Prashant Kishor ਦੀ ਪ੍ਰਮੁੱਖ ਸਲਾਹਕਾਰ ਵਜੋਂ ਨਿਯੁਕਤੀ ਉਤੇ,ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ Prashant Kishor ਦੀ ਪ੍ਰਮੁੱਖ ਸਲਾਹਕਾਰ ਵਜੋਂ ਨਿਯੁਕਤੀ ਉਤੇ,ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Prashant Kishor ਦੀ ਪ੍ਰਮੁੱਖ ਸਲਾਹਕਾਰ ਵਜੋਂ ਨਿਯੁਕਤੀ ਉਤੇ,ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ

Prashant Kishor ਦੀ ਪ੍ਰਮੁੱਖ ਸਲਾਹਕਾਰ ਵਜੋਂ ਨਿਯੁਕਤੀ ਉਤੇ,ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ

4

AZAD SOCH:-

CHANDIGARH,(AZAD SOCH NEWS):- ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ (Former Minister Mr. Bikram Singh Majithia) ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਕ ਮਿੰਟ ਲਈ ਉਹਨਾਂ 1500 ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ ਜਿਹਨਾਂ ਨੇ ਗੁਟਕਾ ਸਾਹਿਬ, ਦਸਮ ਪਿਤਾ ਦੀ ਸਹੁੰ ਦੀ ਨਾਂ ’ਤੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਉਹਨਾਂ ਨੂੰ ਵੇਚੇ ਗਏ ਪੂਰਨ ਕਰਜ਼ਾ ਮੁਆਫੀ ਦੇ ‘ਜੁਮਲੇ’ ਕਰ ਕੇ ਆਤਮ ਹੱਤਿਆ ਕੀਤੀ,ਸ੍ਰੀ ਬਿਕਰਮ ਸਿੰਘ ਮਜੀਠੀਆ (Mr. Bikram Singh Majithia) ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਕਿਹੜੇ ਭਲੇ ਦੀ ਗੱਲ ਕਰ ਰਹੇ ਹਨ।

ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੂੰ ਪੁੱਛਿਆ ਕਿ ਕੀ ਉਹ ਉਹਨਾਂ ਅਨੁਸੂਚਿਤ ਜਾਤੀ ਵਰਗ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਘਰਾਂ ਵਿਚ ਗਏ ਹਨ ਜਿਹਨਾਂ ਨੁੰ ਕਿਸ਼ੋਰ ਦੀ ਮਦਦ ਨਾਲ ਉਹਨਾਂ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਦੀ ਰਾਸ਼ੀ ਤੇ ਆਟਾ ਦਾਲ ਸਕੀਮ ਦਾ ਦਾਇਰਾ ਵਧਾਉਣ ਵਰਗੇ ਵਾਅਦੇ ਕਰ ਕੇ ਮੂਰਖ ਬਣਾਇਆ ਸੀ,ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਐਲਾਨ ਨਾਲ ਰਾਜਨੀਤੀ ਨੂੰ ਇਕ ਨਵੇਂ ਨਿਵਾਣ ਵੱਲ ਧੱਕਿਆ ਹੈ।

ਉਹਨਾਂ ਕਿਹਾ ਕਿ ਇਹ ਹੋਰ ਵੀ ਕੁੜਤਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਬੜੇ ਚਾਅ ਨਾਲ ਇਹ ਐਲਾਨ ਕਰ ਰਹੇ ਹਨ ਕਿ ਉਹ ਪੰਜਾਬ ਦੇ ਲੋਕਾਂ ਦੇ ਭਲੇ ਲਈ ਕਿਸ਼ੋਰ ਨਾਲ ਰਲ ਕੇ ਕੰਮ ਕਰਨ ਵੱਲ ਵੇਖਦੇ ਹਨ,ਸ੍ਰੀ ਬਿਕਰਮ ਸਿੰਘ ਮਜੀਠੀਆ (Mr. Bikram Singh Majithia) ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਤੇ ਪ੍ਰਸ਼ਾਂਤ ਕਿਸ਼ੋਰ (Prashant Kishor) ਨੂੰ ਵੇਖ ਲਿਆ ਹੈ ਤੇ ਹੁਣ ਦੋਵਾਂ ਜੁਮਲੇਬਾਜ਼ਾਂ ਨੂੰ ਲੋਕਾਂ ਦੀ ਸਮਝ ਦਾ ਹੋਰ ਅਪਮਾਨ ਕਰਨ ਦਾ ਯਤਨ ਨਹੀਂ ਕਰਨਾ ਚਾਹੀਦਾ।

ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਇਹਨਾਂ ਦੇ ਸਟੰਟ ਵੇਖ ਲਏ ਹਨ ਤੇ ਹੁਣ ਮੁੜ ਕੇ ਇਹਨਾਂ ਦੀਆਂ ਧੋਖੇ ਵਾਲੀਆਂ ਚਾਲਾਂ ਵਿਚ ਨਹੀਂ ਫਸਣਗੇ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਪਾਰਟੀ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਕਾਂਗਰਸ ਪਾਰਟੀ ਹੁਣ ਲੋਕਾਂ ਨੂੰ ਫਿਰ ਤੋਂ ਮੂਰਖ ਬਣਾਉਣ ਵਾਸਤੇ ਮੁੜ ਝੂਠ ਦੇ ਪੁਲੰਦਿਆਂ ’ਤੇ ਨਿਰਭਰ ਕਰ ਰਹੀ ਹੈ।

Click The Link:-

Prashant Kishor ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਨਿਯੁਕਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *