ਮਾਸਕ,ਹੱਥ ਧੋਣ ਅਤੇ ਸਮਾਜਕ ਵਿੱਥ ਸਬੰਧੀ ਪ੍ਰਬੰਧ ਬਣਾਏ ਜਾ ਰਹੇ ਨੇ ਯਕੀਨੀਸਾਫ਼ ਸਫਾਈ ਮਾਸਕ,ਹੱਥ ਧੋਣ ਅਤੇ ਸਮਾਜਕ ਵਿੱਥ ਸਬੰਧੀ ਪ੍ਰਬੰਧ ਬਣਾਏ ਜਾ ਰਹੇ ਨੇ ਯਕੀਨੀਸਾਫ਼ ਸਫਾਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮਾਸਕ,ਹੱਥ ਧੋਣ ਅਤੇ ਸਮਾਜਕ ਵਿੱਥ ਸਬੰਧੀ ਪ੍ਰਬੰਧ ਬਣਾਏ ਜਾ ਰਹੇ ਨੇ ਯਕੀਨੀਸਾਫ਼ ਸਫਾਈ ਦਾ ਵਿਸ਼ੇਸ਼ ਪ੍ਰਬੰਧ

ਮਾਸਕ,ਹੱਥ ਧੋਣ ਅਤੇ ਸਮਾਜਕ ਵਿੱਥ ਸਬੰਧੀ ਪ੍ਰਬੰਧ ਬਣਾਏ ਜਾ ਰਹੇ ਨੇ ਯਕੀਨੀਸਾਫ਼ ਸਫਾਈ ਦਾ ਵਿਸ਼ੇਸ਼ ਪ੍ਰਬੰਧ

0

AZAD SOCH :-

ਕੈਪਸ਼ਨ: ਜ਼ਿਲ੍ਰਾ ਖੁਰਾਕ ਸਪਲਾਈ ਕੰਟਰੋਲਰ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ।

ਕਣਕ ਦੀ ਖ਼ਰੀਦ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧਤੈਅ ਵਿੱਥ ਉਤੇ ਲੱਗਣੀਆਂ ਫ਼ਸਲ ਦੀਆਂ ਢੇਰੀਆਂ

ਮੰਡੀਆਂ ਵਿੱਚ ਆਉਣ ਵਾਲਿਆਂ ਤੋਂ ਕੋਰੋਨਾ ਤੋਂ ਬਚਾਅ ਸਬੰਧੀ ਸਹਿਯੋਗ ਦੀ ਮੰਗ

ਐਸ. ਏ. ਐਸ. ਨਗਰ,(AZAD SOCH NEWS):- ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ਿਫਾਲੀ ਚੋਪੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।

ਪੜ੍ਹੋ ਹੋਰ ਖ਼ਬਰਾਂ :-  Corona Virus ਵੱਧ ਰਹੇ ਕਹਿਰ ਨੂੰ ਵੇਖਦਿਆਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵਧਾਈ ਸਖ਼ਤੀ,ਸਿਆਸੀ ਰੈਲੀਆਂ ਤੇ 30 ਅਪਰੈਲ ਤੱਕ ਪਾਬੰਦੀਆਂ

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਹੀ ਜ਼ਿਲ੍ਹੇ ਵਿਚਲੀਆਂ ਪੱਕੀਆਂ ਮੰਡੀਆਂ ਦੇ ਨਾਲ ਨਾਲ ਆਰਜ਼ੀ ਮੰਡੀਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਹੋਵੇ,ਇਸ ਦੇ ਨਾਲ ਨਾਲ ਮੰਡੀਆਂ ਵਿੱਚ ਮਾਰਕਿੰਗ ਤਹਿਤ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਹੀ ਲਗਵਾਈਆਂ ਜਾਣਗੀਆਂ ਤਾਂ ਜੋ ਸਮਾਜਕ ਵਿੱਥ ਯਕੀਨੀ ਬਣਾਈ ਜਾ ਸਕੇ,ਇਸ ਦੇ ਨਾਲ ਨਾਲ ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਪੜ੍ਹੋ ਹੋਰ ਖ਼ਬਰਾਂ :- ਪੰਜਾਬ ਸਰਕਾਰ ਨੇ Petrol-Diesel ਉਤੇ 25 ਪੈਸੇ ਪ੍ਰਤੀ ਲੀਟਰ Infrastructure Development ਫੀਸ ਸੈੱਸ ਲਾਇਆ

ਮੰਡੀਆਂ ਵਿੱਚ ਬਿਜਲੀ ਤੇ ਲਾਈਟਾਂ ਦੇ ਪ੍ਰਬੰਧ ਕਰ ਦਿੱਤੇ ਗਏ ਹਨ,ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਲਾਗਤਾਰ ਮੰਡੀਆਂ ਵਿੱਚ ਵਿਚਰ ਕੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ,ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਕਿਸਾਨਾਂ, ਆੜ੍ਹਤੀਆਂ ਸਮੇਤ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *