ਪੰਜਾਬ ਸਰਕਾਰ ਦਾ ਵੱਡਾ ਫੈਸਲਾ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ,Covid-19 ਦੇ ਵਧ ਰਹੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ,Covid-19 ਦੇ ਵਧ ਰਹੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਦਾ ਵੱਡਾ ਫੈਸਲਾ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ,Covid-19 ਦੇ ਵਧ ਰਹੇ ਮਾਮਲਿਆਂ ਕਰਕੇ ਲਿਆ ਫੈਸਲਾ

ਪੰਜਾਬ ਸਰਕਾਰ ਦਾ ਵੱਡਾ ਫੈਸਲਾ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ,Covid-19 ਦੇ ਵਧ ਰਹੇ ਮਾਮਲਿਆਂ ਕਰਕੇ ਲਿਆ ਫੈਸਲਾ

15

AZAD SOCH:-

Mohali,(AZAD SOCH NEWS) :– ਪੰਜਾਬ ਸਰਕਾਰ, ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਮਾਰਚ 2021 ’ਚ ਕਰਵਾਈ ਜਾਣ ਵਾਲੀ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਕੰਪਾਰਟਮੈਂਟ/ਰੀ-ਅਪੀਅਰ (Compartment / Re-Appearance),ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ’ਚ ਕੋਵਿਡ-19 (Covid-19) ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਹੁਣ 20 ਅਪ੍ਰੈਲ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ,ਜਦਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਹੁਣ 04 ਮਈ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ।

ALSO READ:-  ਸਾਰੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਨੂੰ ਅਗਲੇ ਹੁਕਮਾਂ ਤੱਕ ਚੋਣਵੀਆਂ ਸਰਜਰੀਆਂ ਤੋਂ ਗੁਰੇਜ਼ ਕਰਨ ਦੀ ਸਲਾਹ-ਡੀ ਐਮ,ਗਿਰੀਸ਼ ਦਿਆਲਨ

ਦੱਸ ਦਈਏ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ।

ALSO READ:- Anti Corporate Day: संयुक्त किसान मोर्चे की तरफ से निजीकरण और कॉर्पोरेट विरोधी दिवस मनाया गया

ਇਸ ਤੋਂ ਪਹਿਲਾਂ ਕਿ ਪੰਜਾਬ ਸਿੱਖਿਆ ਵਿਭਾਗ (Punjab Education Department) ਨੇ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਸੀ,ਹਾਲਾਂਕਿ,ਉਦੋਂ ਕਿਹਾ ਗਿਆ ਸੀ ਕਿ ਪ੍ਰੀਖਿਆਵਾਂ ਰਾਜ ਵਿੱਚ ਜਾਰੀ ਰਹਿਣਗੀਆਂ,ਇਹ ਕਿਹਾ ਜਾਂਦਾ ਸੀ,ਕਿ ਪ੍ਰੀਖਿਆਵਾਂ ਆਫਲਾਈਨ (Exams Offline) ਹੋਣ,ਪੰਜਾਬ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਹੁਣ ਇੱਕ ਮਹੀਨੇ ਦੇਰ ਨਾਲ ਸ਼ੁਰੂ ਹੋਣਗੀਆਂ,ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਹੁਣ 20 ਅਪ੍ਰੈਲ ਤੋਂ 24 ਮਈ ਤੱਕ ਸ਼ੁਰੂ ਹੋਣਗੀਆਂ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *