Ludhiana: ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਨਿਯਮਤ Ludhiana: ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਨਿਯਮਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Ludhiana ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਨਿਯਮਤ ਤੌਰ 'ਤੇ ਹੋਣਗੇ Sanitize-ਡਿਪਟੀ ਕਮਿਸ਼ਨਰ

Ludhiana: ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰ ਕਣਕ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਨਿਯਮਤ ਤੌਰ ‘ਤੇ ਹੋਣਗੇ Sanitize-ਡਿਪਟੀ ਕਮਿਸ਼ਨਰ

13

AZAD SOCH:-

– ਕਿਹਾ! ਮੁੱਖ ਮੰਤਵ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣਾ

Ludhiana,(AZAD SOCH NEWS):- Ludhiana: ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਕ ਵਿਸ਼ੇਸ਼ ਪਹਿਲ ਕਦਮੀ ਕਰਦਿਆਂ 10 ਅਪ੍ਰੈਲ ਤੋਂ 31 ਮਈ ਤੱਕ ਚੱਲਣ ਵਾਲੀ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਇਕ ਵਿਸ਼ੇਸ਼ ਮੁਹਿੰਮ ਦੌਰਾਨ ਦਵਾਈ ਦਾ ਛਿੜਕਾਅ ਕਰਕੇ ਰੋਗਾਣੂ ਮੁਕਤ ਕੀਤੇ ਜਾਣਗੇ,ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਰੋਗਾਣੂ ਮੁਕਤ ਕਰਨ ਵਿਸ਼ੇਸ਼ ਕਦਮ ਚੁੱਕੇ ਗਏ ਹਨ।

Read More News: – ਕੈਪਟਨ ਅਮਰਿੰਦਰ ਸਿੰਘ ਵੱਲੋਂ ਜੇਲ੍ਹਾਂ ਦੀਆਂ ਜ਼ਮੀਨਾਂ ‘ਤੇ ਇੰਡੀਅਨ ਆਇਲ ਦੇ 12 ਰਿਟੇਲ ਆਊਟਲੈਟ ਸਥਾਪਤ ਕਰਨ ਲਈ ਜੇਲ੍ਹ ਵਿਕਾਸ ਬੋਰਡ ਦੀ ਤਜਵੀਜ਼ ਨੂੰ ਹਰੀ ਝੰਡੀ

ਉਨਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸੈਂਕੜੇ ਕਿਸਾਨ ਰੋਜ਼ਾਨਾ ਮੰਡੀਆਂ ਵਿੱਚ ਆਉਣਗੇ ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਰੂਰੀ ਉਪਰਾਲੇ ਕੀਤੇ ਜਾਣ,ਉਨਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਸਾਰੇ ਖ਼ਰੀਦ ਕੇਂਦਰਾਂ ਨੂੰ ਨਿਯਮਤ ਤੌਰ ‘ਤੇ ਰੋਗਾਣੂ ਮੁਕਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ,ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ 10 ਅਪ੍ਰੈਲ ਤੋਂ 31 ਮਈ ਤੱਕ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਡੀ-ਸੈਨੀਟਾਈਜ਼ ਕਰਨ ਲਈ ਦਵਾਈ ਦੇ ਛਿੜਕਾਅ ਨੂੰ ਯਕੀਨੀ ਬਣਾਇਆ ਜਾਵੇਗਾ।

Read More News: – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਹੋਇਆ Corona Positive

ਉਨਾਂ ਕਿਹਾ ਕਿ ਇਸ ਦਾ ਇਕੋ ਮੰਤਵ ਕੋਰੋਨਾ ਵਾਇਰਸ ਨੂੰ ਮੰਡੀ ਵਿੱਚ ਫੈਲਣ ਤੋਂ ਰੋਕਣਾ ਹੈ ਅਤੇ ਛਿੜਕਾਅ ਲਈ ਦਵਾਈ ਜ਼ਿਲਾ ਮੰਡੀ ਅਫ਼ਸਰ ਵਲੋਂ ਮੁਹੱਈਆ ਕਰਵਾਈ ਜਾਵੇਗੀ,ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ ਸੋਡੀਅਮ ਹਾਈਪੋਕਲੋਰਾਈਟ ਦਾ ਮੰਡੀਆਂ ਵਿੱਚ ਛਿੜਕਾਅ ਕੀਤਾ ਜਾਵੇਗਾ,ਉਨਾਂ ਕਿਹਾ ਕਿ ਮੰਡੀਆਂ ਵਿੱਚ ਦਵਾਈ ਦੇ ਛਿੜਕਾਅ ਦੇ ਨਾਲ ਨਾਲ ਜ਼ਿਲਾ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਰਮਚਾਰੀਆਂ ਲਈ ਮੰਡੀਆਂ ਵਿੱਚ ਮਾਸਕ, ਹੈਂਡ ਸੈਨੀਟਾਈਜ਼ਰ, ਸਾਬਣ ਤੇ ਪਾਣੀ ਨੂੰ ਯਕੀਨੀ ਬਣਾਇਆ ਜਾਵੇਗਾ,ਉਨਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

Read More News: –

ਪੰਜਾਬ ਸਰਕਾਰ ਨੇ 5 ਜ਼ਿਲ੍ਹਿਆਂ ਦੇ ਟਰਸ਼ਰੀ ਸਿਹਤ ਸੰਭਾਲ ਕੇਂਦਰਾਂ ਦੀ ਸੂਚੀ ਵਿੱਚ 79 ਨਵੇਂ ਪ੍ਰਾਈਵੇਟ ਹਸਪਤਾਲ ਕੀਤੇ ਸ਼ਾਮਲ:ਬਲਬੀਰ ਸਿੰਘ ਸਿੱਧੂ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *