ਵਿਦਿਅਰਥੀਆਂ ਲਈ ਲਾਹੇਵੰਦ ਸਿੱਧ ਹੋਣਗੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਦਿਅਰਥੀਆਂ ਲਈ ਲਾਹੇਵੰਦ ਸਿੱਧ ਹੋਣਗੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵਿਦਿਅਰਥੀਆਂ ਲਈ ਲਾਹੇਵੰਦ ਸਿੱਧ ਹੋਣਗੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

ਵਿਦਿਅਰਥੀਆਂ ਲਈ ਲਾਹੇਵੰਦ ਸਿੱਧ ਹੋਣਗੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

3

AZAD SOCH:-

ਐਸ ਏ ਐਸ ਨਗਰ,(AZAD SOCH NEWS):- ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨ ਲਾਈਨ ਮੁਕਾਬਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵਿਦਿਅਰਥੀਆਂ ਲਈ ਇਹ ਮੁਕਾਬਲੇ ਬੇਹੱਦ ਲਾਹੇਵੰਦ ਸਿੱਧ ਹੋਣਗੇ,ਇਹਨਾਂ ਨਾਲ ਜਿੱਥੇ ਉਹਨਾਂ ਦੇ ਗਿਆਨ ਵਿਚ ਵਾਧਾ ਹੋਵੇਗਾ,ਉੱਥੇ ਉਹ ਆਪਣੀ ਅਮੀਰ ਵਿਰਾਸਤ ਨਾਲ ਵੀ ਜੁੜਨਗੇ।

ਇਹ ਜਾਣਕਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ. ਹਿੰਮਤ ਸਿੰਘ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਤਹਿਤ ਪੇਂਟਿੰਗ, ਸ਼ਬਦ ਗਾਇਨ, ਲੇਖ ਲਿਖਣ ਸਮੇਤ ਵੱਖ ਵੱਖ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ,ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਅਕ ਮੁਕਾਬਲਿਆਂ ਲਈ ਵਿਦਿਅਰਥੀਆਂ ਵਿੱਚ ਭਾਰੀ ਉਤਸ਼ਾਹ ਹੈ।

Click The Link:- Prashant Kishor ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਨਿਯੁਕਤ

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਨ੍ਹਾਂ ਆਨ ਲਾਈਨ ਮੁਕਾਬਲਿਆਂ ਨਾਲ ਜਿਥੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਮਿਲੇਗੀ, ਉਥੇ ਹੀ ਉਹ ਆਪਣੇ ਅਮੀਰ ਵਿਰਸੇ ਨਾਲ ਵੀ ਜੁੜ ਸਕਣਗੇ।

ਵਿਦਿਅਰਥੀਆਂ ਲਈ ਲਾਹੇਵੰਦ ਸਿੱਧ ਹੋਣਗੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਸਾਨੂੰ ਜ਼ੁਲਮ ਦੇ ਖਿਲਾਫ ਲੜਨ ਦੀ ਸਿੱਖਿਆ ਦਿੱਤੀ ਹੈ ਅਤੇ ਹਮੇਸ਼ਾਂ ਕਮਜ਼ੋਰ ਦੇ ਹੱਕ ਵਿੱਚ ਖੜ੍ਹੇ ਹੋਣ ਦਾ ਸੁਨੇਹਾ ਵੀ ਦਿੱਤਾ ਹੈ, ਉਹਨਾਂ ਦੱਸਿਆ ਕਿ ਇਨ੍ਹਾਂ ਆਨ ਲਾਈਨ ਮੁਕਾਬਲਿਆਂ ਵਿੱਚ ਜਿੱਥੇ ਸਕੂਲ ਮੁਖੀਆਂ ਤੇ ਅਧਿਆਪਕਾਂ ਦਾ ਵੱਡਮੁੱਲਾ ਯੋਗਦਾਨ ਰਹੇਗਾ, ਉਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਦੀ ਵੀ ਅਹਿਮ ਭੂਮਿਕਾ ਰਹੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *