New Academic Sessions: ਸਰਕਾਰੀ ਸਕੂਲਾਂ ਵਿੱਚ ਪਹਿਲੀ ਅਪ੍ਰੈਲ ਤੋਂ OnLine ਸ਼ੁਰੂ ਹੋਵੇਗੀ New Academic Sessions: ਸਰਕਾਰੀ ਸਕੂਲਾਂ ਵਿੱਚ ਪਹਿਲੀ ਅਪ੍ਰੈਲ ਤੋਂ OnLine ਸ਼ੁਰੂ ਹੋਵੇਗੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
New Academic Sessions ਸਰਕਾਰੀ ਸਕੂਲਾਂ ਵਿੱਚ ਪਹਿਲੀ ਅਪ੍ਰੈਲ ਤੋਂ OnLine ਸ਼ੁਰੂ ਹੋਵੇਗੀ ਨਵੇਂ ਵਿੱਦਿਅਕ ਸੈਸ਼ਨ ਦੀ ਪੜ੍ਹਾਈ

New Academic Sessions: ਸਰਕਾਰੀ ਸਕੂਲਾਂ ਵਿੱਚ ਪਹਿਲੀ ਅਪ੍ਰੈਲ ਤੋਂ OnLine ਸ਼ੁਰੂ ਹੋਵੇਗੀ ਨਵੇਂ ਵਿੱਦਿਅਕ ਸੈਸ਼ਨ ਦੀ ਪੜ੍ਹਾਈ

12

AZAD SOCH:-

ਬਰਨਾਲਾ, 31 ਮਾਰਚ 2021,(AZAD SOCH NEWS):- New Academic Sessions: ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਕੋਵਿਡ ਪਾਬੰਦੀਆਂ ਦੇ ਪ੍ਰਭਾਵ ਤੋਂ ਬਚਾਉਣ ਲਈ ਪਹਿਲੀ ਅਪ੍ਰੈਲ ਤੋਂ ਆਨਲਾਈਨ ਜਮਾਤਾਂ ਲਗਾ ਕੇ ਬਕਾਇਦਾ ਪੜ੍ਹਾਈ ਸ਼ੁਰੂ ਕੀਤੀ ਜਾ ਰਹੀ ਹੈ।ਵਰਨਣਯੋਗ ਹੈ ਕਿ ਸੂਬੇ ‘ਚ ਕੋਰੋਨਾ ਕੇਸਾਂ ‘ਚ ਇਜ਼ਾਫੇ ਨੂੰ ਵੇਖਦਿਆਂ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਸਕੂਲ ਬੰਦ ਕਰਨ ਦੇ ਐਲਾਨ ਨਾਲ ਜਿੱਥੇ ਪੰਜਵੀਂ ਅਤੇ ਗੈਰ-ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਅੱਧ ਵਿਚਕਾਰ ਰੁਕ ਗਈਆਂ ਸਨ।

ਉੱਥੇ ਹੀ ਅੱਠਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਨਹੀਂ ਹੋ ਸਕੀਆਂ ਸਨ।ਵਿਦਿਆਰਥੀਆਂ ਦੀ ਅਗਲੇ ਸੈਸ਼ਨ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਗੈਰ-ਬੋਰਡ ਜਮਾਤਾਂ ਦੇ ਨਤੀਜੇ ਪਿਛਲੇ ਸੈਸ਼ਨਾਂ ਵਾਂਗ ਹੀ 31 ਮਾਰਚ ਨੂੰ ਐਲਾਨ ਕੇ ਪਹਿਲੀ ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਪੜ੍ਹਾਈ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਜਦਕਿ ਬੋਰਡ ਜਮਾਤਾਂ ਦੀ ਪ੍ਰੀਖਿਆ ਤਿਆਰੀ ਪੜ੍ਹਾਈ ਪਹਿਲਾਂ ਵਾਂਗ ਹੀ ਜਾਰੀ ਰਹੇਗੀ।

ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ,ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਗੈਰ ਬੋਰਡ ਜਮਾਤਾਂ ਦਾ ਨਤੀਜਾ ਵਿਭਾਗੀ ਹਦਾਇਤਾਂ ਅਤੇ ਪ੍ਰਕ੍ਰਿਆ ਅਨੁਸਾਰ ਐਲਾਨ ਦਿੱਤਾ ਗਿਆ ਹੈ,ਸਮੂਹ ਸਕੂਲ ‘ਚ ਨਵੇਂ ਵਿੱਦਿਅਕ ਸੈਸ਼ਨ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ।

ਅਤੇ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾਈਆਂ ਜਾਣਗੀਆਂ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਕੋਵਿਡ ਦੇ ਵਧਦੇ ਖਤਰੇ ਬਾਰੇ ਜਾਗਰੂਕ ਕਰਨ ਦੇ ਨਾਲ ਪਾਬੰਦੀਆਂ ਦੇ ਪਾਲਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।

ਸਰਕਾਰੀ ਸਕੂਲਾਂ ‘ਚ ਆਨਲਾਈਨ ਪੜ੍ਹਾਈ ਦੀ ਵਿਵਸਥਾ ਬਾਰੇ ਦੱਸਦਿਆਂ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਅਚਾਨਕ ਹੋਈ ਤਾਲਾਬੰਦੀ ਸਮੇਂ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਬੜੇ ਹੁਨਰ ਨਾਲ ਸੋਸ਼ਲ ਮੀਡੀਆ ਦਾ ਇਸਤੇਮਾਲ ਕਰਦਿਆਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਨਾਲ ਜੋੜਿਆ ਸੀ।

ਇਸਦੇ ਨਾਲ ਹੀ ਵਿਭਾਗ ਵੱਲੋਂ ਦੂਰਦਰਸ਼ਨ ‘ਤੇ ਵੀ ਆਨਲਾਈਨ ਜਮਾਤਾਂ ਦੀ ਵਿਵਸਥਾ ਕੀਤੀ ਗਈ ਸੀ,ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਪਰਿਪੱਕ ਹਨ,ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਪਾਬੰਦੀਆਂ ਤੱਕ ਜਿੱਥੇ ਨਵੀਆਂ ਜਮਾਤਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਆਨਲਾਈਨ ਤਰੀਕੇ ਜਾਰੀ ਰੱਖੀ ਜਾਵੇਗੀ ਉੱਥੇ ਹੀ ਬੋਰਡ ਜਮਾਤਾਂ ਦੀ ਪ੍ਰੀਖਿਆ ਤਿਆਰੀ ਵੀ ਜਾਰੀ ਰੱਖੀ ਜਾਵੇਗੀ।

ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਕੇ ਪਹਿਲੀ ਅਪ੍ਰੈਲ ਤੋਂ ਨਵਾਂ ਵਿੱਦਿਅਕ ਸੈਸ਼ਨਸ਼ੁਰੂ ਕਰਨ ਦੇ ਸਰਕਾਰੀ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼ਹੀਦ ਬੁੱਧੂ ਖਾਂ ਸੌਰਿਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਪ੍ਰਿੰਸੀਪਲ ਸ੍ਰੀਮਤੀ ਇਕਬਾਲ ਕੌਰ ਉਦਾਸੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾਂਂ ਜੋਧਪੁਰ ਦੇ ਪ੍ਰਿੰਸੀਪਲ ਅਤੇ ਇੰਚਾਰਜ ਜਿਲ੍ਹਾ ਸਿੱਖਿਆ ਸੁਧਾਰ ਟੀਮ ਸ੍ਰੀ ਅਨਿਲ ਕੁਮਾਰ ਮੋਦੀ।

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ ਦੇ ਪ੍ਰਿੰੰਸੀਪਲ ਸ੍ਰੀ ਖੁਸ਼ਦੀਪ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਬਰਨਾਲਾ ਦੇ ਹੈਡ ਟੀਚਰ ਸ੍ਰ ਕਰਮਜੀਤ ਸਿੰਘ ਨੇ ਕਿਹਾ ਕਿ ਇਸ ਨਾਲ ਵਿਦਿਆਰਥੀ ਨਵੇਂ ਸੈਸ਼ਨ ਦੀ ਪੜ੍ਹਾਈ ਬਿਹਤਰ ਤਰੀਕੇ ਨਾਲ ਕਰ ਸਕਣਗੇ।

ਵਿਭਾਗ ਦੇ ਇਸ ਫੈਸਲੇ ਦਾ ਮਾਪਿਆਂ ਵੱਲੋਂ ਵੀ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ,ਸ੍ਰ ਜਸਵੀਰ ਸਿੰਘ ਛਾਪਾ, ਸ੍ਰ ਧਨਵੰਤ ਸਿੰਘ ਛਾਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਬਰਨਾਲਾ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰ ਸਮਸ਼ੇਰ ਸਿੰਘ ਨੇ ਕਿਹਾ ਕਿ ਉਹਨਾਂ ਦੇ ਬੱਚੇ ਹੁਣ ਅਗਲੀ ਜਮਾਤ ਦੀ ਪੜ੍ਹਾਈ ਸ਼ੁਰੂ ਕਰ ਸਕਣਗੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *