ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਹੋਰ ਉਮੀਦਵਾਰ ਦਾ ਕੀਤਾ ਐਲਾਨ

14

AZAD SOCH:-

Khemkaran, 15 ਮਾਰਚ, 2021,(AZAD SOCH NEWS):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਪੰਜਾਬ ਮੰਗਦਾ ਜਵਾਬ ਰੈਲੀ ਵਿਖੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ 2022 ਦੀਆਂ ਵਿਧਾਨਸਭਾ  ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ,ਯਾਦ ਰਹੇ ਕਿ ਇਸ ਹਲਕੇ ਤੋਂ ਆਦੇਸ਼ ਪ੍ਰਤਾਪ ਕੈਰੋਂ ਵੀ ਟਿਕਟ ਦੇ ਦਾਅਵੇਦਾਰ ਸਨ,ਇਸ ਤੋਂ ਪਹਿਲਾਂ ਐਤਵਾਰ ਉਨ੍ਹਾਂ ਜਲਾਲਾਬਾਦ ਤੋਂ ਖੁਦ ਚੋਣ ਲੜਨ ਦਾ ਐਲਾਨ ਕੀਤਾ ਸੀ।

ALSO READ:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਭਾਜਪਾ ਦੇ ਹੱਥ ਕਿਸਾਨਾਂ ਦੇ ਖੂਨ ਨਾਲ ਰੰਗੇ ਹਨ,ਭਾਜਪਾ ਨਾਲ ਅਕਾਲੀ ਦਲ ਕਦੇ ਵੀ ਸਾਂਝ ਨਹੀਂ ਰੱਖੇਗਾ,ਕਾਂਗਰਸ ਤੇ ਭਾਜਪਾ ਰਲ ਕੇ ਖੇਡਦੇ ਹਨ,ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ ਜਦੋਂਕਿ ਕਾਂਗਰਸ, ਭਾਜਪਾ ਤੇ ਆਪ ਨੂੰ ਦਿੱਲੀ ਤੋਂ ਹੁਕਮ ਆਉਂਦੇ ਹਨ,ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਤੇ ਪੂਰੀ ਟੀਮ ਨੂੰ ਵਧਾਈ ਹੈ ਜਿੰਨਾ ਨੇ ਵੱਡਾ ਇਕੱਠ ਕੀਤਾ।

ਵਿਰਸਾ ਸਿੰਘ ਵਲਟੋਹਾ (Virsa Singh Valtoha)
ਵਿਰਸਾ ਸਿੰਘ ਵਲਟੋਹਾ (Virsa Singh Valtoha)

ਉਨ੍ਹਾਂ ਕਿਹਾ ਕਿ ਮੈਂ ਜਲਾਲਾਬਾਦ ਵਿੱਚ ਕੈਪਟਨ ਖਿਲਾਫ ਜੰਗ ਸ਼ੁਰੂ ਕੀਤੀ ਸੀ,ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਜਲਾਲਾਬਾਦ (Jalalabad) ਤੋਂ ਵੱਡਾ ਇਕੱਠ ਕੀਤਾ ਹੈ,ਵਿਰਸਾ ਸਿੰਘ ਵਲਟੋਹਾ (Virsa Singh Valtoha) ਹਰ ਵੇਲੇ ਹਲਕੇ ਦੇ ਵਰਕਰਾਂ ਨਾਲ ਡਟਿਆ ਰਿਹਾ, ਬੇਸ਼ੱਕ ਹਲਕੇ ਵਿੱਚ ਗੁੰਡਾਗਰਦੀ ਚੱਲਦੀ ਰਹੀ ਹੈ,ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਤੋਂ ਜਵਾਬ ਮੰਗਦੇ ਹਨ।

ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ ਤੋਂ ਪੰਜ ਸਵਾਲ ਪੁੱਛੇ ਹਨ,ਉਨ੍ਹਾਂ ਕਿਹਾ ਕਿ ਕੀ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ ਹੋਇਆ? ਕਿਸਾਨ ਲਗਾਤਾਰ ਖੁਦਕੁਸ਼ੀ ਕਿਉਂ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਦਸੂਹਾ ਦੇ ਆਤਮਹੱਤਿਆ ਕਰਨ ਵਾਲੇ ਪਿਤਾ-ਪੁੱਤਰ ਨੇ ਕੈਪਟਨ ਸਰਕਾਰ ਨੂੰ ਜਿੰਮੇਵਾਰ ਦੱਸਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *