Punjab Vidhan Sabha ਵਿੱਚ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ ਹੰਗਾਮੇ ਤੋਂ ਬਾਅਦ ਵਿਧਾਨ Punjab Vidhan Sabha ਵਿੱਚ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ ਹੰਗਾਮੇ ਤੋਂ ਬਾਅਦ ਵਿਧਾਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab Vidhan Sabha ਵਿੱਚ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ ਹੰਗਾਮੇ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

Punjab Vidhan Sabha ਵਿੱਚ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ ਹੰਗਾਮੇ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

3

AZAD SOCH:-

CHANDIAGRH,(AZAD SOCH NEWS):- Punjab Vidhan Sabha ਦਾ 14ਵਾਂ ਬਜਟ ਸੈਸ਼ਨ 1 ਤੋਂ 10 ਮਾਰਚ ਤੱਕ ਚੱਲੇਗਾ ,ਪੰਜਾਬ ਸਰਕਾਰ ਦਾ 2021-22 ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ ਅਤੇ ਰਾਜਪਾਲ ਦੇ ਭਾਸ਼ਣ ਦਾ ਵਿਰੋਧ ਕੀਤਾ ਗਿਆ ਹੈ,ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਅਗਵਾਈ ਵਿੱਚ ਅਕਾਲੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਦੇ ਅੱਗੇ ਜਾ ਕੇ ਰਾਜਪਾਲ ਦੇ ਭਾਸ਼ਣ ਦੌਰਾਨ ਕੀਤੀ ਨਾਅਰੇਬਾਜ਼ੀ ਹੈ।

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Budget Session of the Punjab Vidhan Sabha) ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਈ, ਇਸ ਦੇ ਨਾਲ ਹੀ ਲੋਕ ਇਨਸਾਫ਼ ਪਾਰਟੀ (People’s Justice Party) ਦੇ ਵਿਧਾਇਕ ਬੈਂਸ ਭਰਾ ਹੱਥਾਂ ‘ਚ ‘ਰਾਜਪਾਲ ਪੰਜਾਬ’ ਮੁਰਦਾਬਾਦ ਦੀਆਂ ਤਖ਼ਤੀਆਂ ਫੜ ਕੇ ਨਾਅਰੇਬਾਜ਼ੀ ਕੀਤੀ ਅਤੇ ਸੰਸਦ ‘ਚੋਂ ਵਾਕਆਊਟ ਕੀਤਾ ਹੈ।

ਇਸ ਤੋਂ ਇਲਾਵਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕਾਂ ਨੇ ਰਾਜਪਾਲ ‘ਗੋ ਬੈਕ’ (‘Go Back’) ਦੇ ਨਾਅਰੇ ਲਗਾਏ ਹਨ,ਰਾਜਪਾਲ ਦੇ ਭਾਸ਼ਣ ਮਗਰੋਂ ਬਾਹਰ ਆ ਕੇ ਅਕਾਲੀ ਵਿਧਾਇਕਾਂ ਨੇ ਮਜੀਠੀਆ ਦੀ ਅਗਵਾਈ ‘ਚ ਰਾਜਪਾਲ ਲਈ ਪੰਜਾਬ ਸਰਕਾਰ ਵਲੋਂ ਵਿਛਾਇਆ ਰੈੱਡ ਕਾਰਪੇਟ ਹਟਾ ਕੇ ਨਾਅਰੇਬਾਜ਼ੀ ਕੀਤੀ ਹੈ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਨਾਅਰੇਬਾਜ਼ੀ ਕਰਦੇ ਹੋਏ ਸਦਨ ‘ਚ ਪਹੁੰਚੇ ਸਨ।

ਅਤੇ ਨਾਲ ਹੀ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਸਾਈਕਲਾਂ ‘ਤੇ ਵਿਧਾਨ ਸਭਾ ਪੁੱਜੇ ਸਨ,ਆਮ ਆਦਮੀ ਪਾਰਟੀ ਦੇ ਆਗੂਆਂ ਨੇ ਨਾਅਰੇਬਾਜ਼ੀ ਕੀਤੀ,ਵਿਰੋਧ ਤੋਂ ਬਾਅਦ ਵਿੱਚ ਪੰਜਾਬ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਅਤੇ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਕੱਲ 2 ਮਾਰਚ ਸਵੇਰੇ 10 ਵਜੇ ਤਕ ਸਦਨ ਦੀ ਕਾਰਵਾਈ ਮੁਲਤਵੀ ਹੋ ਜਾਵੇਗੀ।




Leave a Reply

Your email address will not be published. Required fields are marked *