SAS Nagar,(AZAD SOCH NEWS):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਬੀਤੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਚੁੱਪੀ ਧਾਰ ਕੇ ਕੋਵਿਡ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜ਼ਰ 27 ਮਾਰਚ ਨੂੰ ਜ਼ਿਲ੍ਹੇ ਵਿਚ ਵੀ ਲੋਕਾਂ ਵੱਲੋਂ ਕਰੋਨਾ ਕਾਲ ਵਿਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ (Deputy Commissioner Mrs. Ashika Jain) ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਨੀਵਾਰ ਨੂੰ ਪੂਰਵ ਦੁਪਹਿਰ 11:00 ਵਜੇ ਤੋਂ 12:00 ਵਜੇ ਤੱਕ ਮੌਨ ਧਾਰ ਕੇ ਉਹਨਾਂ ਲੋਕਾਂ ਨੂੰ ਯਾਦ ਕਰਨ ਜੋ ਕਰੋਨਾ ਖਿਲਾਫ ਜੰਗ ਦੌਰਾਨ ਇਸ ਫਾਨੀ ਦੁਨੀਆ ਤੋਂ ਚਲੇ ਗਏ ਹਨ।
ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ,ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਇਸ ਵਿਚ ਸਮਾਜਿਕ ਸੰਗਠਨ ਅਤੇ ਵੱਖ ਵੱਖ ਧਾਰਮਿਕ ਸੰਸਥਾਵਾਂ ਵੀ ਵੱਧ ਚੜ੍ਹ ਕੇ ਸਹਿਯੋਗ ਦੇਣ, ਇਸ ਸਬੰਧੀ ਸਾਰੇ ਜ਼ਿਲ੍ਹੇ ਵਿੱਚ ਸਾਈਰਨ ਵਜਾ ਕੇ ਮੌਨ ਧਾਰਨ ਦੇ ਸਮੇਂ ਦੀ ਸ਼ੁਰੂਆਤ ਅਤੇ ਸਮਾਪਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ,ਰਾਜ ਅਤੇ ਕੌਮੀ ਮਾਰਗਾਂ ਤੇ ਆਵਾਜਾਈ ਜਾਰੀ ਰਹੇਗੀ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ (Deputy Commissioner Mrs. Ashika Jain) ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 25,215 ਲੋਕ ਇਸ ਬਿਮਾਰੀ ਦੀ ਲਪੇਟ ਵਿੱਚ ਆਏ, ਜਿਨ੍ਹਾਂ ਵਿਚੋਂ 419 ਦੀ ਮੌਤ ਹੋ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ,ਜ਼ਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ (Corona Epidemic) ਦੌਰਾਨ ਮਾਰੇ ਗਏ ਲੋਕਾਂ ਨੂੰ ਆਪਣੇ ਆਪਣੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰ ਕੇ ਸ਼ਨੀਵਾਰ ਨੂੰ 11:00 ਤੋਂ 12:00 ਵਜੇ ਤੱਕ ਚੁੱਪੀ ਧਾਰ ਕੇ ਸ਼ਰਧਾਂਜਲੀ ਦੇਣ ਅਤੇ ਇਸ ਇੱਕ ਘੰਟੇ ਦੌਰਾਨ ਸੜਕੀ ਆਵਾਜਾਈ ਤੋਂ ਗੁਰੇਜ਼ ਕੀਤਾ ਜਾਵੇ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow