ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ

0

AZAD SOCH:-

ਐਸ ਏ ਐਸ ਨਗਰ,(AZAD SOCH NEWS):- ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫਸਰ ਡਾ ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਹੇਠ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ,ਪਿੰਡ ਕਾਦੀਮਾਜਰਾ ਵਿਖੇ ਕਿਸਾਨ ਤੇ ਕੰਬਾਈਨ ਮਾਲਕ ਗੁਰਦਰਸ਼ਨ ਸਿੰਘ ਖੇੜੀ ਨਾਲ ਗੱਲਬਾਤ ਕਰਦਿਆਂ ਡਾ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਬਲਾਕ ਮਾਜਰੀ ਨੇ ਕਿਹਾ ਕਿ ਸੁਪਰ ਐਸ ਐਮ ਐਸ ਵਾਲੀ ਕੰਬਾਇਨ ਮਸ਼ੀਨ ਨਾਲ ਕਣਕ ਦੀ ਕਟਾਈ ਦਿਨ ਸਮੇਂ ਫਸਲ ਪੂਰੀ ਤਰ੍ਹਾਂ ਪੱਕਣ ‘ਤੇ ਹੀ ਕੀਤੀ ਜਾਵੇ।

ਪੜ੍ਹੋ ਹੋਰ ਖ਼ਬਰਾਂ :- PSPCL ਨੂੰ ਕਰੋੜਾਂ ਰੁਪਏ ਦੀ ਮਿਲੀ ਸਰਕਾਰ ਤੋਂ ਸਬਸਿਡੀ:ਏ ਵੇਨੁੰ ਪ੍ਰਸਾਦ

ਇਸ ਮੌਕੇ ਡਾ ਗੁਰਬਚਨ ਸਿੰਘ ਨੇ ਕੰਬਾਈਨ ਮਾਲਕ ਅਤੇ ਕਿਸਾਨਾਂ ਨੂੰ ਕਿਹਾ ਕਿ ਕਰੋਨਾ ਬਿਮਾਰੀ ਦੇ ਪ੍ਰਕੋਪ ਤੋਂ ਬਚਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਗਾਈਡ ਲਾਇਨਜ਼ ਦੀ ਪਾਲਣ ਕੀਤਾ ਜਾਵੇ ਅਤੇ ਇਕ ਪਿੰਡ ਤੋਂ ਦੂਜੇ ਪਿੰਡ ਜਾਣ ਸਮੇਂ ਕੰਬਾਈਨ ਮਸ਼ੀਨ ਨੂੰ ਸੈਨੇਟੀਜ਼ ਕੀਤਾ ਜਾਵੇ,ਉਨ੍ਹਾਂ ਕਿਸਾਨ ਅਵਤਾਰ ਸਿੰਘ ਸਮੇਤ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਨਾੜ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਾਉਣ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ,ਮਿੱਤਰ ਕੀੜੇ ਸੜ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ,ਇਸ ਮੌਕੇ ਵਿਭਾਗ ਦੇ ਗੁਰਚਰਨ ਸਿੰਘ ਟੈਕਨੀਸ਼ੀਅਨ, ਸਵਿੰਦਰ ਕੁਮਾਰ ਅਤੇ ਜਸਵੰਤ ਸਿੰਘ ਏ ਟੀ ਐਮ ਹਾਜ਼ਰ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *