CHANDIGARH,(AZAD SOCH NEWS):- ਦੇਸ਼ ਵਿੱਚ ਲਗਾਤਾਰ ਕੋਰੋਨਾ ਵਾਇਰਸ (Corona Virus) ਦੇ ਮਾਮਲੇ ਵੱਧ ਰਹੇ ਹਨ,ਇਸ ਵਿੱਚ ਪੰਜਾਬ ਵਿੱਚ ਕੋਵਿਡ-19 (COVID-19) ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਲੋਕ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ,ਪਿਛਲੇ ਕੁੱਝ ਕੁ ਦਿਨ੍ਹਾਂ ਵਿੱਚ ਸੂਬੇ ਵਿੱਚ ਕੋਰੋਨਾ ਵਾਇਰਸ (Corona Virus) ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਇਸ ਵਿੱਚ ਅੱਜ ਪੰਜਾਬ ਵਿੱਚ ਹੁਣ ਕੋਰੋਨਾ ਵਾਇਰਸ (Corona Virus) ਦੇ ਕਹਿਰ ਨੂੰ ਵੇਖਦਿਆਂ ਪੰਜਾਬ ਵਿੱਚ ਹੋਰ ਸਖਤੀ ਕੀਤੀ ਗਈ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ‘ਤੇ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਹਨ,ਉਲੰਘਣਾ ਕਰਨ ਵਾਲੇ ਖਿਲਾਫ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮਾਮਲਾ ਦਰਜ ਹੋਵੇਗਾ।
30 ਅਪ੍ਰੈਲ ਤੱਕ ਰਾਜਨੀਤਿਕ ਇਕੱਠਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਰਾਜਨੀਤਿਕ ਨੇਤਾਵਾਂ ਸਮੇਤ ਉਲੰਘਣਾ ਕਰਨ ਵਾਲਿਆਂ ਤੇ ਮੁਕੱਦਮਾ ਦਰਜ ਕੀਤਾ ਜਾਵੇਗਾ ਡੀ.ਐੱਮ.ਏ ਅਤੇ ਐਪੀਡੈਮਿਕਸ ਐਕਟ ਦੇ ਅਧੀਨ (Under the DMA and Epidemiology Act) ,ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ (Curfew) ਜਾਰੀ ਰਹੇਗਾ,ਸਾਰੇ ਸਰਕਾਰੀ ਮੁਲਾ਼ਜ਼ਮਾਂ ਨੂੰ ਦਫਤਰਾਂ ਵਿਚ ਮਾਸਕ ਲਾਜ਼ਮੀ ਪਾਉਣਾ ਪਵੇਗਾ,30 ਅਪਰੈਲ ਤੱਕ ਸਾਰੀਆਂ ਵਿਦਿਅਕ ਸੰਸਥਾਵਾਂ ਵੀ ਬੰਦ ਰਹਿਣਗੀਆਂ।
30 ਅਪਰੈਲ ਤੱਕ ਭੀੜ ਇਕੱਠੀ ਹੋਣ ਵਾਲੀਆਂ ਖੇਡਾਂ ਉਤੇ ਵੀ ਰੋਕ ਲਗਾ ਦਿੱਤੀ ਗਈ ਹੈ।ਪੂਰੇ ਪੰਜਾਬ ਵਿਚ 9 ਵਜੇ ਤੋਂ ਵਧਾ ਕੇ ਸਵੇਰੇ 5 ਵਜੇ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਹੁਣ ਤੱਕ 12 ਜ਼ਿਲ੍ਹਿਆਂ ਵਿਚ ਲਾਗੂ ਕੀਤਾ ਗਿਆ ਸੀ,ਅੰਤਿਮ ਸੰਸਕਾਰ ਵਿਆਹ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਘਰਾਂ ਦੇ ਅੰਦਰ ਘਟਾ ਕੇ 50 ਅਤੇ ਬਾਹਰ 100 ਕਰ ਦਿੱਤੀ ਗਈ ਹੈ,ਦਫਤਰ ਵਿਚ ਸਾਰੇ ਸਰਕਾਰੀ ਕਰਮਚਾਰੀਆਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਪੜ੍ਹੋ ਹੋਰ ਖ਼ਬਰਾਂ :- Katrina Kaif Corona Test Positive:Bollywood ऐक्ट्रेस Katrina Kaif भी हुईं Covid-19 पॉजिटिव
ਸਕੂਲ ਸਮੇਤ ਸਾਰੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨਾ ਦਾ ਫੈਸਲਾ ਵੀ 30 ਅਪ੍ਰੈਲ ਤੱਕ ਲਾਗੂ ਰਹੇਗਾ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਕੋਵਿਡ-19 (COVID-19) ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦਿਆਂ ਰਾਜ ਵਿਚ ਉੱਚ ਸਕਾਰਾਤਮਕਤਾ ਅਤੇ ਮੌਤ ਦਰਾਂ ‘ਤੇ ਚਿੰਤਾ ਜ਼ਾਹਰ ਕੀਤੀ,ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਵਿਚ 85% ਤੋਂ ਵੱਧ ਕੇਸ ਯੂਕੇ ਦੇ ਸਟ੍ਰੇਨ ਦੇ ਹਨ।
ਪੜ੍ਹੋ ਹੋਰ ਖ਼ਬਰਾਂ :- ਪੰਜਾਬ ਸਰਕਾਰ ਨੇ Petrol-Diesel ਉਤੇ 25 ਪੈਸੇ ਪ੍ਰਤੀ ਲੀਟਰ Infrastructure Development ਫੀਸ ਸੈੱਸ ਲਾਇਆ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow