Chandigarh,(AZAD SOCH NEWS):- ਅਬੋਹਰ (Abohar) ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ (Arun Narang) ‘ਤੇ ਹੋਏ ਹਮਲੇ ਦੀ Chief Minister Capt. Amarinder Singh ਨੇ ਨਿੰਦਾ ਕੀਤੀ ਹੈ,ਅੱਜ ਮਲੋਟ ਵਿੱਚ ਕਿਸਾਨਾਂ ਵਲੋਂ ਪ੍ਰਦਰਸ਼ਨ ਦੌਰਾਨ ਇਹ ਘਟਨਾ ਵਾਪਰੀ,ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਸਪਸ਼ੱਟ ਕੀਤਾ ਕਿ ਕਾਨੂੰਨ ਨੂੰ ਹੱਥਾਂ ਵਿਚ ਲੈਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ,ਉਨ੍ਹਾਂ ਰਾਜ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਜਿੱਥੇ ਕਿਸਾਨਾਂ ਨੂੰ ਅਜਿਹੀਆਂ ਹਿੰਸਾ ਦੀਆਂ ਘਟਨਾਵਾਂ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ ਉੱਥੇ ਹੀ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਸਥਿਤੀ ਨੂੰ ਹੋਰ ਵਧਣ ਤੋਂ ਰੋਕਣ ਅਤੇ ਖੇਤੀ ਕਾਨੂੰਨਾਂ ਸਬੰਧੀ ਮਸਲੇ ਦਾ ਤੁਰੰਤ ਹੱਲ ਕਰਨ।
ALSO READ:- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਅੱਜ ਭਾਜਪਾ ਆਗੂ ’ਤੇ ਹਮਲੇ ਦੀ ਨਿਖੇਧੀ ਕੀਤੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਸ ਹੱਥੋਪਾਈ ਵਿੱਚ ਗੁਰਮੇਲ ਸਿੰਘ PPS, SP Headquarters Faridkot ,ਪ੍ਰਦਰਸ਼ਨਕਾਰੀ ਭੀੜ ਤੋਂ ਵਿਧਾਇਕ ਨੂੰ ਬਚਾਉਣ ਅਤੇ ਬਾਹਰ ਕੱਢਣ ਦੀ ਕੋਸ਼ਿਸ਼ ਦੌਰਾਨ ਜ਼ਖਮੀ ਹੋ ਗਏ,ਉਸ ਦੇ ਸਿਰ ‘ਤੇ ਵੀ ਇੱਕ ਡਾਂਘ ਵੱਜਾ, ਜਿਸ ਕਾਰਨ ਉਸਦੀ ਪੱਗ ਉੱਤਰ ਗਈ,ਉਸ ਨੂੰ ਮਲੋਟ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ALSO READ:- ਰਾਸ਼ਟਰਪਤੀ ਰਾਮ ਨਾਥ ਕੋਵਿੰਦ,ਏਮਜ਼ ਵਿਚ ਕਰਾਉਣਗੇ ਬਾਈਪਾਸ ਸਰਜਰੀ
ਅਬੋਹਰ (Abohar) ਤੋਂ ਵਿਧਾਇਕ ਅਰੁਣ ਨਾਰੰਗ (Arun Narang) ਵੀ ਇਸ ਵਿਰੋਧ ਦਾ ਸ਼ਿਕਾਰ ਹੋ ਗਏ,ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਸਾਰੇ ਕੱਪੜੇ ਪਾੜ ਸੁੱਟੇ,ਇਸ ਘਟਨਾ ਮਗਰੋਂ ਸਿਆਸਤ ਵੀ ਗਰਮਾ ਗਈ ਹੈ,ਅਤੇ ਵੱਖ-ਵੱਖ ਨੇਤਾ ਆਪਣੀ ਪ੍ਰਤੀਕਿਰਆ ਦੇ ਰਹੇ ਹਨ,ਭਾਜਪਾ ਆਗੂਆਂ ਨੇ ਸੂਬੇ ‘ਚ ਕਾਂਗਰਸ ਦੇ ਚਾਰ ਸਾਲ ਪੂਰੇ ਹੋਣ ਮਗਰੋਂ ਵੀ ਸਰਕਾਰ ਦੀ ਕਮੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ-ਵੱਖ ਜ਼ਿਲ੍ਹਿਆਂ ‘ਚ ਪ੍ਰੈਸ ਕਾਨਫਰੰਸਾਂ ਕੀਤੀਆਂ।
ALSO READ:- ਕਿਸਾਨਾਂ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਕੀਤੀ ਕੁੱਟਮਾਰ,ਪਾੜੇ ਕੱਪੜੇ ਕਾਰ ‘ਤੇ ਪੋਤੀ ਕਾਲਖ
ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਹੀ ਕਿਸਾਨਾਂ ਦੇ ਜੌਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ,ਅਜਿਹੇ ਹੀ ਵਿਰੋਧ ਦੀ ਘਟਨਾ ਮਲੋਟ ਵਿੱਚ ਹੋਈ ਜਿਸ ਦਾ ਅਰੁਣ ਨਾਰੰਗ (Arun Narang) ਸ਼ਿਕਾਰ ਹੋ ਗਏ,ਭਾਜਪਾ ਦੇ ਹਲਕਾ ਅਬੋਹਰ (Abohar) ਦੇ ਵਿਧਾਇਕ ਅਰੁਣ ਨਾਰੰਗ ਵਲੋਂ ਪ੍ਰੈਸ ਕਾਨਫਰੰਸ ਕਰਨੀ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਭਾਜਪਾ ਦੇ ਦਫਤਰ ਬਾਹਰ ਧਰਨਾ ਦਿੱਤਾ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow