Chandigarh, 23 March 2021(AZAD SOCH NEWS):- ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੇ ਖਰਚ ਨਾਲ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ,ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ,ਸਕੂਲਾਂ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਖਰਚੇ ਨੂੰ ਘਟਾਉਣ ਲਈ ਸੋਲਰ ਪੈਨਲ ਲਗਾਉਣਾ ਬਹੁਤ ਹੀ ਲਾਹੇਵੰਦ ਕਦਮ ਹੈ।
ਹੋਰ ਪੜ੍ਹੋ:- ਕੇਂਦਰ ਸਰਕਾਰ ਨੇ ਵਿਸਾਖੀ ਮੌਕੇ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਸਹਿਮਤੀ ਦਿੱਤੀ
ਸਿੰਗਲਾ ਨੇ ਕਿਹਾ ਕਿ ਸੋਲਰ ਊਰਜਾ ਆਉਣ ਵਾਲੇ ਸਮੇਂ ਦੀ ਲੋੜ ਹੈ,ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਸਕੂਲਾਂ ਵਿੱਚ ਸੋਲਰ ਉਰਜਾ ਦੀ ਵਰਤੋਂ ਨਾਲ ਬਿਜਲੀ ਦੀ ਖਪਤ ਨੂੰ ਘਟਾਇਆ ਜਾਵੇਗਾ,ਇਸ ਦੇ ਨਾਲ ਹੀ ਕੁਦਰਤੀ ਸੂਰਜੀ ਊਰਜਾ ਦੀ ਯੋੋਗ ਵਰਤੋਂ ਵੀ ਹੋ ਸਕੇਗੀ,ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ 3214 ਸਕੂਲਾਂ ਵਿੱਚ 97.55 ਕਰੋੜ ਦੀ ਲਾਗਤ ਨਾਲ ਸੋਲਰ ਊਰਜਾ ਪ੍ਰੋਜੈਕਟ ਸਥਾਪਤ ਕੀਤੇ ਜਾ ਰਹੇ ਹਨ,ਹੁਣ 3-ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਨਾਲ ਜ਼ਿਲਾ ਫਿਰੋਜ਼ਪੁਰ ਦੇ ਹੋਰ 183 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਪੂਰਤੀ ਮਿਲ ਸਕੇਗੀ।
ਹੋਰ ਪੜ੍ਹੋ:-
ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰ ਰਿਹਾ ਦੇਸ਼
ਸਿਸਵਾਂ ਕਮਿਊਨਿਟੀ ਰਿਜ਼ਰਵ ਵਿਖੇ ਸਫ਼ਾਈ ਮੁਹਿੰਮ ਨਾਲ ਵਿਸ਼ਵ ਜਲ ਦਿਵਸ ਮਨਾਇਆ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਸਾਨ ਆਗੂ Joginder Singh Ugrahan ਨੂੰ ਹਸਪਤਾਲ ਵਿਚੋਂ ਮਿਲੀ ਛੁੱਟੀ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow