Punjab School Education Board ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ Punjab School Education Board ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
Punjab School Education Board ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਤਿਆਰੀ

Punjab School Education Board ਵੱਲੋਂ ਵੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਤਿਆਰੀ

8

AZAD SOCH:-

Chandigarh,(AZAD SOCH NEWS):- ਦੇਸ਼ ਵਿੱਚ ਹਰ ਰੋਜ਼ ਕੋਰੋਨਾ ਵਾਇਰਸ (Corona Virus) ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਇਲਾਕਿਆਂ ਵਿੱਚ ਇਸ ਸਮੇਂ ਰਾਤ ਦਾ ਕਰਫਿਊਂ (Night Curfew) ਲਗਾ ਦਿੱਤਾ ਹੈ, ਇਸ ਦੇ ਨਾਲ ਹੁਣ ਭਾਰਤ ਦੇ ਕਈ ਸੂਬਿਆਂ ਵਿੱਚ ਬੋਰਡ ਦੀਆਂ ਪ੍ਰੀਖਿਆਂ ਰੱਦ ਕਰ ਦਿੱਤੀਆਂ ਹਨ,ਤਾਂ ਜ਼ੋ ਇਸ ਮਹਾਂਮਾਰੀ ਤੋਂ ਸਕੂਲੀ ਬੱਚਿਆਂ ਨੂੰ ਬਚਾਇਆ ਜਾ ਸਕੇ, ਇਸ ਵਿੱਚ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਵੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾ ਸਕਦੀ ਹਨ,ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਤਜਵੀਜ਼ ਬਣਾਈ ਹੈ।

ALSO READ:- Government Of Punjab ਦੀਆਂ ਸਾਰੀਆਂ ਸਕੀਮਾਂ ਵਿਚ 30 ਫੀਸਦੀ ਫੰਡ Scheduled Castes ਦੀ ਭਲਾਈ ਲਈ ਖਰਚੇ ਜਾਣਗੇ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੂਤਰਾਂ ਅਨੁਸਾਰ ਪ੍ਰੀਖਿਆਵਾਂ ਰੱਦ ਕਰਨ ਦਾ ਰਸਮੀ ਤੌਰ ‘ਤੇ ਐਲਾਨ ਕੱਲ੍ਹ ਉਚ ਸਰਕਾਰੀ ਪੱਧਰ ‘ਤੇ ਹੋਵੇਗਾ,12ਵੀਂ ਜਮਾਤ ਦੀਆਂ ਪ੍ਰੀਖਿਆਵਾਂ 20 ਅਪਰੈਲ ਤੋਂ ਸ਼ੁਰੂਹੋਣੀਆਂ ਸਨ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਮਈ ਨੂੰ ਕਰਵਾਉਣ ਦਾ ਫੈਸਲਾਲਿਆ ਗਿਆ ਸੀ।

ALSO READ:- Capt.Amarinder Singh ਨੇ ਕੇਂਦਰ ਸਰਕਾਰ ਨੂੰ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਕੀਤੀ ਮੰਗ

ਸਿੱਖਿਆ ਬੋਰਡ ਦੇ ਇਕ ਅਧਿਕਾਰੀ ਨੇ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ (Exams Postponed) ਕਰਨ ਦੀ ਤਜਵੀਜ਼ ਬਣਾਉਣ ਦੀ ਪੁਸ਼ਟੀ ਕੀਤੀ ਹੈ,ਪੰਜਾਬ ਦੇ ਸਕੂਲ ਪਹਿਲਾਂ ਹੀ 30 ਅਪਰੈਲ ਤੱਕ ਬੰਦ ਹਨ,ਇਸ ਤੋਂ ਪਹਿਲਾਂ ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੀਬੀਐੱਸਈ ਬੋਰਡ (CBSE Board) ਦੀਆਂ (CBSE Board Exam 2021) 10ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ।

ALSO READ:- ਤੰਦਰੁਸਤ Punjab Health Centers ਦੇ ਸੰਚਾਲਨ ਲਈ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ:S.Balbir Singh Sidhu

ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਫਿਲਹਾਲ ਕੋਵਿਡ-19 (Covid-19) ਦੇ ਹਾਲਾਤ ਨੂੰ ਦੇਖਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ (Exams Postponed) ਕਰਨ ਦੀ ਮੰਗ ਕੀਤੀ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *