ਪੰਜਾਬ ਭਰ ‘ਚ 5 ਅਪ੍ਰੈਲ ਨੂੰ ਰੋਸ ਪ੍ਰਦਰਸ਼ਨ ਕਰੇਗੀ Shiromani Akali Dal ਪੰਜਾਬ ਭਰ ‘ਚ 5 ਅਪ੍ਰੈਲ ਨੂੰ ਰੋਸ ਪ੍ਰਦਰਸ਼ਨ ਕਰੇਗੀ Shiromani Akali Dal

Live Clock Date

Your browser is not supported for the Live Clock Timer, please visit the Support Center for support.
ਪੰਜਾਬ ਭਰ ‘ਚ 5 ਅਪ੍ਰੈਲ ਨੂੰ ਰੋਸ ਪ੍ਰਦਰਸ਼ਨ ਕਰੇਗੀ Shiromani Akali Dal

ਪੰਜਾਬ ਭਰ ‘ਚ 5 ਅਪ੍ਰੈਲ ਨੂੰ ਰੋਸ ਪ੍ਰਦਰਸ਼ਨ ਕਰੇਗੀ Shiromani Akali Dal

0

AZAD SOCH:-

Chandigarh,3 April 2021,(AZAD SOCH NEWS):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਐਲਾਨ ਕੀਤਾ ਕਿ ਉਹ ਅਮਰਿੰਦਰ ਸਿੰਘ (Amarinder Singh) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਸੂਤੇ ਫਸੇ ਪੰਜਾਬ ਦੇ ਲੋਕਾਂ ਖਾਸ ਤੌਰ ’ਤੇ ਕਿਸਾਨੀ, ਵਪਾਰੀਆਂ, ਗਰੀਬਾਂ, ਦਲਿਤਾਂ, ਮੁਲਾਜ਼ਮਾਂ ਤੇ ਬੇਰੋਜ਼ਗਾਰੀ ਨੌਜਵਾਨਾਂ ਦਾ ਲੱਕ ਤੋੜਨ ਦੇ ਫੈਸਲਿਆਂ ਖਿਲਾਫ ਸੂਬੇ ਦੇ ਸਾਰੇ ਹਲਕਿਆਂ ਵਿਚ 5 ਅਪ੍ਰੈਲ ਨੂੰ ਰੋਸ ਮੁਜ਼ਾਹਰੇ ਕਰੇਗਾ।

ਇਹਨਾਂ ਧਰਨਿਆਂ ਵਿਚ ਘਰੇਲੂ ਬਿਜਲੀ ਦੇ ਰੇਟ 5 ਤੋਂ ਵਧਾ ਕੇ 10 ਰੁਪਏ ਕਰਨ, ਸੂਬੇ ਦੇ ਝੱਲੇ ਨਾ ਜਾ ਸਕਣ ਵਾਲੇ ਟੈਕਸਾਂ ਖਾਸ ਤੌਰ ’ਤੇ ਡੀਜ਼ਲ ਤੇ ਪੈਟਰੋਲ ਦੀ ਵਿਕਰੀ ’ਤੇ ਲੱਗਦੇ ਭਾਰੀ ਟੈਕਸਾਂ,ਦਲਿਤ ਵਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ (Post Matric Scholarship) ਦੇਣ ਤੋਂ ਇਨਕਾਰ ਕਰਨ ਅਤੇ ਅਮਰਿੰਦਰ ਸਿੰਘ (Amarinder Singh) ਤੇ ਭਾਜਪਾ ਵੱਲੋਂ ਗੰਢਤੁਪ ਕਰ ਕੇ ਕਿਸਾਨਾਂ ਨੂੰ ਤਿੰਨ ਕਾਲੇ ਕਾਨੂੰਲਾਂ (Three Black Laws) ਖਿਲਾਫ ਉਹਨਾਂ ਦੇ ਸ਼ਾਂਤੀਪੂਰਨ ਤੇ ਲੋਕਤੰਤਰੀ ਸੰਘਰਸ਼ (The Democratic Struggle) ਦੀ ਸਜ਼ਾ ਦੇਣ ਲਈ ਕਿਸਾਨਾਂ ਨੂੰ ਸਿੱਧੀ ਅਦਾਇਗੀ ਵਰਗੇ ਕਿਸਾਨ ਵਿਰੋਧੀ ਕਦਮਾਂ ਵਰਗੇ ਮੁੱਦਿਆਂ ਨੂੰ ਉਜਾਗਰ ਕੀਤਾ ਜਾਵੇਗਾ।

ALSO READ:- Hoshiarpur Police ਦੀ ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ-8 ਕਿਲੋ ਹੈਰੋਇਨ,20 ਲੱਖ ਕੈਸ਼ Drug Money ਸਮੇਤ 6 ਕਾਬੂ

ਰੋਸ ਪ੍ਰਦਰਸ਼ਨਾਂ ਦੌਰਾਨ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਗੱਲ ਵੀ ਉਜਾਗਰ ਕੀਤੀ ਜਾਵੇਗੀ,ਇਸ ਬਾਰੇ ਫੈਸਲਾ ਅੱਜ ਦੁਪਹਿਰ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sardar Sukhbir Singh Badal) ਨੇ ਕੀਤੀ।

ALSO READ:- पुलिस और किसानों में बीच हिंसक झड़प,मुख्यमंत्री Minister Manohar Lal के विरोध में डटे किसान

ਕੋਰ ਕਮੇਟੀ (Core Committee) ਦੀ ਮੀਟਿੰਗ ਦੇ ਵੇਰਵਿਆਂ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਦੇ ਪ੍ਰਮੁੱਖ ਸਲਾਕਹਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਮੀਟਿੰਗ ਨੇ ਪ੍ਰਸਿੱਧ ਕਿਸਾਨ ਆਗੂ ਰਾਕੇਸ਼ ਟਿਕੈਤ (Farmer Leader Rakesh Tikait) ’ਤੇ ਕੱਲ੍ਹ ਰਾਤ ਭਾਜਪਾ ਕਾਰਕੁੰਨਾਂ ਵੱਲੋਂ ਕੀਤੇ ਗਏ ਮਾਰੂ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ।

ALSO READ:- Rakesh Tikait ‘ਤੇ ਹਮਲਾ ਕਰਨ ਦੇ ਮਾਮਲੇ ‘ਚ ABVP ਨੇਤਾ ਸਮੇਤ 14 ਲੋਕ ਗ੍ਰਿਫ਼ਤਾਰ,ਅਲਵਰ ਜ਼ਿਲ੍ਹੇ ਦੇ ਤਤਾਰਪੁਰ ਲਾਂਘਾ ਤੇ ਹਮਲਾ ਕੀਤਾ ਗਿਆ ਸੀ

ਅਤੇ ਮੰਗ ਕੀਤੀ ਕਿ ਇਸ ਹਮਲੇ ਪਿੱਛੇ ਤਾਕਤਾਂ ਦਾ ਪਤਾ ਲਾਉਣ ਲਈ ਉਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ,ਮੀਟਿੰਗ ਵਿਚ ਕਿਹਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਨਾ ਇਥੇ ਨਾ ਉਥੇ ਦਾ ਸਟੈਂਡ ਲਿਆ ਹੋਇਆ ਹੈ ਤੇ ਭਾਜਪਾ ਦੇ ਕਈ ਮੈਂਬਰਾਂ ਵੱਲੋਂ ਕਿਸਾਨ ਵਿਰੋਧੀ ਗੈਰ ਜ਼ਿੰਮੇਵਾਰਾਨਾ ਬਿਆਨ ਇਸ ਹਮਲੇ ਲਈ ਜ਼ਿੰਮੇਵਾਰ ਹਨ।

ALSO READ:- ਸ਼ਿਵ ਸੈਨਾ ਪੰਜਾਬ ਦਾ ਕੌਮੀ ਪ੍ਰਧਾਨ ਮਹੰਤ ਕਸ਼ਮੀਰ ਗਿਰੀ ਗ੍ਰਿਫਤਾਰ,ਆਪਣੇ ‘ਤੇ ਖ਼ੁਦ ਹੀ ਕਰਵਾਇਆ ਸੀ ਕਾਤਲਾਨਾ ਹਮਲਾ

ਸ੍ਰੀ ਬੈਂਸ ਨੇ ਦੱਸਿਆ ਕਿ ਕੋਰ ਕਮੇਟੀ ਨੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸੂਬਾ ਸਰਕਾਰ ਨੂੰ ਭੇਜੇ ਪੱਤਰ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਪੰਜਾਬ ਦੇ ਕਿਸਾਨਾਂ ਦਾ ਅਕਸ ਖਰਾਬ ਕਰਨਾ ਹੈ ਤੇ ਇਸੇ ਵਾਸਤੇ ਉਹਨਾਂ ’ਤੇ ਪ੍ਰਵਾਸੀ ਮਜ਼ਦੂਰਾਂ ਨੁੰ ਬੰਧੂਆਂ ਮਜ਼ਦੂਰ ਬਣਾ ਕੇ ਰੱਖਣ ਤੇ ਉਹਨਾਂ ਨੂੰ ਨਸ਼ੇ ਕਰਾਕੇ ਕੰਮ ਲੈਣ ਵਰਗੇ ਦੋਸ਼ ਲਗਾਏ ਗਏ ਹਨ।

ALSO READ:- ਰਾਜਸਥਾਨ ਦੇ ਅਲਵਰ ‘ਚ ਭਾਰਤੀ ਕਿਸਾਨ ਯੂਨੀਅਨ (BKU) ਦੇ ਕਿਸਾਨ ਆਗੂ Rakesh Tikait ‘ਤੇ ਹੋਇਆ ਹਮਲਾ

ਮੀਟਿੰਗ ਵਿਚ ਪਾਸ ਕੀਤੇ ਇਕ ਮਤੇ ਵਿਚ ਗ੍ਰਹਿ ਮੰਤਰਾਲੇ ਵੱਲੋਂ ਸੂਬਾ ਸਰਕਾਰ ਨੂੰ ਭੇਜੇ ਪੱਤਰ ਨੂੰ ਪੰਜਾਬ ਦੇ ਕਿਸਾਨਾਂ ਦੇ ਅਕਸ ਨੂੰ ਬਹੁਤ ਮਾੜੇ ਵਜੋਂ ਪੇਸ਼ ਕਰਨ ਅਤੇ ਕਿਸਾਨਾਂ ਤੇ ਪ੍ਰਵਾਸ਼ੀ ਖੇਤ ਮਜ਼ਦੂਰਾਂ ਦੇ ਸਦੀਆਂ ਪੁਰਾਣੇ ਸੁਹਿਰਦ ਰਿਸ਼ਤੇ ਨੂੰ ਖਰਾਬ ਕਰਨ ਲਈ ਸ਼ੱਕ ਤੇ ਟਕਰਾਅ ਦਾ ਮਾਹੌਲ ਪੈਦਾ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੱਤਾ,ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਗ੍ਰਹਿ ਮੰਤਰਾਲੇ (Ministry of Home Affairs) ਨੇ ਇਸ ਮੰਦੇ ਸੰਚਾਰ ’ਤੇ ਸਾਜ਼ਿਸ਼ੀ ਚੁੱਪ ਵੱਟੀ ਰੱਖਣ ਦੀ ਵੀ ਨਿਖੇਧੀ ਕੀਤੀ।

ALSO READ:- ਨਿਹੰਗ ਸਿੰਘਾ ‘ਤੇ ਟਿੱਪਣੀ ਕਰਨ ਭੜਕਾਉ ਭਾਸ਼ਣ ਦੇਣ ਦੇ ਇਲਜ਼ਾਮ ‘ਚ ਸ਼ਿਵ ਸੈਨਾ ਦਾ ਪ੍ਰਧਾਨ ਨਿਸ਼ਾਂਤ ਸ਼ਰਮਾ ਗ੍ਰਿਫ਼ਤਾਰ

ਕੋਰ ਕਮੇਟੀ (Core Committee) ਵੱਲੋਂ ਅੱਜ ਦੁਪਹਿਰ ਪਾਸ ਕੀਤੇ ਇਕ ਮਤੇ ਵਿਚ ਮੁੱਖ ਮੰਤਰੀ ’ਤੇ ਸੂਬੇ ਵਿਚ ਸ਼ਾਂਤੀ, ਫਿਰਕੂ ਸਦਭਾਵਨਾ ਤੇ ਅਮਨ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਦੀ ਸੰਵਿਧਾਨ ਜ਼ਿੰਮੇਵਾਰ ਤੋਂ ਭੱਜਣ ਦਾ ਵੀ ਦੋਸ਼ ਲਗਾਇਆ ਤੇ ਕਿਹਾ ਕਿ ਇਸ ਕਾਰਨ ਹੀ ਸੂਬਾ ਪੂਰਨ ਕਾਨੂੰਨ ਹੀਣਤਾ ਤੇ ਹਿੰਸਾ ਵੱਲ ਵੱਧ ਰਿਹਾ ਹੈ।

ALSO READ:- कोरोना पीडित Farooq Abdullah हस्पताल में भरती,कुछ दिन पहले आए थे Corona Positive

ਤੇ ਸੂਬੇ ਵਿਚ ਫਿਰੌਤੀਆਂ, ਖੂਨ ਖਰਾਬੇ, ਦਿਨ ਦਿਹਾੜੇ ਕਤਲ ਤੇ ਗਿਰੋਹਾਂ ਦੇ ਸ਼ਰ੍ਹੇਆਮ ਪਿੰਡਾਂ,ਕਸਬਿਆਂ ਤੇ ਸ਼ਹਿਰਾਂ ਵਿਚ ਘੁੰਮ ਕੇ ਲੋਕਾਂ ਨੂੰ ਆਪਣਾ ਬਚਾਅ ਆਪ ਕਰਨ ਲਈ ਮਜਬੂਰ ਕਰਨ ਕਿਉਂਕਿ ਲੋਕ ਪ੍ਰਤੀਨਿਧਾਂ ’ਤੇ ਬਿਨਾਂ ਰੁਕਾਵਟ ਹਮਲੇ ਹੋ ਰਹੇ ਹਨ,ਵਰਗੀਆਂ ਘਟਨਾਵਾਂ ਕਾਰਨ ਸੂਬਾ ਅਰਾਜਕਤਾ ਵੱਲ ਵੱਧ ਰਿਹਾ ਹੈ।

ALSO READ:-Climate Leaders Summit में जुटेंगे भारत समेत 40 देश,नहीं मिला पाकिस्तान को न्योता

ਇਸ ਵਿਚ ਕਿਹਾ ਗਿਆ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਕੈਬਨਿਟ ਮੰਤਰੀ ਸੱਤਾ ਵਿਚ ਆਪਣੇ ਕਾਰਜਕਾਲ ਨੂੰ ਲੋਕਾਂ ਦੀ ਕੀਮਤ ’ਤੇ ਪਿਕਨਿਕ ਵਜੋਂ ਲੈ ਰਹੇ ਹਨ,ਇਸ ਵਾਸਤੇ ਅਜਿਹਾ ਕੋਈ ਨਹੀਂ ਜੋ ਲੋਕਾਂ ਦੀਆਂ ਜਾਨਾਂ ਤੇ ਮਾਲ ਦੀ ਰਾਖੀ ਤੇ ਸੁਰੱਖਿਆ ਯਕੀਨੀ ਬਣਾਵੇ ਤੇ ਨਾ ਹੀ ਕੋਈ ਉਹਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿੱਤਰਦਾ ਹੈ।

ਕੋਰ ਕਮੇਟੀ (Core Committee) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੀਆਂ ਆ ਰਹੀਆਂ ਚੋਣਾਂ ਦੇ ਸੰਬਧ ਵਿਚ ਸਾਰੇ ਫੈਸਲੇ ਲੈਣ ਲਈ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ,ਅਕਾਲੀ ਦਲ ਕੋਰ ਕਮੇਟੀ (Akali Dal Core Committee) ਨੇ ਸੂਬਾ ਸਰਕਾਰ ਨੂੰ ਇਸ ਗੱਲੋਂ ਵੀ ਘੇਰਿਆ ਕਿ ਉਸਨੇ ਬਿਜਲੀ ਦਰਾਂ ਵਿਚ ਪਾਗਲਪਨ ਦੀ ਹੱਦ ਤੱਕ ਵਾਧਾ ਕਰ ਕੇ ਤੇ ਸਹੇ ਨਾ ਜਾ ਸਕਣ ਵਾਲੇ ਸੂਬੇ ਦੇ ਟੈਕਸਾਂ ਕਾਰਨ ਅਸਮਾਨ ਛੂਹ ਰਹੀਆਂ ਪੈਟਰੋਲ ਤੇ ਡੀਜ਼ਲ (Petrol And Diesel) ਦੀਆਂ ਕੀਮਤਾਂ ਕਾਰਨ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।

ਪਾਰਟੀ ਨੇ ਮੁੱਖ ਮੰਤਰੀ ਨੂੰ ਸੂਬੇ ਦੇ ਟੈਕਸਾਂ ਵਿਚ ਘੱਟ ਤੋਂ ਘੱਟ 50 ਫੀਸਦੀ ਦੀ ਕਟੋਤੀ ਕਰਨ ਅਤੇ ਫਿਰ ਇੰਨੀ ਹੀ ਕਟੌਤੀ ਕੇਂਦਰ ਸਰਕਾਰ ਤੋਂ ਟੈਕਸਾਂ ਵਿਚ ਕਰਵਾਉਣ ਵਾਸਤੇ ਆਖਿਆ,ਬਜਾਏ ਪੰਜਾਬ ਨੁੰ ਇਕ ਭਲਾਈ ਰਾਜ ਬਣਾਉਣ ਦੇ ਦੋਵੇਂ ਕੇਂਦਰ ਤੇ ਸੂਬਾ ਸਰਕਾਰਾਂ ਰਲ ਕੇ ਸੂਬਾ ਸਰਕਾਰ ਨੂੰ ਅਨੈਤਿਕ ਮੁਨਾਫਾ ਕਮਾਉਣ ਵਾਲੇ ਉਦਮ ਵਜੋਂ ਚਲਾ ਰਹੀਆਂ ਹਨ।

ਕੋਰ ਕਮੇਟੀ (Core Committee) ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਚੁੱਕੀ ਪਵਿੱਤਰ ਸਹੁੰ ਤੇ ਘਰੇਲੂ,ਉਦਯੋਗਿਕ ਤੇ ਕਮਰਸ਼ੀਅਲ ਸੈਕਟਰ ਲਈ ਬਿਜਲੀ 5 ਰੁਪਏ  ਪ੍ਰਤੀ ਯੂਨਿਟ ਦੇਣ ਦਾ ਵਾਅਦਾ ਚੇਤੇ ਕਰਵਾਇਆ,ਪਾਰਟੀ ਨੇ ਕਿਹਾ ਕਿ ਬਜਾਏ ਬਿਜਲੀ ਦਰਾਂ ਘੱਟ ਹੋਣ ਦੇ, ਇਹ ਪਹਿਲਾਂ ਹੀ ਦੁੱਗਣੀਆਂ ਹੋ ਗਈਆਂ ਹਨ ਤੇ ਹਰ ਮਹੀਨੇ ਇਹਨਾਂ ਵਿਚ ਵਾਧਾ ਹੋ ਰਿਹਾ ਹੈ,ਇਹ ਨਾ ਸਿਰਫ ਧੋਖਾ ਹੈ ਬਲਕਿ ਆਮ ਪੰਜਾਬੀਆਂ ਦੀਆਂ ਤਕਲੀਫਾਂ ’ਤੇ ਸਭ ਤੋਂ ਮਾੜਾ ਅਣਮਨੁੱਖੀ ਵਿਵਹਾਰ ਹੈ।

ਪਾਰਟੀ ਨੇ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ (Gurdwara Sri Hazur Sahib) ਵਿਖੇ ਧਾਰਮਿਕ ਨਗਰ ਕੀਰਤਨ ਕੱਢਣ ਦੇ ਇੱਛੁਕ ਸ਼ਰਧਾਲੂਆਂ ਨਾਲ ਪੁਲਿਸ ਵੱਲੋਂ ਧੱਕੇਸ਼ਾਹੀ ਕਰਨ ਦੀ ਵੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਉਹਨਾਂ ਖਿਲਾਫ ਦਰਜ ਕੀਤੇ ਗਏ ਝੂਠੇ  ਮੁਕੱਦਮੇ ਤੁਰੰਤ ਵਾਪਸ ਲਏ ਜਾਣ।


ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ,  ਬੀਬੀ ਉਪਿੰਦਰਜੀਤ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ,  ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਸੁੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਤੇ ਅਵਤਾਰ ਸਿੰਘ ਹਿੱਤ ਨੇ ਵੀ ਸ਼ਮੂਲੀਅਤ ਕੀਤੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *