Mohali ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ COVID-19 ਸੁਰੱਖਿਆ ਪ੍ਰੋਟੋਕੋਲ ਲਾਗੂ CORONA Mohali ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ COVID-19 ਸੁਰੱਖਿਆ ਪ੍ਰੋਟੋਕੋਲ ਲਾਗੂ CORONA
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Mohali ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ COVID-19 ਸੁਰੱਖਿਆ ਪ੍ਰੋਟੋਕੋਲ ਲਾਗੂ CORONA VIRUS ਦੇ ਫੈਲਾਅ ਨੂੰ ਰੋਕਣ ਲਈ ਹੋਰ ਪਾਬੰਦੀਆਂ ਲਗਾਈਆਂ

Mohali ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤੀ ਨਾਲ COVID-19 ਸੁਰੱਖਿਆ ਪ੍ਰੋਟੋਕੋਲ ਲਾਗੂ CORONA VIRUS ਦੇ ਫੈਲਾਅ ਨੂੰ ਰੋਕਣ ਲਈ ਹੋਰ ਪਾਬੰਦੀਆਂ ਲਗਾਈਆਂ

17

AZAD SOCH:-

ਐਸ.ਏ.ਐਸ. ਨਗਰ,(AZAD SOCH NEWS):- COVID-19 ਦੇ ਕੇਸਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ, Mohali ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕੋਲਾਂ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ CORONA VIRUS ਦੇ ਫੈਲਾਅ ਨੂੰ ਰੋਕਣ ਲਈ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ,ਇਸ ਦੇ ਨਾਲ ਹੀ ਇਲਾਜ਼, ਟੀਕਾਕਰਣ ਅਤੇ ਆਊਟਰੀਚ ਸਬੰਧੀ ਗਤੀਵਿਧੀਆਂ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਹੈ,ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲੇ ਵਿਚ ਵਿਆਹ ਅਤੇ ਅੰਤਿਮ ਸੰਸਕਾਰ ਵਿਚ ਇਕੱਠ ਨੂੰ 20 ਵਿਅਕਤੀਆਂ ਤੱਕ ਸੀਮਿਤ ਕੀਤਾ ਗਿਆ ਹੈ।

Read More News: –  ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਨੇ ਕੀਤੀ ਅਹਿਮ ਸੁਧਾਰਾਂ ਦੀ ਸ਼ੁਰੂਆਤ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਅਤੇ ਕੰਟੇਨਮੈਂਟ ਜ਼ੋਨਾਂ ਦੇ ਆਲੇ-ਦੁਆਲੇ ਅਣਅਧਿਕਾਰਤ ਇਕੱਠ ‘ਤੇ ਸਖ਼ਤ ਨਿਗਰਾਨੀ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਪੁਲਿਸ ਅਤੇ ਮਾਲ ਅਧਿਕਾਰੀ ਪ੍ਰੋਟੋਕੋਲਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਬਾਜ਼ਾਰਾਂ ਅਤੇ ਭੀੜ ਵਾਲੇ ਖੇਤਰਾਂ ਵਿਚ ਅਚਨਚੇਤ ਚੈਕਿੰਗ ਕਰਨਗੇ,ਉਹ ਮੈਰਿਜ ਪੈਲੇਸਾਂ ਦੀ ਨਿਗਰਾਨੀ ਵੀ ਕਰਨਗੇ ਜਿਸ ਵਿੱਚ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਮਹਿਮਾਨਾਂ ਨੂੰ ਜ਼ੁਰਮਾਨੇ ਲਗਾਉਣ ਦੇ ਨਾਲ ਨਾਲ ਆਪਣੇ ਪੈਲੇਸ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ‘ਤੇ ਮੈਰਿਜ ਪੈਲੇਸ ਦੇ ਮਾਲਕ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਅਧਿਕਾਰੀ ਕਰਫਿਊ ਦੌਰਾਨ ਚੱਲਣ ਵਾਲੀਆਂ ਕਾਰਾਂ ਨੂੰ ਜ਼ਬਤ ਕਰਨਗੇ ਅਤੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਸਮੇਤ ਠੀਕ 9 ਵਜੇ ਕਰਫਿਊ ਲਾਗੂ ਕਰਨਾ ਯਕੀਨੀ ਬਣਾਉਣਗੇ,ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਟੀਮਾਂ ਘਰੇਲੂ ਇਕਾਂਤਵਾਸ ਅਤੇ ਜੀਓ-ਫੈਨਸਿੰਗ ਸਬੰਧੀ ਉਲੰਘਣਾ ਕਰਨ ਵਾਲੇ ਕੋਵਿਡ ਦੇ ਮਰੀਜ਼ਾਂ ‘ਤੇ ਨਜ਼ਰ ਰੱਖਣਗੇ।ਡੀ.ਸੀ ਨੇ ਦੱਸਿਆ ਕਿ ਅਸੀਂ ਪੀੜਤਾਂ ਦੀਆਂ ਕਾਲਾਂ ਦਾ ਤੁਰੰਤ ਜਵਾਬ ਦੇਣ ਲਈ ਹਰੇਕ ਸਬ ਡਵੀਜ਼ਨ ਵਿਚ 10 ਵਾਧੂ ਰੈਪਿਡ ਰਿਸਪਾਂਸ ਟੀਮਾਂ (ਆਰਆਰਟੀਜ਼) ਦਾ ਗਠਨ ਕੀਤਾ ਹੈ।

ਹੋਰ ਖ਼ਬਰਾਂ ਪੜ੍ਹੋ :-  ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਨੇ ਕੀਤੀ ਅਹਿਮ ਸੁਧਾਰਾਂ ਦੀ ਸ਼ੁਰੂਆਤ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਉਹ ਕੋਵਿਡ ਕਿੱਟਾਂ ਦੀ ਵੰਡ ਨੂੰ ਯਕੀਨੀ ਬਣਾਉਣਗੇ ਅਤੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੇ।ਉਹਨਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਇਲਾਜ ਦੀ ਸਹੂਲਤ ਦੀ ਗੱਲ ਹੈ ਜ਼ਿਲ੍ਹੇ ਦੇ ਹਸਪਤਾਲਾਂ ਨੂੰ ਲੇਵਲ 2, ਲੇਵਲ 3 ਬੈੱਡਾਂ ਵਿੱਚ ਵਾਧਾ ਕਰਨ ਅਤੇ ਕੋਵਿਡ ਦੇਖਭਾਲ ਲਈ ਹਸਪਤਾਲਾਂ ਵਿਚ ਵਿਸ਼ੇਸ਼ ਬਲਾਕ ਸਥਾਪਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ,ਅਸੀਂ ਆਕਸੀਜਨ ਸਪਲਾਈ ਦੀ ਵੀ ਘਾਟ ਅਤੇ ਇਸ ਨੂੰ ਵੱਧ ਕੀਮਤ ‘ਤੇ ਉਪਲਬਧ ਕਰਵਾਉਣ ਨੂੰ ਰੋਕਣ ਲਈ ਨਿਗਰਾਨੀ ਕਰ ਰਹੇ ਹਾਂ।

Read More News: –  ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਨੇ ਕੀਤੀ ਅਹਿਮ ਸੁਧਾਰਾਂ ਦੀ ਸ਼ੁਰੂਆਤ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮਰੀਜ਼ਾਂ ਦੇ ਬਿਹਤਰ ਡਾਟਾ ਪ੍ਰਬੰਧਨ ਲਈ ਹੋਰ ਆਈ.ਟੀ. ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ,ਉਹ ਡਾਟਾ ਐਂਟਰੀ, ਡੁਪਲੀਕੇਟ ਐਂਟਰੀ ਨੂੰ ਹਟਾਉਣ, ਆਊਟਸਾਈਡ ਕੇਸਾਂ ਨੂੰ ਬਾਹਰ ਕੱਢਣ ਅਤੇ ਹਾਟਸਪਾਟਸ ਦੀ ਪਛਾਣ ਕਰਨ ਵਿੱਚ ਸਹਾਇਤਾ ਕਰਨਗੇ,ਸ੍ਰੀ ਦਿਆਲਨ ਨੇ ਦੱਸਿਆ ਕਿ ਟੀਕਾਕਰਨ ਅਤੇ ਆਊਟਰੀਚ ਯਤਨਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਟੀਕਾਕਰਨ ਲਈ ਪੰਚਾਇਤ ਸਕੱਤਰ, ਬੀ.ਐਲ.ਓਜ਼, ਚੋਣ ਸੁਪਰਵਾਈਜ਼ਰਾਂ ਨੂੰ ਲੋਕਾਂ ਤੱਕ ਪਹੁੰਚ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *