ਆੜਤੀਆਂ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੰਡੇ ਗਏ ਮਾਸਕ ਕਰੋਨਾ ਦੇ ਆੜਤੀਆਂ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੰਡੇ ਗਏ ਮਾਸਕ ਕਰੋਨਾ ਦੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਆੜਤੀਆਂ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੰਡੇ ਗਏ ਮਾਸਕ ਕਰੋਨਾ ਦੇ ਲੱਛਣਾਂ ਵਾਲੇ ਲੋਕ ਮੰਡੀਆਂ ਵਿੱਚ ਆਉਣ ਤੋਂ ਗੁਰੇਜ਼ ਕਰਨ-ਚੇਅਰਮੈਨ ਸੇਖੋਂ

ਆੜਤੀਆਂ ਤੋਂ ਇਲਾਵਾ ਮੰਡੀ ਬੋਰਡ ਵੱਲੋਂ ਵੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੰਡੇ ਗਏ ਮਾਸਕ ਕਰੋਨਾ ਦੇ ਲੱਛਣਾਂ ਵਾਲੇ ਲੋਕ ਮੰਡੀਆਂ ਵਿੱਚ ਆਉਣ ਤੋਂ ਗੁਰੇਜ਼ ਕਰਨ-ਚੇਅਰਮੈਨ ਸੇਖੋਂ

5

AZAD SOCH:-

ਜਿਲ੍ਹੇ ਵਿੱਚ ਹੋਈ 236891 ਮੀਟਰਕ ਟਨ ਕਣਕ ਦੀ ਖਰੀਦ ਅਤੇ 63840 ਮੀਟਰਕ ਟਨ ਹੋਈ ਲਿਫਟਿੰਗ

ਕਰੋਨਾ ਤੋਂ ਬਚਾਅ ਲਈ ਖਰੀਦ ਕੇਂਦਰਾਂ ਵਿੱਚ ਕੀਤੀ ਜਾ ਰਹੀ ਹੈ ਹਦਾਇਤਾਂ ਦੀ ਪਾਲਣਾ-ਸੇਤੀਆ

ਫਰੀਦਕੋਟ 20 ਅਪ੍ਰੈਲ (AZAD SOCH NEWS):- ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਜਿੱਥੇ ਮੰਡੀ ਬੋਰਡ ਵੱਲੋਂ ਕਿਸਾਨਾਂ ਲਈ ਛਾਂ, ਪੀਣ ਵਾਲੇ ਪਾਣੀ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਖਰੀਦ ਏਜੰਸੀਆਂ ਵੱਲੋਂ ਜਿਲ੍ਹੇ ਦੇ ਸਾਰੇ 68 ਖਰੀਦ ਕੇਂਦਰਾ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ,ਇਸ ਸਭ ਤੋਂ ਇਲਾਵਾ ਜਿਲ੍ਹੇ ਦੇ ਸਮੁੱਚੇ ਖਰੀਦ ਕੇਂਦਰਾਂ ਵਿੱਚ ਕਰੋਨਾ ਤੋਂ ਬਚਾਅ, ਕਰੋਨਾ ਤੋਂ ਸੁਰੱਖਿਆਂ ਸਬੰਧੀ ਸਾਵਧਾਨੀਆਂ ਵਰਤਣ ਦੀਆਂ ਵੀ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ,ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।

ਹੋਰ ਖ਼ਬਰਾਂ ਪੜ੍ਹੋ :- ਜ਼ਿਲਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਸੁਚੱਜੀ ਖਰੀਦ ’ਤੇ ਕਿਸਾਨਾਂ ਨੇ ਜਤਾਈ ਤਸੱਲੀ,ਕੁਝ ਘੰਟਿਆਂ ’ਚ ਹੋਈ ਕਣਕ ਦੀ ਖਰੀਦ: ਕਿਸਾਨ ਮਨਦੀਪ ਸਿੰਘ


ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਸਮੇਂ ਸਮੇਂ ਆੜ੍ਹਤੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਉਨ੍ਹਾਂ ਦੀ ਆੜ੍ਹਤ ਤੇ ਆਉਣ ਵਾਲੇ ਕਿਸਾਨਾਂ/ਮਜ਼ਦੂਰਾਂ ਆਦਿ ਨੂੰ ਜਿੱਥੇ ਸੈਨੇਟਾਈਜ਼ਰ, ਹੱਥ ਧੋਣ ਲਈ ਸਾਬਣ ਆਦਿ ਮੁਹੱਈਆ ਕਰਵਾਉਣਗੇ ਉੱਥੇ ਹੀ ਕਰੋਨਾ ਤੋਂ ਬਚਾਅ ਲਈ ਕਿਸਾਨਾਂ, ਮਜ਼ਦੂਰਾਂ ਨੂੰ ਮਾਸਕ ਵੀ ਦੇਣਗੇ,ਉਨ੍ਹਾਂ ਕਿਹਾ ਕਿ ਕਰੋਨਾ ਨਿਯਮਾਂ ਨੂੰ ਸਾਰੇ ਖਰੀਦ ਕੇਂਦਰਾਂ ਵਿੱਚ ਲਗਾਤਾਰ ਲਾਗੂ ਕਰਨ ਲਈ ਮੰਡੀ ਬੋਰਡ ਨੂੰ ਨਿਰਦੇਸ਼ ਦਿੱਤੇ ਗਏ ਹਨ,ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮੁੱਚੇ ਜਿਲ੍ਹੇ ਵਿੱਚ ਮੰਡੀ ਬੋਰਡ ਵੱਲੋਂ ਮਾਰਕਿਟ ਕਮੇਟੀਆਂ ਰਾਹੀਂ ਸਮੂਹ ਖਰੀਦ ਕੇਂਦਰਾਂ ਵਿੱਚ ਵੀ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ।

ਹੋਰ ਖ਼ਬਰਾਂ ਪੜ੍ਹੋ :-ਬਟਾਲਾ ਦਾਣਾ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਤੋਂ ਕਿਸਾਨ ਪੂਰੀ ਤਰ੍ਹਾਂ ਖੁਸ਼

ਅਤੇ ਇਸ ਮੁਹਿੰਮ ਤਹਿਤ ਮੰਡੀ ਬੋਰਡ ਵੱਲੋਂ ਜਿਲ੍ਹੇ ਦੇ 68 ਖਰੀਦ ਕੇਂਦਰਾਂ ਵਿੱਚ ਕਿਸਾਨਾਂ/ਮਜ਼ਦੂਰਾਂ ਨੂੰ 1200 ਤੋਂ ਵੱਧ ਮਾਸਕ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਕਰੋਨਾ ਮਹਾਮਾਰੀ ਦੀ ਲਾਗ ਨੂੰ ਅੱਗੇ ਤੋਰਣ ਤੋਂ ਰੋਕਿਆ ਜਾ ਸਕੇ,ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਪੂਰੀ ਤਰ੍ਹਾਂ ਖਰੀਦ ਲਈ ਵਚਨਬੱਧ ਹੈ ਤੇ ਇਸ ਦੇ ਨਾਲ ਹੀ ਸਰਕਾਰ ਦੀ ਜਿੰਮੇਵਾਰੀ ਹੈ ਕਿ ਉਹ ਲੋਕਾਂ ਨੂੰ ਮੰਡੀਆਂ ਵਿੱਚ ਵੀ ਕਰੋਨਾ ਵਰਗੀ ਮਹਾਂਮਾਰੀ ਤੋਂ ਬਚਾਵੇ ਅਤੇ ਸਾਵਧਾਨੀਆਂ ਵਰਤਨ ਲਈ ਪਾਬੰਦੀ ਕਰੇ।

ਹੋਰ ਖ਼ਬਰਾਂ ਪੜ੍ਹੋ :- ਡੀ.ਸੀ. ਵੱਲੋਂ ਐਸ.ਡੀ.ਐਮ. ਨੂੰ ਨਿਰਦੇਸ਼, ਕਿਸਾਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ

ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ 266560 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋਂ 236891 ਮੀਟਰਕ ਟਨ ਕਣਕ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ,ਜਿਸ ਵਿਚੋਂ 63840 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ,ਮਾਰਕਿਟ ਕਮੇਟੀ ਫਰੀਦਕੋਟ ਦੇ ਚੇਅਰਮੈਨ ਸ੍ਰੀ ਗਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਮੂਹ ਮੰਡੀਆਂ ਨੂੰ ਸੈਨੇਟਾਈਜ਼ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਕਿਸਾਨਾਂ, ਆੜ੍ਹਤੀਆਂ ਨੂੰ ਕਰੋਨਾ ਮਾਸਕ ਦਿੱਤੇ ਜਾ ਰਹੇ ਹਨ,ਉਨ੍ਹਾਂ ਕਿਹਾ ਕਿ ਮੁੱਖ ਮੰਡੀ ਫਰੀਦਕੋਟ ਵਿਖੇ ਵੀ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਸੀ ਜਿਸ ਦੀ ਸ਼ੁਰੂਆਤ ਉਨ੍ਹਾਂ ਨੇ ਖੁੱਦ ਟੀਕਾ ਲਗਵਾ ਕੇ ਕੀਤੀ।

ਹੋਰ ਖ਼ਬਰਾਂ ਪੜ੍ਹੋ :- ਜ਼ਿਲਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਸੁਚੱਜੀ ਖਰੀਦ ’ਤੇ ਕਿਸਾਨਾਂ ਨੇ ਜਤਾਈ ਤਸੱਲੀ,ਕੁਝ ਘੰਟਿਆਂ ’ਚ ਹੋਈ ਕਣਕ ਦੀ ਖਰੀਦ: ਕਿਸਾਨ ਮਨਦੀਪ ਸਿੰਘ

ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ/ਮਜ਼ਦੂਰਾਂ, ਆੜ੍ਹਤੀਆਂ ਨੂੰ ਸਮੇਂ ਸਮੇਂ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਮੇਂ ਸਮੇਂ ਤੇ ਆਪਣੇ ਹੱਥ ਧੌਂਦੇ ਰਹਿਣ, ਮਾਸਕ ਲਗਾ ਕੇ ਰੱਖਣ ਅਤੇ ਇਕ ਦੂਜੇ ਤੋਂ ਦੂਰੀ ਬਣਾ ਦੇ ਰੱਖੀ ਜਾਵੇ ਤਾਂ ਜੋਂ ਕਿਸੇ ਨੂੰ ਵੀ ਕਰੋਨਾ ਦੀ ਲਾਗ ਲੱਗਣ ਦਾ ਖਤਰਾ ਨਾ ਬਣੇ,ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਜਿੰਨਾ ਵਿਅਕਤੀਆਂ ਨੂੰ ਬੁਖਾਰ, ਖੰਘ ਜਾਂ ਜੁਕਾਮ, ਸਿਰ ਦਰਦ,ਸਾਹ ਲੈਣ ਵਿੱਚ ਤਕਲੀਫ,ਦਿੱਕਤ ਹੋਵੇ।

ਹੋਰ ਖ਼ਬਰਾਂ ਪੜ੍ਹੋ :- ਮੰਡੀ ਬੋਰਡ ਵੱਲੋਂ ਮਜ਼ਦੂਰਾਂ,ਆੜ੍ਹਤੀਆਂ ਅਤੇ ਹੋਰ ਕਰਮਚਾਰੀਆਂ ਦੀ ਸੁਰੱਖਿਆ ਲਈ ਮੰਡੀਆਂ ‘ਚ ਵੰਡੇ 5 ਹਜ਼ਾਰ ਮਾਸਕ

ਤਾਂ ਉਹ ਮੰਡੀਆ ਵਿੱਚ ਆਉਣ ਤੋਂ ਗੁਰੇਜ਼ ਕਰਨ ਅਤੇ ਆਪਣਾ ਕਰੋਨਾ ਟੈਸਟ ਕਰਵਾਉਣ,ਸ੍ਰੀ ਸੇਖੋਂ ਨੇ ਕਿਹਾ ਕਿ ਕੁਝ ਖਰੀਦ ਕੇਂਦਰਾਂ ਵਿੱਚ ਪਿਛਲੇ ਦਿਨੀਂ ਬਾਰਦਾਨੇ ਦੀ ਕਿੱਲਤ ਸਾਹਮਣੇ ਆਈ ਸੀ ਪਰ ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਨੂੰ ਆਪਣਾ ਬਾਰਦਾਨਾ ਵਰਤਣ ਦੀ ਖੁੱਲ੍ਹ ਦੇਣ ਨਾਲ ਹੁਣ ਇਹ ਸਮੱਸਿਆ ਹੱਲ ਹੋ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਹੋਰ ਖ਼ਬਰਾਂ ਪੜ੍ਹੋ :- 

ਜਿ਼ਲ੍ਹੇ ਫ਼ਤਹਿਗੜ੍ਹ ਸਾਹਿਬ ਦੀਆਂ ਮੰਡੀਆਂ ਵਿੱਚ 01 ਲੱਖ 27 ਹਜ਼ਾਰ 971 ਮੀਟਰਕ ਟਨ ਕਣਕ ਦੀ ਆਮਦ : ਡਿਪਟੀ ਕਮਿਸ਼ਨਰ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *