ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਮਲਬੇ ਹੇਠ ਦੱਬ ਕੇ ਮਰਨ ਵਾਲਿਆਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਮਲਬੇ ਹੇਠ ਦੱਬ ਕੇ ਮਰਨ ਵਾਲਿਆਂ ਦੇ

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਮਲਬੇ ਹੇਠ ਦੱਬ ਕੇ ਮਰਨ ਵਾਲਿਆਂ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁਆਵਜ਼ਾ ਐਲਾਨਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੁਧਿਆਣਾ ਮਲਬੇ ਹੇਠ ਦੱਬ ਕੇ ਮਰਨ ਵਾਲਿਆਂ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁਆਵਜ਼ਾ ਐਲਾਨਿਆ

14

AZAD SOCH:-

Ludhiana,(AZAD SOCH NEWS):- ਲੁਧਿਆਣਾ ‘ਚ ਇੱਕ ਨਿਰਮਾਣ ਅਧੀਨ ਫੈਕਟਰੀ ਦੀ ਛੱਤ ਢਹਿ ਗਈ ਜਿਸ ‘ਚ 40 ਲੋਕ ਫਸ ਗਏ,36 ਲੋਕਾਂ ਨੂੰ ਬਚਾਇਆ ਗਿਆ ਹੈ,  4 ਆਪਣੀਆਂ ਜਾਨਾਂ ਗੁਆ ਚੁੱਕੇ ਹਨ,ਅਤੇ 9 ਜ਼ਖਮੀ ਹੋ ਗਏ,,ਇਕ ਦੀ ਸਥਿਤੀ ਨਾਜ਼ੁਕ ਹੈ,ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) (National Disaster Response Force (NDRF)), ਸਟੇਟ ਡਿਜਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ) (State Disaster Response Fund (SDRF)) , ਫਾਇਰ ਬ੍ਰਿਗੇਡ (Fire Brigade), ਸਥਾਨਕ ਪੁਲਿਸ ਅਤੇ ਹੋਰ ਟੀਮਾਂ ਵੱਲੋਂ ਮਜ਼ਦੂਰਾਂ ਨੂੰ ਬਚਾਉਣ ਦੀ ਅਣਥੱਕ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਇਸ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ ਪ੍ਰਤੀ ਜੀਅ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਮੁਫਤ ਅਤੇ ਤੁਰੰਤ ਇਲਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ,Punjab ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਸੋਮਵਾਰ ਨੂੰ ਲੁਧਿਆਣਾ ਦੇ ਡਾਬਾ ਰੋਡ ਸਥਿਤ ਬਾਬਾ ਮੁਕੰਦ ਸਿੰਘ ਨਗਰ ਵਿੱਚ ਇਕ ਫੈਕਟਰੀ ਦੀ ਛੱਤ ਡਿੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦਿੱਤੇ।

ALSO READ:- ਲੁਧਿਆਣਾ ਵਿੱਚ ਵਾਪਰਿਆ ਵੱਡਾ ਹਾਦਸਾ,ਮਲਬੇ ਹੇਠਾਂ ਕਈ ਮਜ਼ਦੂਰ ਦੱਬੇ ਜਾਣ ਦਾ ਖਦਸ਼ਾ

ਇਸ ਸਬੰਧੀ ਦੋ ਹਫਤਿਆਂ ਵਿੱਚ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਸਪੱਸ਼ਟ ਕਰ ਦਿੱਤਾ ਕਿ ਲਾਪਰਵਾਹੀ ਲਈ ਦੋਸ਼ੀ ਪਾਏ ਜਾਣ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਹਾਦਸਾ ਸਵੇਰੇ 9.50 ਦੇ ਕਰੀਬ ਵਾਪਰਿਆ ਜਦੋਂ ਮੈਸਰਜ਼ ਜਸਮੇਲ ਸਿੰਘ ਤੇ ਸੰਨਜ਼ ਦੇ ਆਟੋ ਪਾਰਟ (Auto Part) ਉਤਪਾਦਨ ਵਿੱਚ 40 ਕਾਮੇ ਕੰਮ ਕਰ ਰਹੇ ਸਨ,ਫੈਕਟਰੀ ਮਾਲਕ ਕਥਿਤ ਤੌਰ ‘ਤੇ ਲੈਂਟਰ ਦੀ ਉਚਾਈ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਛੱਤ ਡਿੱਗ ਗਈ,ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ (Deputy Commissioner Mr. Virinder Kumar Sharma) ਨੇ ਕਿਹਾ ਕਿ ਇਸ ਦੀ ਵਿਸਥਾਰਤ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ।

ALSO READ:- ਲੁਧਿਆਣਾ : D.C ਅਤੇ S.P ਵੱਲੋਂ ਡਾਬਾ ਰੋਡ ਵਿਖੇ ਡਿੱਗੀ ਫੈਕਟਰੀ ਦੀ ਛੱਤ ਦਾ ਲਿਆ ਜਾਇਜ਼ਾ

ਪਰ ਇਸ ਵੇਲੇ ਮਜ਼ਦੂਰਾਂ ਦੀ ਜਾਨ ਬਚਾਉਣੀ ਵੱਡੀ ਤਰਜ਼ੀਹ ਹੈ,ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਨਿਰਮਾਣ ਕਾਰਜ ਦੀ ਆਗਿਆ ਨਹੀਂ ਲਈ ਗਈ ਸੀ,ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਮਾਲਕ ਅਤੇ ਠੇਕੇਦਾਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ,ਮ੍ਰਿਤਕਾਂ ਦੀ ਪਛਾਣ ਮੁਸਤਕੀਨ ਅਤੇ ਸਾਗਰ ਕੁਮਾਰ, ਦੋਵੇਂ ਬਿਹਾਰ ਦੇ ਵਸਨੀਕ, ਅਤੇ ਪੀਚੂ ਅਤੇ ਇਮਤਿਆਜ਼ ਵਜੋਂ ਹੋਈ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *