CoronaVirus ਦੇ ਵਧ ਰਹੇ ਕਹਿਰ ਕਰਕੇ ਪੰਜਾਬ ਦੇ ਸਕੂਲ ਮੁੜ ਹੋਏ ਬੰਦ,ਸਿਖਿਆ ਮੰਤਰੀ Vijay CoronaVirus ਦੇ ਵਧ ਰਹੇ ਕਹਿਰ ਕਰਕੇ ਪੰਜਾਬ ਦੇ ਸਕੂਲ ਮੁੜ ਹੋਏ ਬੰਦ,ਸਿਖਿਆ ਮੰਤਰੀ Vijay

Live Clock Date

Your browser is not supported for the Live Clock Timer, please visit the Support Center for support.
CoronaVirus ਦੇ ਵਧ ਰਹੇ ਕਹਿਰ ਕਰਕੇ ਪੰਜਾਬ ਦੇ ਸਕੂਲ ਮੁੜ ਹੋਏ ਬੰਦ,ਸਿਖਿਆ ਮੰਤਰੀ Vijay Inder Singla ਨੇ ਇਸ ਬਾਰੇ ਜਾਣਕਾਰੀ ਦਿੱਤੀ

Corona Virus ਦੇ ਵਧ ਰਹੇ ਕਹਿਰ ਕਰਕੇ ਪੰਜਾਬ ਦੇ ਸਕੂਲ ਮੁੜ ਹੋਏ ਬੰਦ,ਸਿਖਿਆ ਮੰਤਰੀ Vijay Inder Singla ਨੇ ਇਸ ਬਾਰੇ ਜਾਣਕਾਰੀ ਦਿੱਤੀ

3

AZAD SOCH:-

Chandigarh,(AZAD SOCH NEWS):- Punjab schools closed again due to growing corona virus: ਪੰਜਾਬ ਵਿੱਚ ਸਾਰੇ ਸਕੂਲ ਪ੍ਰੀ ਨਰਸਰੀ (Pre-Nursery) ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੰਦ ਕਰ ਦਿੱਤੇ ਗਏ ਹਨ,ਪੰਜਾਬ ਸਰਕਾਰ ਨੇ ਸੂਬੇ ਵਿਚ ਕੋਰੋਨਾ ਦੀ ਸਥਿਤੀ ਕਾਰਨ ਇਹ ਫੈਸਲਾ ਲਿਆ ਹੈ।

ਸੂਬੇ ਦੇ ਸਿਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Education Minister Vijay Inder Singla) ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿਰਫ ਅਧਿਆਪਕ ਸਕੂਲ ਆਉਣਗੇ,ਨਾਲ ਹੀ ਜੇਕਰ ਇਮਤਿਹਾਨ ਨਾਲ ਸਬੰਧਤ ਕੋਈ ਸਮੱਸਿਆ ਆਉਂਦੇ ਹੈ ਤਾਂ ਬੱਚੇ ਅਧਿਆਪਕ ਕੋਲ ਸਕੂਲ ਆ ਸਕਦਾ ਹੈ।

ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Education Minister Vijay Inder Singla) ਨੇ ਸਕੂਲ ਬੰਦ ਦੀ ਪੁਸ਼ਟੀ ਕੀਤੀ ਹੈ,ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੇ ਪੇਪਰਾਂ ਅਤੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ,ਇਸ ਦੇ ਨਾਲ ਹੀ ਦੱਸ ਦਈਏ ਕਿ Covid-19 ਦੇ ਕੇਸਾਂ ‘ਚ ਮੁੜ ਹੋ ਰਹੇ ਵਾਧੇ ਨੇ ਸੂਬਾ ਸਰਕਾਰ ਦੀਆਂ ਫਿਕਰਾਂ ‘ਚ ਵਾਧਾ ਕੀਤਾ ਹੈ।

ਜਿਸ ਤੋਂ ਬਾਅਦ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ Mohali, Patiala, Ludhiana, Jalandhar, New City ‘ਚ ਨਾਈਟ ਕਰਫਿਊ (Night Curfew) ਲਾਗੂ ਕਰ ਦਿੱਤਾ ਗਿਆ ਹੈ,ਪੰਜਾਬ ਵਿੱਚ ਕੋਰੋਨ ਵਾਇਰਸ (CoronaVirus) ਦੇ ਕੇਸ ਫਿਰ ਵੱਧ ਰਹੇ ਹਨ, ਜਿਸ ਕਾਰਨ ਕਈ ਸੂਬਿਆਂ ਵਿੱਚ ਕਰਫਿਊ ਲਾਗੂ ਕਰ ਦਿੱਤਾ ਹੈ, ਜ਼ੋ ਰਾਤ ਦੇ ਸਮੇਂ ਲੱਗ ਰਿਹਾ ਹੈ।

ਪਿਛਲੇ ਕੁੱਝ ਦਿਨ੍ਹਾਂ ਤੋਂ ਪੰਜਾਬ ਵਿੱਚ ਕੋਰੋਨਾ ਵਾਇਰਸ (CoronaVirus) ਦੇ ਮਰੀਜਾਂ ਦੀ ਗਿਣਤੀ ਵੱਧੀ ਹੈ, ਜਿਸ ਕਾਰਨ ਕੁਝ ਕੁ ਲੋਕਾਂ ਦੀ ਮੌਤ ਵੀਂ ਹੋ ਗਈ ਹੈ, ਜਿਸ ਕਾਰਨ ਹੁਣ ਪੰਜਾਬ ਸਰਕਾਰ (Government of Punjab) ਨੇ ਸਕੂਲ ਬੰਦ ਕਰਨ ਦਾ ਹੁਕ ਦੇ ਦਿੱਤਾ ਹੈ,ਇਸ ਦੇ ਨਾਲ ਸੂਬੇ ਵਿੱਚ ਕੋਰੋਨਾ ਵਾਇਰਸ (CoronaVirus) ਦੀ ਦਵਾਈ ਵੀਂ ਦਿੱਤੀ ਜਾ ਰਹੀ ਹੈ, ਦੂਸਰੇ ਚਰਨ ਦੀ ਲੋਕਾਂ ਨੂੰ ਇਸ ਮਹਾਂਮਾਰੀ ਦੀ ਟੀਕੇ ਲਗਾਏ ਜਾ ਰਹੇ ਹਨ।

ਸਿੱਖਿਆ ਮੰਤਰੀ ਸ੍ਰੀ ਸਿੰਗਲਾ (Education Minister Mr. Singla) ਨੇ ਕਿਹਾ ਕਿ ਸਕੂਲਾਂ ਨੂੰ ਸਮੇਂ-ਸਮੇਂ ‘ਤੇ ਵਿਭਾਗ ਵੱਲੋਂ ਜਾਰੀ ਪੱਤਰਾਂ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਕੋਵਿਡ-19 (Covid-19) ਸਬੰਧੀ ਹਦਾਇਤਾਂ ਦਾ ਵੀ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀਂ ਪੜ੍ਹੋ :- ਪੰਜਾਬ ਦੇ ਵਿੱਤ ਮੰਤਰੀ Manpreet Singh Badal ਕੋਰੋਨਾ ਪਾਜ਼ੇਟਿਵ

ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ (Annual Board Examinatio) 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ,ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਪੇਪਰ 15 ਮਾਰਚ ਤੋਂ, ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।

ਵਿਦਿਆਰਥੀਆਂ ਵੱਲੋਂ ਸਾਰੀਆਂ ਜਮਾਤਾਂ ਦੇ ਇਮਤਿਹਾਨ ਕੋਵਿਡ-19 (Covid-19) ਸਬੰਧੀ ਵੱਖ-ਵੱਖ ਸਮੇਂ ‘ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਅਨੁਸਾਰ ਆਫਲਾਈਨ ਲਏ ਜਾਣਗੇ।

ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸਕੂਲਾਂ ਵਿੱਚ ਜਿਆਦਾ ਭੀੜ ਨਾ ਹੋਵੇ,ਜਿੱਥੇ ਕਿਤੇ ਅਧਿਆਪਕ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਿਤ ਸਕੂਲ ਵੱਲੋਂ ਸਿਹਤ ਵਿਭਾਗ ਵੱਲੋਂ ਕੋਵਿਡ-19 (Covid-19) ਸਬੰਧੀ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *