5ਵੀਂ ਤੋਂ 10ਵੀਂ ਤੱਕ ਦੇ ਇਮਤਿਹਾਨਾਂ ਬਾਰੇ ਵੱਡਾ ਫੈਸਲਾ,ਬਿਨਾਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ 5ਵੀਂ ਤੋਂ 10ਵੀਂ ਤੱਕ ਦੇ ਇਮਤਿਹਾਨਾਂ ਬਾਰੇ ਵੱਡਾ ਫੈਸਲਾ,ਬਿਨਾਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ
BREAKING NEWS
Search

Live Clock Date

Your browser is not supported for the Live Clock Timer, please visit the Support Center for support.
5ਵੀਂ ਤੋਂ 10ਵੀਂ ਤੱਕ ਦੇ ਇਮਤਿਹਾਨਾਂ ਬਾਰੇ ਵੱਡਾ ਫੈਸਲਾ,ਬਿਨਾਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ‘ਚ ਪ੍ਰਮੋਟ ਕਰਨ ਦਾ ਐਲਾਨ

5ਵੀਂ ਤੋਂ 10ਵੀਂ ਤੱਕ ਦੇ ਇਮਤਿਹਾਨਾਂ ਬਾਰੇ ਵੱਡਾ ਫੈਸਲਾ,ਬਿਨਾਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ‘ਚ ਪ੍ਰਮੋਟ ਕਰਨ ਦਾ ਐਲਾਨ

16

AZAD SOCH:-

CHANDIGARH,(AZAD SOCH NEWS):- ਕੋਵਿਡ-19 (COVID-19) ਦੇ ਲਗਾਤਾਰ ਵਧ ਰਹੇ ਕੇਸਾਂ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ (Punjab Chief Minister Capt. Amarinder Singh) ਵੀਰਵਾਰ ਨੂੰ 5, 8 ਅਤੇ 10 ਕਲਾਸਾਂ ਦੇ ਵਿਦਿਆਰਥੀਆਂ ਨੂੰ ਬਗੈਰ ਪ੍ਰੀਖਿਆ ਦਿੱਤੇ ਅਗਲੀ ਕਲਾਸ ਵਿੱਚ ਤਰੱਕੀ ਦੇਣ ਦਾ ਐਲਾਨ ਕੀਤਾ ਹੈ,ਪੀਐਸਈਬੀ (PSEB) ਦੀ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਮੁਲਤਵੀ ਕਰ ਦਿੱਤੀ ਗਈ ਹਨ,ਇਹ ਪ੍ਰੀਖਿਆਵਾਂ ਕਦੋਂ ਹੋਣਗੀਆਂ ਇਸ ਬਾਰੇ ਫੈਸਲਾ ਲੈਣਾ ਅਜੇ ਬਾਕੀ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ (Punjab Chief Minister Capt. Amarinder Singh) ਨੇ ਸਿੱਖਿਆ ਵਿਭਾਗ (Department of Education) ਨੂੰ ਹੁਕਮ ਦਿੱਤੇ ਕਿ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜ ਵਿਸ਼ਿਆਂ ਵਿੱਚੋ 4 ਵਿਸ਼ਿਆਂ ਲਈ ਇਮਤਿਹਾਨ ਪਹਿਲਾਂ ਦੀ ਹੋ ਚੁੱਕੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਪੰਜਵੇਂ ਵਿਸ਼ੇ ਨੂੰ ਅਣਡਿੱਠ ਕਰਕੇ ਚਾਰ ਵਿਸ਼ਿਆਂ ਵਿੱਚ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਅੰਕਾਂ ਦੇ ਆਧਾਰ ਉਤੇ ਨਤੀਜੇ ਐਲਾਨ ਸਕਦਾ ਹੈ,ਇਸੇ ਤਰ੍ਹਾਂ ਅੱਠਵੀਂ ਅਤੇ ਦਸਵੀਂ ਜਮਾਤ ਲਈ ਪ੍ਰੀ-ਬੋਰਡ ਪ੍ਰੀਖਿਆਵਾਂ (Pre-Board Exams) ਜਾਂ ਸਬੰਧਤ ਸਕੂਲਾਂ ਵੱਲੋਂ ਆਪਣੇ ਤੌਰ ਉਤੇ ਲਏ ਗਏ ਇਮਤਿਹਾਨਾਂ ਦੇ ਆਧਾਰ ਨਤੀਜਾ ਐਲਾਨਿਆ ਜਾ ਸਕਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਇਹ ਫ਼ੈਸਲੇ ਉੱਚ ਅਧਿਕਾਰੀਆਂ ਅਤੇ ਡਾਕਟਰੀ ਮਾਹਰਾਂ ਨਾਲ ਵਰਚੁਅਲ ਕੋਵਿਡ ਸਮੀਖਿਆ ਬੈਠਕ ਦੌਰਾਨ ਲਏ,ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਸੂਬੇ ‘ਚ ਕੋਰੋਨਾ (CORONA VIRUS) ਕਰਕੇ 30 ਅਪ੍ਰੈਲ ਤੱਕ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਜਾਵੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਕੇਂਦਰੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Education Minister Vijay Inder Singla) ਨੂੰ ਵੀ ਕੋਰੋਨਾ ਬਾਰੇ ਲਿਖਿਆ ਸੀ ਕਿ ਮਹਾਂਮਾਰੀ ਦੇ ਮੱਦੇਨਜ਼ਰ 12ਵੀਂ ਸੀਬੀਐਸਈ (12th CBSE) ਦੀਆਂ ਪ੍ਰੀਖਿਆਵਾਂ ਰੱਦ ਕਰਨ, ਜਿਸ ‘ਤੇ ਬੀਤੀ ਦਿਨੀਂ 10ਵੀਂ ਸੀਬੀਐਸਈ (10th CBSE) ਦੀਆਂ ਪ੍ਰੀਖਿਆਵਾਂ ਰੱਦ ਕਰਨ ਦੇ ਕੇਂਦਰ ਦੇ ਫੈਸਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਤਸੱਲੀ ਪ੍ਰਗਟਾਈ।

ALSO READ:- Kotkapura Firing Case: 19 ਅਪ੍ਰੈਲ ਨੂੰ High Court ਦੇ ਬਾਹਰ ਸਿੱਖ ਜਥੇਬੰਦੀਆਂ ਤੇ ਪੀੜਤ ਪ੍ਰਵਾਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਮੀਟਿੰਗ ਵਿੱਚ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਵਿਨੀ ਮਹਾਜਨ, ਡੀਜੀਪੀ ਦਿਨਕਰ ਗੁਪਤਾ ਸ਼ਾਮਲ ਰਹੇ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫੈਸਲੇ ਸਿਖਰਲੇ ਅਧਿਕਾਰੀਆਂ ਅਤੇ ਮੈਡੀਕਲ ਮਾਹਿਰਾਂ ਨਾਲ ਕੋਵਿਡ-19 (COVID-19) ਦਾ ਜਾਇਜ਼ਾ ਲੈਣ ਲਈ ਹੋਈ ਵਰਚੂਅਲ ਮੀਟਿੰਗ ਦੌਰਾਨ ਲਏ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਹਾ ਕਿ 30 ਅਪ੍ਰੈਲ ਤੱਕ ਸੂਬਾ ਸਰਕਾਰ ਨੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਸ ਸਦਕਾ 11-20 ਸਾਲ ਉਮਰ ਵਰਗ ਵਿੱਚ ਪਾਜ਼ੇਟੀਵਿਟੀ (Positivity) ਦੀ ਦਰ ਹੇਠਾਂ ਲਿਆਉਣ ਦੇ ਨਾਲ-ਨਾਲ ਇਹ ਰਾਹਤ ਪ੍ਰੀਖਿਆਵਾਂ ਲਈ ਜਾਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਵੀ ਦੇਣ ਦੀ ਲੋੜ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *