ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਜ਼ੀਰਕਪੁਰ ਵਿੱਚ ਲਾਟਰੀਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਜ਼ੀਰਕਪੁਰ ਵਿੱਚ ਲਾਟਰੀਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਰੋਕ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਜ਼ੀਰਕਪੁਰ ਵਿੱਚ ਲਾਟਰੀਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਗਾਉਣ ਲਈ ਛਾਪੇਮਾਰੀ

ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਜ਼ੀਰਕਪੁਰ ਵਿੱਚ ਲਾਟਰੀਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਗਾਉਣ ਲਈ ਛਾਪੇਮਾਰੀ

0

AZAD SOCH:-

ਐਸ.ਏ.ਐਸ. ਨਗਰ,(AZAD SOCH NEWS):- ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੱਜ ਜ਼ੀਰਕਪੁਰ ਵਿੱਚ ਗੈਰ-ਕਾਨੂੰਨੀ ਲਾਟਰੀਆਂ/ਪਰਚੀ/ਦੜਾ-ਸੱਟਾ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਛਾਪੇਮਾਰੀ ਕੀਤੀ ਗਈ,ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਨਲਾਈਨ ਲਾਟਰੀ ਦੀ ਆੜ ਵਿਚ ਲਾਟਰੀਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਸੂਬੇ ਵਿੱਚ ਹਰ ਤਰਾਂ ਦੀਆਂ ਆਨਲਾਈਨ ਲਾਟਰੀ ਸਕੀਮਾਂ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।

ਪੜ੍ਹੋ ਹੋਰ ਖ਼ਬਰਾਂ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛਾਪੇਮਾਰੀ ਲੱਕੀ ਲਾਟਰੀ ਏਜੰਸੀ, ਅੰਸ਼ੁਲ ਲਾਟਰੀ ਏਜੰਸੀ, ਰਤਨ ਲਾਟਰੀ ਏਜੰਸੀ ਅਤੇ ਹੋਰ ਲਾਟਰੀ ਸਟਾਲਾਂ ’ਤੇ ਕੀਤੀ ਗਈ ਸੀ,ਇਸ ਛਾਪੇਮਾਰੀ ਦੌਰਾਨ ਲਾਟਰੀ ਵਿਭਾਗ ਦੀ ਟੀਮ ਨੇ ਇਨਾਂ ਏਜੰਸੀਆਂ ਦੀਆਂ ਬਿਲ ਬੁੱਕਾਂ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ,ਇਨਾਂ ਏਜੰਸੀਆਂ ਦੇ ਮਾਲਕਾਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਉਹ ਕਿਸੇ ਗੈਰ ਕਾਨੂੰਨੀ ਲਾਟਰੀਆਂ / ਪਰਚੀ / ਦੜਾ-ਸੱਟਾ ਆਦਿ ਦੀ ਵਿਕਰੀ ਵਿੱਚ ਸ਼ਾਮਲ ਪਾਏ ਗਏ ਤਾਂ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਲਾਟਰੀ ਐਕਟ ਤਹਿਤ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਛਾਪੇ ਮਾਰੇ ਜਾਣਗੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *