Sukhbir Singh Badal ਨੇ ਭਾਜਪਾ ਵਿਧਾਇਕ ਅਸ਼ਵਨੀ ਨਾਰੰਗ ’ਤੇ ਹਮਲੇ ਦੀ ਕੀਤੀ ਨਿਖੇਧੀ Sukhbir Singh Badal ਨੇ ਭਾਜਪਾ ਵਿਧਾਇਕ ਅਸ਼ਵਨੀ ਨਾਰੰਗ ’ਤੇ ਹਮਲੇ ਦੀ ਕੀਤੀ ਨਿਖੇਧੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Sukhbir Singh Badal ਨੇ ਭਾਜਪਾ ਵਿਧਾਇਕ ਅਸ਼ਵਨੀ ਨਾਰੰਗ ’ਤੇ ਹਮਲੇ ਦੀ ਕੀਤੀ ਨਿਖੇਧੀ

Sukhbir Singh Badal ਨੇ ਭਾਜਪਾ ਵਿਧਾਇਕ ਅਸ਼ਵਨੀ ਨਾਰੰਗ ’ਤੇ ਹਮਲੇ ਦੀ ਕੀਤੀ ਨਿਖੇਧੀ

0

AZAD SOCH:-

Chandigarh, 27 March 2021,(AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਭਾਜਪਾ ਦੇ ਅਬੋਹਰ (Abohar) ਤੋਂ ਵਿਧਾਇਕ ਅਸ਼ਵਨੀ ਨਾਰੰਗ ’ਤੇ ਹੋਏ ਹਿੰਸਕ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸੂਬਾ ਪੁਲਿਸ ਵੱਲੋਂ ਇਕ ਚੁਣੇ ਹੋਏ ਪ੍ਰਤੀਨਿਧ ਦੇ ਮਾਣ ਸਨਮਾਨ ਦੀ ਰਾਖੀ ਵਿਚ ਅਸਫਲਤਾ ਦੀ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ,ਭਾਜਪਾ ਵਿਧਾਇਕ ’ਤੇ ਮਲੋਟ ਵਿਚ ਹੋਏ ਹਮਲੇ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਿਧਾਇਕ ਨੇ ਹਰ ਕਿਸੇ ਨੂੰ ਅਪੀਲ ਕੀਤੀ।

ALSO READ:-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਅੱਜ ਭਾਜਪਾ ਆਗੂ ’ਤੇ ਹਮਲੇ ਦੀ ਨਿਖੇਧੀ ਕੀਤੀ

ਕਿ ਸੂਬੇ ਵਿਚ ਸ਼ਾਂਤੀ ਤੇ  ਫਿਰਕੂ ਸਦਭਾਵਨਾ ਵਿਚ ਵਿਘਨ ਨਾ ਪਵੇ, ਇਸ ਵਾਸਤੇ ਹਰ ਕੋਈ ਸੰਜਮ ਨਾਲ ਕੰਮ ਲਵੇ,ਉਹਨਾਂ ਨੇ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹਿਣ ’ਤੇ ਸੂਬਾ ਪੁਲਿਸ ਦੀ ਤਿੱਖੀ ਆਲੋਚਨਾ ਕੀਤੀ ਤੇ ਕਿਹਾ ਕਿ ਕਾਂਗਰਸ ਸਰਕਾਰ ਤਾਂ ਅਮਨ ਕਾਨੁੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਵੀ ਬੁਰੀ ਤਰ੍ਹਾਂ ਅਸਫਲ ਰਹੀ ਹੈ,Sukhbir Singh Badal ਨੇ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਦੀ ਸਭਿਅਕ ਸਮਾਜ ਵਿਚ ਕੋਈ ਥਾਂ ਨਹੀਂ ਹੈ ਤੇ ਅਜਿਹੀਆਂ ਕਾਰਵਾਈਆਂ ਕਿਸਾਨ ਸੰਘਰਸ਼ ਨੁੰ ਕਮਜ਼ੋਰ ਕਰਨਗੀਆਂ।

ALSO READ:-ਕਿਸਾਨਾਂ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਕੀਤੀ ਕੁੱਟਮਾਰ,ਪਾੜੇ ਕੱਪੜੇ ਕਾਰ ‘ਤੇ ਪੋਤੀ ਕਾਲਖ

ਉਹਨਾਂ ਜ਼ੋਰ ਦੇ ਕੇ ਕਿਹਾ  ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਰੋਸ ਪ੍ਰਗਟ ਕਰਨ ਦਾ ਹੱਕ ਹੈ ਪਰ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਖਿਆਲ ਰੱਖਿਆ ਜਾਣਾ ਚਾਹੀਦਾ ਹੈ,ਉਹਨਾਂ ਕਿਹਾ ਕਿ ਜਿਸ ਤਰੀਕੇ ਮਲੋਟ (Malout) ਵਿਚ ਰੋਸ ਪ੍ਰਦਰਸ਼ਨ ਹੱਥਾਂ ਵਿਚੋਂ ਬਾਹਰ ਹੋ ਗਿਆ, ਇਹ ਪ੍ਰਵਾਨ ਨਹੀਂ ਕੀਤਾ ਜਾ ਸਕਦਾ,ਉਹਨਾਂ ਕਿਹਾ ਕਿ ਇਸਦੇ ਨਾਲ ਹੀ ਹਰ ਕਿਸੇ ਨੁੰ ਆਪਣੇ ਵਿਚਾਰ  ਰੱਖਣ ਦਾ ਹੱਕ ਹੈ ਪਰ ਆਪਣੇ ਵਿਚਾਰ ਇਸ ਤਰੀਕੇ ਰੱਖੇ ਜਾਣੇ ਚਾਹੀਦੇ ਹਨ ਕਿ ਕਿਸੇ ਹੋਰ ਦੀਆਂ ਭਾਵਨਾਵਾਂ ਨੂੰ ਸੱਟ ਨਾ ਵੱਜੇ। 

ALSO READ:-CM Capt. Amarinder Singh ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਕੀਤੀ ਨਿੰਦਾ,ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ

Sukhbir Singh Badal ਨੇ ਕੇਂਦਰ ਤੇ ਪੰਜਾਬ ਸਰਕਾਰ ਦੋਹਾਂ ਨੂੰ ਆਖਿਆ ਕਿ ਉਹ ਤਣਾਅ ਮਾਹੌਲ ਵਿਚ ਕੁੜਤਣ ਘਟਾਉਣ ਲਈ ਲੋੜੀਂਦੇ ਕਦਮ ਚੁੱਕਣ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰਨ ਅਤੇ ਤਿੰੰਨ ਖੇਤੀ ਕਾਨੂੰਨ (Three Agricultural Laws) ਰੱਦ ਕਰਨ ਤੋਂ ਇਨਕਾਰ ਕਰਨ ਕਾਰਨ ਮਾਹੌਲ ਵਿਚ ਤਲਖੀ ਬਣੀ ਹੋਈ ਹੈ। 

ALSO READ:- Shiromani Akali Dal ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਦੁਬਾਰਾ ਰੈਲੀਆਂ ਸ਼ੁਰੂ ਕਰਨਗੇ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *