ADGP GurPreet Deo ਵੱਲੋਂ ਬਾਲ ਮਿੱਤਰ ਪੁਲੀਸ ਸਟੇਸ਼ਨ ਲੋਕਾਂ ਨੂੰ ਸਮਰਪਿਤ ਬੱਚਿਆਂ ਨੂੰ ADGP GurPreet Deo ਵੱਲੋਂ ਬਾਲ ਮਿੱਤਰ ਪੁਲੀਸ ਸਟੇਸ਼ਨ ਲੋਕਾਂ ਨੂੰ ਸਮਰਪਿਤ ਬੱਚਿਆਂ ਨੂੰ

Live Clock Date

Your browser is not supported for the Live Clock Timer, please visit the Support Center for support.
ADGP GurPreet Deo ਵੱਲੋਂ ਬਾਲ ਮਿੱਤਰ ਪੁਲੀਸ ਸਟੇਸ਼ਨ ਲੋਕਾਂ ਨੂੰ ਸਮਰਪਿਤ ਬੱਚਿਆਂ ਨੂੰ ਪੁਲੀਸ ਸਟੇਸ਼ਨ ਵਿੱਚ ਮਿਲੇਗਾ ਸੁਖਾਵਾਂ ਮਾਹੌਲ

ADGP GurPreet Deo ਵੱਲੋਂ ਬਾਲ ਮਿੱਤਰ ਪੁਲੀਸ ਸਟੇਸ਼ਨ ਲੋਕਾਂ ਨੂੰ ਸਮਰਪਿਤ ਬੱਚਿਆਂ ਨੂੰ ਪੁਲੀਸ ਸਟੇਸ਼ਨ ਵਿੱਚ ਮਿਲੇਗਾ ਸੁਖਾਵਾਂ ਮਾਹੌਲ

1

AZAD SOCH:-

ਬਚਪਨ ਬਚਾਓ ਅੰਦੋਲਨ ਦੇ ਸਹਿਯੋਗ ਨਾਲ ਕੀਤਾ ਉਪਰਾਲਾ

SAS Nagar,(AZAD SOCH NEWS):- 12 ਮਾਰਚ ਬਾਲ ਮਿੱਤਰ ਪੁਲੀਸ ਸਟੇਸ਼ਨ ਬਨਾਉਣ ਦਾ ਮੁੱਖ ਮਕਸਦ ਬੱਚਿਆਂ ਦੇ ਅੰਦਰੋਂ ਪੁਲੀਸ ਲਈ ਝਿਜਕ ਨੂੰ ਦੂਰ ਕਰ ਕੇ ਇਕ ਸੁਖਾਵੇਂ ਮਾਹੌਲ ਵਿੱਚ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੈ ਤੇ ਅਜਿਹੇ ਪੁਲੀਸ ਸਟੇਸ਼ਨ ਬੱਚਿਆਂ ਸਬੰਧੀ ਮੁਸ਼ਕਲਾਂ ਦੇ ਹੱਲ ਵਿੱਚ ਸਹਾਈ ਸਿੱਧ ਹੋਣਗੇ।

ALSO READ:- डीजीपी पंजाब दिनकर गुप्ता द्वारा एस.ए.एस. नगर में पुलिस स्टेशन, सांझशक्ति हैल्पडैस्क का उद्घाटन

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਏ.ਡੀ.ਜੀ.ਪੀ. (ਸੀ.ਏ.ਡੀ. ਅਤੇ ਔਰਤਾਂ ਤੇ ਬੱਚਿਆਂ ਸਬੰਧੀ ਮਾਮਲੇ) ਪੰਜਾਬ ਗੁਰਪ੍ਰੀਤ ਦਿਓ (ADGP GurPreet Deo) ਨੇ ਪੁਲੀਸ ਥਾਣਾ, ਸੋਹਾਣਾ ਵਿਖੇ ਸਥਾਪਤ ਕੀਤਾ ਬਾਲ ਮਿੱਤਰ ਪੁਲੀਸ ਸਟੇਸ਼ਨ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ,ਉਨ੍ਹਾਂ ਕਿਹਾ ਕਿ ਇਥੇ ਬੱਚਿਆਂ ਨੂੰ ਘਰ ਵਰਗਾ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ।

ਤਾਂ ਜੋ ਬੱਚਾ ਆਪਣੇ ਨਾਲ ਹੋਈ ਵਧੀਕੀ ਜਾਂ ਦੁੱਖ ਤਕਲੀਫ ਬਿਨਾਂ ਕਿਸੇ ਸਹਿਮ ਤੋਂ ਦੱਸ ਸਕੇ ਤੇ ਇਥੇ ਬੱਚਿਆਂ ਸਬੰਧੀ ਮੁਸ਼ਕਲਾਂ ਦਾ ਪੂਰਨ ਹੱਲ ਕੀਤਾ ਜਾਵੇਗਾ,ਏ.ਡੀ.ਜੀ.ਪੀ.ਗੁਰਪ੍ਰੀਤ ਦਿਓ ਨੇ ਦੱਸਿਆ ਕਿ ਬਚਪਨ ਬਚਾਓ ਅੰਦੋਲਨ ਤਹਿਤ ਇਹ ਪੁਲੀਸ ਸਟੇਸ਼ਨ ਤਿਆਰ ਕੀਤੇ ਜਾ ਰਹੇ ਹਨ।

ਤਿਆਰ ਕੀਤੇ ਬਾਲ ਮਿੱਤਰ ਪੁਲੀਸ ਸਟੇਸ਼ਨ ਵਿਖੇ ਕੰਧਾਂ ਨੂੰ ਉਚੇਚੇ ਤੌਰ ‘ਤੇ ਸਜਾਇਆ ਗਿਆ ਹੈ ਤੇ ਇਥੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਲੋੜੀਂਦੀਆਂ ਸਾਰੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਦੇ ਨਾਲ ਨਾਲ ਬੱਚਿਆਂ ਲਈ ਖਿਡੌਣਿਆਂ, ਕਿਤਾਬਾਂ ਅਤੇ ਹੋਰ ਖੇਡਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ,ਇਸ ਪੁਲੀਸ ਸਟੇਸ਼ਨ ਜ਼ਰੀਏ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੱਚਿਆਂ ਨੂੰ ਤੈਅ ਸਮੇਂ ਢੁੱਕਵਾਂ ਇਨਸਾਫ ਮਿਲੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਨੇ ਦੱਸਿਆ।

ਕਿ ਇਸ ਪੁਲੀਸ ਸਟੇਸ਼ਨ ਵਿਖੇ ਬੱਚਿਆਂ ਸਬੰਧੀ ਦੋ ਕੈਟਾਗਿਰੀਜ਼, ਚਿਲਡਰਨ ਕਨਫਲਿਕਟ ਵਿਦ ਲਾਅ ਅਤੇ ਚਿਲਡਰਨ ਨੀਡ ਕੇਅਰ ਐਂਡ ਪ੍ਰੋਟੈਕਸ਼ਨ, ਦੇ ਆਧਾਰ ਉਤੇ ਜੁਵੇਨਾਇਲ ਜਸਟਿਸ ਕਮੇਟੀ (ਜੇ ਜੇ ਸੀ) ਅਤੇ ਬਾਲ ਭਲਾਈ ਕਮੇਟੀ ( ਸੀ ਡਬਲਿਊ ਸੀ) ਦੇ ਨਾਲ ਤਾਲਮੇਲ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਚਿਲਡਰਨ ਕਨਫਲਿਕਟ ਵਿਦ ਲਾਅ ਵਿੱਚ ਅਪਰਾਧਾਂ ਨਾਲ ਸਬੰਧਤ ਬੱਚੇ ਸ਼ਾਮਲ ਹੋਣਗੇ ਅਤੇ ਚਿਲਡਰਨ ਨੀਡ ਕੇਅਰ ਐਂਡ ਪ੍ਰੋਟੈਕਸ਼ਨ ਵਿੱਚ ਬਾਲ ਮਜ਼ਦੂਰੀ, ਬਾਲ ਵਿਆਹ, ਬੱਚਿਆਂ ਨਾਲ ਹਿੰਸਾ ਆਦਿ ਸਬੰਧੀ ਬੱਚੇ ਸ਼ਾਮਲ ਹੋਣਗੇ,ਇਸ ਪੁਲੀਸ ਸਟੇਸ਼ਨ ਵਿਖੇ ਬੱਚਿਆਂ ਦੇ ਬਿਆਨ ਦਰਜ ਕਰਵਾਉਣ ਸਬੰਧੀ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਬਾਲ ਮਿੱਤਰ ਪੁਲੀਸ ਸਟੇਸ਼ਨ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਸਦਕਾ ਬੱਚਿਆਂ ਨੂੰ ਸੁਖਾਵੇਂ ਮਾਹੌਲ ਵਿੱਚ ਢੁੱਕਵਾਂ ਤੇ ਸਮਾਂਬੱਧ ਇਨਸਾਫ਼ ਦਿਵਾਉਣ ਵਿੱਚ ਮਦਦ ਮਿਲੇਗੀ,ਕੈਪਸ਼ਨ : ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਬਾਲ ਮਿੱਤਰ ਪੁਲੀਸ ਸਟੇਸ਼ਨ ਲੋਕਾਂ ਨੂੰ ਸਮਰਪਿਤ ਕਰਦੇ ਹੋਏ,2. ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਬਾਲ ਮਿੱਤਰ ਪੁਲੀਸ ਸਟੇਸ਼ਨ ਦਾ ਜਾਇਜਾ ਲੈਂਦੇ ਹੋਏ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *