਲਨਾਡੂ ਵਿਚ ਡੀਐਮਕੇ ਦੀ ਚੋਣ ਮੁਹਿੰਮ ਦੀ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ।
ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਂਧਰਾ ਪ੍ਰਦੇਸ਼ ਦੇ ਸੀਐਮ ਜਗਨਮੋਹਨ ਰੈਡੀ ਲਈ ਕੰਮ ਕਰ ਚੁੱਕੇ ਹਨ।
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow