ਤੀਜੇ ਪੜਾਅ 'ਚ Senior Citizens ਨੂੰ ਲਗਾਇਆ ਜਾ ਰਿਹਾ ਹੈ ਟੀਕਾ:Deputy Commissio ਤੀਜੇ ਪੜਾਅ 'ਚ Senior Citizens ਨੂੰ ਲਗਾਇਆ ਜਾ ਰਿਹਾ ਹੈ ਟੀਕਾ:Deputy Commissio
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਤੀਜੇ ਪੜਾਅ 'ਚ Senior Citizens ਨੂੰ ਲਗਾਇਆ ਜਾ ਰਿਹਾ ਹੈ ਟੀਕਾ:Deputy Commissioner

ਤੀਜੇ ਪੜਾਅ ‘ਚ Senior Citizens ਨੂੰ ਲਗਾਇਆ ਜਾ ਰਿਹਾ ਹੈ ਟੀਕਾ:Deputy Commissioner

4

AZAD SOCH:-

-ਕੋਵਿਨ ਐਪ 2.0, ਅਰੋਗਿਆ ਸੇਤੂ ਐਪ ਅਤੇ ਨੇੜਲੇ ਟੀਕਾਕਰਨ ਕੇਂਦਰ ‘ਚ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਹਿ-ਰੋਗਾਂ ਅਤੇ ਬਜ਼ੁਰਗਾਂ ਨੂੰ ਟੀਕਾ ਲਗਾਉਣ ਵੇਲੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ-ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀ ਵੀ ਲਗਵਾ ਸਕਣਗੇ ਟੀਕਾ

ਪਟਿਆਲਾ,(AZAD SOCH NEWS):- Senior Citizens are being vaccinated in the third phase: Deputy Commissioner: ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਣ ਦੇਣਾ ਲਾਜ਼ਮੀ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਕਾਕਰਨ ਦੇ ਇਸ ਪੜਾਅ ਵਿਚ ਟੀਕਾਕਰਨ ਲਈ ਕੋਵਿਨ ਐਪ 2.0, ਅਰੋਗਿਆ ਸੇਤੂ ਐਪ ਅਤੇ ਨੇੜਲੇ ਟੀਕਾਕਰਨ ਕੇਂਦਰ ‘ਚ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ,ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫਤ ਲਗਾਇਆ ਜਾਵੇਗਾ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ।

Click The Link:- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਐਡੀਸ਼ਨਲ ਡਾਇਰੈਕਟਰ Dr. Senu Duggal ਬਣੇ IAS

ਅਤੇ ਉਹ ਸੇਵਾ ਪ੍ਰਬੰਧਨ ਖਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ।ਇਸ ਦੌਰਾਨ, ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਣ ਇਸ ਦੌਰ ਦੇ ਨਾਲ-ਨਾਲ ਜਾਰੀ ਰਹੇਗਾ ਭਾਵੇਂ ਕਿ ਉਹ ਪਹਿਲਾਂ ਰਜਿਸਟਰਡ ਨਹੀਂ ਹੋਏ, ਫਿਰ ਵੀ ਉਹ ਵਾਕ ਇਨ ਰਾਹੀਂ ਟੀਕਾਕਰਨ ਸਥਾਨ ‘ਤੇ ਜਾ ਕੇ ਟੀਕਾ ਲਗਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਸਹਿ-ਰੋਗਾਂ ਵਾਲੇ 45 ਸਾਲ ਤੋਂ ਉਪਰਲੇ ਮਰੀਜ਼ਾ ਅਤੇ 60 ਸਾਲ ਤੋਂ ਉਪਰਲੇ ਬਜ਼ੁਰਗਾਂ ਦੇ ਟੀਕਾਕਰਨ ਵੇਲੇ ਸਮੁੱਚੇ ਇਹਤਿਆਤੀ ਪ੍ਰਬੰਧ ਲਾਜ਼ਮੀ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨੂੰ ਸੰਭਾਲਿਆ ਜਾ ਸਕੇ।

ਉਨ੍ਹਾਂ ਇਸ ਲਈ ਹੈਲਪਲਾਈਨ ਅਤੇ ਨਿਗਰਾਨ ਟੀਮ ਦਾ ਉਚੇਚੇ ਤੌਰ ‘ਤੇ ਪ੍ਰਬੰਧ ਕਰਨ ਤੋਂ ਇਲਾਵਾ ਪ੍ਰਾਈਵੇਟ ਸਿਹਤ ਸੰਸਥਾਂਵਾਂ ‘ਚ ਵੀ ਅਜਿਹੇ ਬੰਦੋਬਸਤ ਯਕੀਨੀ ਬਣਾਉਣ ਲਈ ਕਿਹਾ।ਮੀਟਿੰਗ ‘ਚ ਮੌਜੂਦ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ 53 ਉਕਤ ਸ਼੍ਰੇਣੀ ਵਾਲੇ ਲੋਕਾਂ ਨੂੰ ਕੋਵਿਡ ਦਾ ਟੀਕਾਕਰਨ ਕੀਤਾ ਗਿਆ ਹੈ।

Click The Link:- Prashant Kishor ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਨਿਯੁਕਤ

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਇਹਤਿਆਤ ਵਜੋਂ ਪਹਿਲੇ ਹੀ ਕੀਤੇ ਹੋਏ ਹਨ, ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਨਾ ਆਵੇ,ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਦੂਧਨਸਾਧਾਂ ਅੰਕੁਰ ਦੀਪ ਸਿੰਘ, ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਨਮਨ ਮੜਕਨ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *