ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ Haryana ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ Haryana ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ Haryana ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ Haryana ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

14

AZAD SOCH :-

AMRITSAR,(AZAD SOCH NEWS):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਹਰਿਆਣਾ (Haryana) ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ,ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਦੇ ਗੁਰਧਾਮਾਂ ਲਈ ਹਰ ਸਾਲ ਚਾਰ ਜਥੇ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਦਿੱਤੀ ਜਾਂਦੀ ਹੈ,ਪਰੰਤੂ ਹਰਿਆਣਾ (Haryana) ਦੇ ਸ਼ਰਧਾਲੂਆਂ ਲਈ ਵੱਖਰਾ ਕੋਟਾ ਹੋਣ ਕਰਕੇ ਉਹ ਖੁਦ ਵੀਜ਼ਾ ਪ੍ਰਕਿਰਿਆ ਪੂਰੀ ਕਰਦੇ ਸਨ,ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਪੰਜਾਬ ਦੇ ਸ਼ਰਧਾਲੂਆਂ ਦੀ ਤਰ੍ਹਾਂ ਹਰਿਆਣਾ (Haryana) ਦੀਆਂ ਸੰਗਤਾਂ ਨੂੰ ਵੀ ਸਹੂਲਤ ਦਿੱਤੀ ਜਾਵੇਗੀ।

ਹਰਿਆਣਾ (Haryana) ਦੇ ਜਿਹੜੇ ਸ਼ਰਧਾਲੂ ਜਥੇ ਰਾਹੀਂ ਪਾਕਿਸਤਾਨ ਜਾਣਾ ਚਾਹੁਣਗੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਵੀਜ਼ਾ ਲਗਵਾਉਣ ਲਈ ਮੱਦਦ ਕਰੇਗੀ,ਇਸ ਕਾਰਜ ਲਈ ਕੁਰੂਕਸ਼ੇਤਰ (Kurukshetra) ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਕੇਂਦਰ ਖੋਲ੍ਹਿਆ ਗਿਆ ਹੈ,ਉਨ੍ਹਾਂ ਕਿਹਾ ਕਿ ਪਾਕਿਸਤਾਨ (Pakistan) ਦੇ ਗੁਰਧਾਮਾਂ ਦੀ ਯਾਤਰਾ ਕਰਨ ਦੇ ਚਾਹਵਾਨ ਹਰਿਆਣਾ ਦੇ ਸ਼ਰਧਾਲੂਆਂ ਪਾਸੋਂ ਪਾਸਪੋਰਟ ਪ੍ਰਾਪਤ ਕਰਕੇ ਅਗਲੀ ਕਾਰਵਾਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜੂਨ 2021 ਵਿਚ ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev Ji) ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਬਰਸੀ ਮੌਕੇ ਜਾਣ ਵਾਲੇ ਜਥਿਆਂ ਲਈ ਹਰਿਆਣਾ ਦੀਆਂ ਸੰਗਤਾਂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ (Kurukshetra) ਵਿਖੇ ਜਮ੍ਹਾਂ ਕਰਵਾਉਣ,ਦੱਸਣਯੋਗ ਹੈ।

ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Prakash Purab of Guru Nanak Dev Ji),ਖਾਲਸਾ ਸਾਜਣਾ ਦਿਵਸ ਵੈਸਾਖੀ, ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੁਰਬ (Shri Guru Arjan Dev Ji Shahidi Purab) ਅਤੇ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਬਰਸੀ ਮੌਕੇ ਜਥੇ ਪਾਕਿਸਤਾਨ (Pakistan) ਦੇ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *