ਅਮਰਿੰਦਰ ਸਿੰਘ ਵੱਲੋਂ ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਸਿੰਜਾਈ ਤੇ ਮਾਲ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਅਮਰਿੰਦਰ ਸਿੰਘ ਵੱਲੋਂ ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਸਿੰਜਾਈ ਤੇ ਮਾਲ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਵੱਲੋਂ ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਸਿੰਜਾਈ ਤੇ ਮਾਲ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਸਿੰਜਾਈ ਤੇ ਮਾਲ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

6

AZAD SOCH:-

ਚੰਡੀਗੜ੍ਹ, 23 ਮਾਰਚ 2021,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Chief Minister Capt. Amarinder Singh) ਨੇ ਮੰਗਲਵਾਰ ਨੂੰ ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਸਿੰਜਾਈ ਤੇ ਮਾਲ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ (Revenue Minister Gurnam Singh Abul Khurana) (90) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ,ਸ੍ਰੀ ਅਬੁਲ ਖੁਰਾਣਾ ਦਾ ਅੱਜ ਸਵੇਰੇ ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ,ਉਹ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ।

ਹੋਰ ਪੜ੍ਹੋ:-  183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੁਰਨਾਮ ਸਿੰਘ ਅਬੁਲ ਖੁਰਾਣਾ (Revenue Minister Gurnam Singh Abul Khurana) ਨੂੰ ਭੱਦਰ ਪੁਰਸ਼ (Gentleman) ਸਿਆਸਤਦਾਨ ਅਤੇ ਲੋਕਾਂ ਦਾ ਆਗੂ ਦੱਸਿਆ ਜਿਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੀ ਭਲਾਈ ਅਤੇ ਮਾਲਵਾ ਖੇਤਰ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਕੰਮ ਕੀਤਾ,ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸ੍ਰੀ ਅਬੁਲ ਖੁਰਾਣਾ ਸਥਾਨਕ ਲੋਕਾਂ ਨਾਲ ਜ਼ਮੀਨ ਪੱਧਰ ‘ਤੇ ਜੁੜੇ ਹੋਣ ਕਰਕੇ ਮਾਲਵਾ ਪੱਟੀ ਵਿੱਚ ਹਮੇਸ਼ਾ ਯਾਦ ਕੀਤੇ ਜਾਇਆ ਕਰਨਗੇ,ਉਨ੍ਹਾਂ ਦੇ ਦੇਹਾਂਤ ਨਾਲ ਰਾਜਸੀ ਖੇਤਰ ਵਿੱਚ ਇਕ ਖਲਾਅ ਪੈਦਾ ਹੋ ਗਿਆ ਜਿਸ ਨੂੰ ਭਰਨਾ ਮੁਸ਼ਕਲ ਹੈ।

ਹੋਰ ਪੜ੍ਹੋ:-  ਕੇਂਦਰ ਸਰਕਾਰ ਨੇ ਵਿਸਾਖੀ ਮੌਕੇ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਸਹਿਮਤੀ ਦਿੱਤੀ

ਸ਼ੋਕਗ੍ਰਸਤ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ,
ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਮਰਹੂਮ ਆਗੂ ਨੂੰ ਸਤਿਕਾਰ ਭੇਂਟ ਕਰਦਿਆਂ ਅੱਜ ਦੇ ਰਹਿੰਦੇ ਦਿਨ ਲਈ ਸੂਬਾ ਸਰਕਾਰ ਦੇ ਦਫਤਰਾਂ, ਬੋਰਡ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਕੀਤਾ।

ਹੋਰ ਪੜ੍ਹੋ:-  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਸਾਨ ਆਗੂ Joginder Singh Ugrahan ਨੂੰ ਹਸਪਤਾਲ ਵਿਚੋਂ ਮਿਲੀ ਛੁੱਟੀ


ਜ਼ਿਕਰਯੋਗ ਹੈ ਕਿ ਗੁਰਨਾਮ ਸਿੰਘ ਅਬੁਲ ਖੁਰਾਣਾ (Gurnam Singh Abul Khurana) ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲੇ ਦੇ ਹਲਕਾ ਲੰਬੀ ਤੋਂ 1992-1997 ਦਰਮਿਆਨ ਵਿਧਾਇਕ ਰਹੇ ਹਨ,ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਅਬੁਲ ਖੁਰਾਣਾ ਵਿਖੇ 24 ਮਾਰਚ 2021 (ਬੁੱਧਵਾਰ) ਨੂੰ ਸਵੇਰੇ 11.30 ਵਜੇ ਹੋਵੇਗਾ।

ਹੋਰ ਪੜ੍ਹੋ:- 

ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼

ਸਿਸਵਾਂ ਕਮਿਊਨਿਟੀ ਰਿਜ਼ਰਵ ਵਿਖੇ ਸਫ਼ਾਈ ਮੁਹਿੰਮ ਨਾਲ ਵਿਸ਼ਵ ਜਲ ਦਿਵਸ ਮਨਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *